ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਬੋਰ 'ਚ ਡਿੱਗੇ ਫਤਿਹਵੀਰ ਸਿੰਘ ਨੂੰ ਕੱਢਣ ਫੌਜ ਬੁਲਾਈ

ਬੋਰ 'ਚ ਡਿੱਗੇ ਫਤਿਹਵੀਰ ਸਿੰਘ ਨੂੰ ਕੱਢਣ ਫੌਜ ਬੁਲਾਈ

ਸੰਗਰੂਰ ਜ਼ਿਲ੍ਹੇ ਦੇ ਪਿੰਡ ਭਗਵਾਨਪੁਰਾ ਵਿਖੇ ਬੀਤੇ ਕੱਲ੍ਹ ਇਕ ਬੋਰਵੈੱਲ ਵਿਚ ਡਿੱਗੇ ਦੋ ਸਾਲਾ ਫਤਿਹਵੀਰ ਸਿੰਘ ਨੂੰ ਬਾਹਰ ਕੱਢਣ ਦੀਆਂ ਕੋਸ਼ਿਸ਼ਾਂ ਵੱਡੀ ਪੱਧਰ ਉਤੇ ਜਾਰੀ ਹਨ।  ਫਤਿਹਵੀਰ ਸਿੰਘ ਨੂੰ ਬਚਾਉਣ ਲਈ ਸਥਾਨਕ ਪ੍ਰਸ਼ਾਸਨ, ਐਨ ਡੀ ਆਰ ਐਫ ਦੀ ਟੀਮ ਅਤੇ ਸਥਾਨਕ ਲੋਕ ਵੱਡੀ ਗਿਣਤੀ ਵਿਚ ਬਚਾਅ ਕਾਰਜ ਦੇ ਕੰਮ ਵਿਚ ਲੱਗੇ ਹੋਏ ਹਨ, 20 ਘੰਟੇ ਬੀਤਣ ਦੇ ਬਾਵਜੂਦ ਅਜੇ ਤੱਕ ਤੱਕ ਕੋਈ ਸਫਲਤਾ ਨਹੀਂ ਮਿਲੀ।  

 

ਬਚਾਅ ਕਾਰਜਾਂ ਦੇ ਚਲਦਿਆਂ ਬੋਰ ਦੇ ਆਸਪਾਸ ਕਰੀਬ 60 ਫੁੱਟ ਡੂੰਘੀ ਮਿੱਟੀ ਪੁੱਟੀ ਗਈ ਹੈ ਅਤੇ ਪੁੱਟਣ ਦਾ ਕੰਮ ਜਾਰੀ ਹੈ।  ਬਚਾਅ ਕਾਰਜਾਂ ਨੂੰ ਹੋਰ ਤੇਜੀ ਨਾਲ ਕਰਨ ਵਾਸਤੇ ਪ੍ਰਸ਼ਾਸਨ ਵੱਲੋਂ ਫੌਜ ਨੂੰ ਬੁਲਾਇਆ ਗਿਆ ਹੈ।  ਫਤਿਹਵੀਰ ਨੂੰ 100 ਫੁੱਟ ਡੂੰਘਾ ਬੋਰ ਵਿਚ ਫਸਿਆ ਹੋਇਆ ਦੱਸਿਆ ਜਾ ਰਿਹਾ ਹੈ।

 

ਬੱਚੇ ਤੱਕ ਡਾਕਟਰਾਂ ਦੀ ਦੇਖ–ਰੇਖ ਵਿਚ ਆਕਸੀਜਨ ਪਹੁੰਚਾਈ ਜਾ ਰਹੀ ਹੈ।  ਬਚਾਅ ਕਾਰਜ ਵਿਚ ਲੱਗੀਆਂ ਟੀਮਾਂ ਵੱਲੋਂ ਫਤਿਹਵੀਰ ਨੂੰ ਬਾਹਰ ਕੱਢਣ ਲਈ ਹਰ ਸੰਭਵ ਵੱਖ ਵੱਖ ਤਰੀਕੇ ਅਪਣਾਏ ਜਾ ਰਹੇ ਹਨ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Over 17 hours have passed and the 2-year-old boy is still in the borewell