ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪੀ.ਡਬਲਿਊ.ਡੀ. ਵਿਭਾਗ 'ਚ ਕੀਤੀ 500 ਤੋਂ ਵੱਧ ਕਲਰਕਾਂ ਦੀ ਭਰਤੀ: ਸਿੰਗਲਾ

ਮਹਾਤਮਾ ਗਾਂਧੀ ਇੰਸਟੀਚਿਊਟ ਆਫ਼ ਪਬਲਿਕ ਐਡਮਨਿਸਟ੍ਰੇਸ਼ਨ ਚੰਡੀਗੜ੍ਹ ਵਿਖੇ ਆਯੋਜਿਤ ਸਮਾਰੋਹ ਵਿੱਚ ਲੋਕ ਨਿਰਮਾਣ (ਬਿਲਡਿੰਗ ਤੇ ਸੜਕਾਂ) ਵਿਭਾਗ ਵਿੱਚ ਨਵੇਂ ਭਰਤੀ ਹੋਏ ਉਮੀਦਵਾਰਾਂ ਦਾ ਸਵਾਗਤ ਕਰਦਿਆਂ ਪੀ. ਡਬਲਿਊ.ਡੀ. ਮੰਤਰੀ, ਪੰਜਾਬ ਵਿਜੈ ਇੰਦਰ ਸਿੰਗਲਾ ਨੇ ਦੱਸਿਆ ਕਿ ਲਗਭਗ 600 ਵਿੱਚੋਂ 548 ਨਵੇਂ ਕਰਮਚਾਰੀਆਂ ਦੀ ਭਰਤੀ ਨਾਲ ਵਿਭਾਗ ਵਿੱਚ 90 ਫ਼ੀਸਦੀ ਕਲਰਕਾਂ ਦੀਆਂ ਪੋਸਟਾਂ ਭਰੀਆਂ ਜਾ ਚੁੱਕੀਆਂ ਹਨ।

 

ਉਨ੍ਹਾਂ ਦੱਸਿਆ ਕਿ ਜੂਨੀਅਰ ਇੰਜੀਨੀਅਰਾਂ ਅਤੇ ਹੋਰ ਕਾਡਰਾਂ ਦੀਆਂ ਅਸਾਮੀਆਂ ਭਰਨ ਦੀ ਪ੍ਰਕਿਰਿਆ ਵੀ ਪ੍ਰਗਤੀ ਹੇਠ ਹੈ ਜਦੋਂ ਕਿ ਤਰਸ ਦੇ ਅਧਾਰ 'ਤੇ ਭਰਤੀ ਪ੍ਰਕਿਰਿਆ ਦਾ ਕੰਮ ਲਗਭਗ ਮੁਕੰਮਲ ਹੋ ਚੁੱਕਾ ਹੈ।

 

ਨਵੇਂ ਭਰਤੀ ਹੋਏ ਕਰਮਚਾਰੀਆਂ ਨੂੰ ਲਗਨ ਨਾਲ ਕੰਮ ਕਰਨ ਲਈ ਪ੍ਰੇਰਦਿਆਂ, ਮੰਤਰੀ ਨੇ ਉਨ੍ਹਾਂ ਨੂੰ ਕਿਹਾ ਕਿ ਉਹ ਆਪਣੀ ਪਸੰਦ ਦਾ ਸਟੇਸ਼ਨ ਲੈਣ ਦੀ ਥਾਂ 'ਤੇ ਆਪਣੇ ਅਲਾਟ ਕੀਤੇ ਦਫਤਰਾਂ ਵਿੱਚ ਹੀ ਕੰਮ ਕਰਨ ਕਿਉਂਕਿ ਹਰ ਸਟੇਸ਼ਨ ਦੀਆਂ ਆਪਣੀਆਂ ਚੁਣੌਤੀਆਂ ਅਤੇ ਸੰਭਾਵਨਾਵਾਂ ਹਨ।

 

ਇਸ ਪਿੱਛੋਂ ਸ੍ਰੀ ਹੁਸਨ ਲਾਲ, ਸੱਕਤਰ ਲੋਕ ਨਿਰਮਾਣ (ਬੀ ਐਂਡ ਆਰ) ਵਿਭਾਗ ਨੇ ਨਵੇਂ ਉਮੀਦਵਾਰਾਂ ਨੂੰ ਵਿਭਾਗ ਵੱਲੋਂ ਬੁਨਿਆਦੀ ਢਾਂਚੇ ਦੇ ਨਿਰਮਾਣ, ਰੱਖ ਰਖਾਵ ਅਤੇ ਸੂਬੇ ਦੇ ਸਮੂਹ ਵਿਭਾਗਾਂ ਨੂੰ ਆਰਕੀਟੈਕਚਰਲ ਕੰਸਲਟੈਂਸੀ ਸੇਵਾਵਾਂ ਆਦਿ ਵਿਭਾਗੀ ਗਤੀਵਿਧੀਆਂ ਬਾਰੇ ਜਾਣੂ ਕਰਵਾਇਆ।

 

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Over 500 clerks inducted into PWD department