ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਸਾਡੀ ਮੁਅੱਤਲੀ ਤੇ ‘ਆਪ` ਦੀ ਕੋਰ ਕਮੇਟੀ ਦੋਵੇਂ ਗ਼ੈਰ-ਸੰਵਿਧਾਨਕ: ਕੰਵਰ ਸੰਧੂ

ਸਾਡੀ ਮੁਅੱਤਲੀ ਤੇ ‘ਆਪ` ਦੀ ਕੋਰ ਕਮੇਟੀ ਦੋਵੇਂ ਗ਼ੈਰ-ਸੰਵਿਧਾਨਕ: ਕੰਵਰ ਸੰਧੂ

ਆਮ ਆਦਮੀ ਪਾਰਟੀ (ਆਪ) ਦੇ ਬਾਗ਼ੀ ਆਗੂ ਕੰਵਰ ਸੰਧੂ ਨੇ ਕਿਹਾ ਹੈ ਕਿ ਪਾਰਟੀ ਵੱਲੋਂ ਉਨ੍ਹਾਂ ਨੂੰ ਮੁਅੱਤਲ ਕਰਨ ਸਬੰਧੀ ਲਿਆ ਗਿਆ ਫ਼ੈਸਲਾ ਗ਼ੈਰ-ਸੰਵਿਧਾਨਕ ਹੈ। ਚੇਤੇ ਰਹੇ ਕਿ ਖਰੜ ਹਲਕੇ ਤੋਂ ਵਿਧਾਇਕ ਸ੍ਰੀ ਸੰਧੂ ਨੂੰ ਭੁਲੱਥ ਹਲਕੇ ਦੇ ਵਿਧਾਇਕ ਸ੍ਰੀ ਸੁਖਪਾਲ ਸਿੰਘ ਖਹਿਰਾ ਨਾਲ ਹੀ ਮੁਅੱਤਲ ਕੀਤਾ ਗਿਆ ਸੀ।


ਇਨ੍ਹਾਂ `ਤੇ ਦੋਸ਼ ਲਾਇਆ ਗਿਆ ਸੀ ਕਿ ਇਹ ਦੋਵੇਂ ਕਥਿਤ ਤੌਰ `ਤੇ ਪਾਰਟੀ-ਵਿਰੋਧੀ ਗਤੀਵਿਧੀਆਂ `ਚ ਸ਼ਾਮਲ ਰਹੇ ਹਨ। ਮੁਅੱਤਲੀ ਦਾ ਫ਼ੈਸਲਾ ਆਮ ਆਦਮੀ ਪਾਰਟੀ ਦੀ ਪੰਜਾਬ ਇਕਾਈ ਦੀ ਕੋਰ ਕਮੇਟੀ ਵੱਲੋਂ ਲਿਆ ਗਿਆ ਸੀ, ਜਿਸ ਦੀ ਪ੍ਰਧਾਨਗੀ ਵਿਧਾਇਕ ਬੁੱਧ ਰਾਮ ਹੁਰਾਂ ਕੋਲ ਹੈ।


ਸ੍ਰੀ ਸੰਧੂ ਨੇ ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਆਖਿਆ ਕਿ ਉਨ੍ਹਾਂ ਨੇ ਜੋ ਕੁਝ ਵੀ ਕੀਤਾ ਹੈ, ਉਹ ਪੂਰੀ ਤਰ੍ਹਾਂ ਗ਼ੈਰ-ਕਾਨੂੰਨੀ ਤੇ ਗ਼ੈਰ-ਸੰਵਿਧਾਨਕ ਹੈ। ਉਨ੍ਹਾਂ ਦਾਅਵਾ ਕੀਤਾ ਕਿ ਇਹ ਫ਼ੈਸਲਾ ਆਮ ਆਦਮੀ ਪਾਰਟੀ ਦੇ ਸੰਵਿਧਾਨ ਦੀ ਉਲੰਘਣਾ ਹੈ ਕਿਉਂਕਿ ਪਾਰਟੀ ਨੇ ਉਨ੍ਹਾਂ ਨੂੰ ਆਪਣਾ ਸਪੱਸ਼ਟੀਕਰਨ ਦੇਣ ਦਾ ਕੋਈ ਮੌਕਾ ਨਹੀਂ ਦਿੱਤਾ।


ਸ੍ਰੀ ਸੰਧੂ ਨੇ ਦੱਸਿਆ ਕਿ ਇਹ ਪਾਰਟੀ ਦੇ ਸੰਵਿਧਾਨ ਵਿੱਚ ਲਿਖਿਆ ਹੈ ਕਿ ਕਿਸੇ ਵੀ ਮੈਂਬਰ, ਵਿਧਾਇਕ ਜਾਂ ਸੰਸਦ ਮੈਂਬਰ ਵਿਰੁੱਧ ਕੋਈ ਅਨੁਸ਼ਾਸਨੀ ਕਾਰਵਾਈ ਕਰਨ ਤੋਂ ਪਹਿਲਾਂ ਉਸ ਨੂੰ ਆਪਣੀ ਸਫ਼ਾਈ ਪੇਸ਼ ਕਰਨ ਲਈ ਇੱਕ ਮੌਕਾ ਦਿੱਤਾ ਜਾਣਾ ਚਾਹੀਦਾ ਹੈ। ‘ਪਰ ਸਾਨੂੰ ਦੋਵਾਂ ਨੂੰ ਹੀ ਕੋਈ ਨੋਟਿਸ ਤੱਕ ਨਹੀਂ ਦਿੱਤਾ ਗਿਆ ਤੇ ਨਾ ਹੀ ਪਾਰਟੀ ਨੇ ਸਾਡੇ ਤੋਂ ਕੋਈ ਸਪੱਸ਼ਟੀਕਰਨ ਹੀ ਮੰਗਿਆ।`


ਸ੍ਰੀ ਸੰਧੂ ਨੇ ਇਹ ਵੀ ਆਖਿਆ ਪਾਰਟੀ ਦੇ ਸੰਵਿਧਾਨ `ਚ ਕਿਤੇ ਵੀ ਕੋਰ ਕਮੇਟੀ ਦਾ ਕੋਈ ਜਿ਼ਕਰ ਨਹੀਂ ਹੈ।   

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:our suspension and core committee both