ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਸਰਕਾਰੀ ਇਮਾਰਤਾਂ, ਪਾਣੀ ਦੀਆਂ ਟੈਂਕੀਆਂ ਦੀ 24 ਘੰਟੇ ਹੋਵੇ ਸੁਰੱਖਿਆ

ਜ਼ਿਲ੍ਹਾ ਮੈਜਿਸਟ੍ਰੇਟ ਮਨਪ੍ਰੀਤ ਸਿੰਘ ਨੇ ਫੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹੇ ਦੀਆਂ ਸਰਕਾਰੀ ਇਮਾਰਤਾਂ ਅਤੇ ਪਾਣੀ ਦੀਆਂ ਟੈਂਕੀਆਂ ਆਦਿ ਦੀ ਸੁਰੱਖਿਆ ਲਈ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕਰਦਾ ਹਾਂ ਕਿ ਉਹ ਆਪਣੇ ਅਧੀਨ ਆਉਂਦੇ ਅਧਿਕਾਰੀ/ ਕਰਮਚਾਰੀ/ਚੌਂਕੀਦਾਰ ਦੀ 24 ਘੰਟੇ ਲਈ ਡਿਊਟੀ ਲਗਾਈ ਜਾਵੇ, ਤਾਂ ਜੋ ਕਿਸੇ ਵੀ ਜਥੇਬੰਦੀ ਵੱਲੋਂ ਰੋਸ਼ ਪ੍ਰਦਰਸ਼ਨ ਦੀ ਕਾਰਵਾਈ ਨੂੰ ਰੋਕਿਆ ਜਾ ਸਕੇ।

 

ਹੁਕਮਾਂ ਵਿੱਚ ਕਿਹਾ ਕਿ ਅਕਸਰ ਹੀ ਵੇਖਣ ਵਿੱਚ ਆਉਂਦਾ ਹੈ ਕਿ ਵੱਖ-ਵੱਖ ਜਥੇਬੰਦੀਆਂ ਵੱਲੋਂ ਆਪਣੀਆਂ ਮੰਗਾਂ ਨੂੰ ਮਨਵਾਉਣ ਲਈ ਅਣਅਧਿਕਾਰਤ ਤੌਰ ’ਤੇ ਵੱਖ-ਵੱਖ ਸਰਕਾਰੀ ਇਮਾਰਤਾਂ, ਜਿਸ ਵਿੱਚ ਪਾਣੀ ਦੀਆਂ ਟੈਂਕੀਆਂ ਵੀ ਸ਼ਾਮਲ ਹਨ ਤੇ ਚੱੜ੍ਹ ਕੇ ਆਤਮਦਾਹ ਦੀ ਧਮਕੀਆਂ ਦਿੱਤੀਆਂ ਜਾਂਦੀਆਂ ਹਨ। 

 

ਇਨ੍ਹਾਂ ਹਾਲਾਤਾਂ ਨੂੰ ਨਜਿੱਠਣ ਲਈ ਕਾਫ਼ੀ ਮੁਸ਼ਕਲ ਦਾ ਸਾਹਮਣਾ ਕਰਨਾ ਪੈਂਦਾ ਹੈ। ਇਸ ਲਈ ਇਨ੍ਹਾਂ ਇਮਾਰਤਾਂ/ਬਿਲਡਿੰਗਾਂ/ਟੈਂਕੀਆਂ ’ਤੇ ਚੜ੍ਹਕੇ ਵੱਖ-ਵੱਖ ਜਥੇਬੰਦੀਆਂ ਵੱਲੋਂ ਕੀਤੇ ਜਾਣ ਵਾਲੇ ਰੋਸ਼ ਪ੍ਰਦਰਸ਼ਨ ਨੂੰ ਰੋਕਿਆ ਜਾਣਾ ਜ਼ਰੂਰੀ ਹੈ। ਇਨ੍ਹਾਂ ਹੁਕਮਾਂ ਦੀ ਉਲਘੰਨਾ ਕਰਨ ਦੀ ਸੂਰਤ ਵਿੱਚ ਸਬੰਧਤ ਵਿਭਾਗ ਦੇ ਪੁਲਿਸ ਮੁਖੀ ਦੀ ਜ਼ਿੰਮੇਵਾਰੀ ਫਿਕਸ ਕੀਤੀ ਜਾਵੇਗੀ। ਇਹ ਹੁਕਮ ਜ਼ਿਲ੍ਹੇ ਅੰਦਰ 31 ਜਨਵਰੀ 2020 ਤੱਕ ਲਾਗੂ ਰਹੇਗਾ।

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Order for the protection of government buildings and water tanks etc