ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪੰਜਾਬ ’ਚ ਝੋਨੇ ਹੇਠਲਾ ਰਕਬਾ ਵੱਡੇ ਪੱਧਰ 'ਤੇ ਘਟਿਆ, ਅਗਲਾ ਟੀਚਾ 7 ਲੱਖ ਏਕੜ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸੂਬੇ ਵਿੱਚ ਫਸਲੀ ਵਿਭਿੰਨਤਾ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਹੁਕਮ ਸਦਕਾ ਝੋਨਾ ਹੇਠਲਾ ਰਕਬਾ ਵੱਡੀ ਪੱਧਰ 'ਤੇ ਘਟਿਆ ਅਤੇ ਸਾਉਣੀ-2019 ਦੌਰਾਨ ਲਗਪਗ 7 ਲੱਖ 50 ਹਜ਼ਾਰ ਏਕੜ ਰਕਬਾ ਝੋਨੇ ਹੇਠੋਂ ਨਿਕਲ ਕੇ ਬਦਲਵੀਆਂ ਫਸਲਾਂ ਹੇਠ ਆ ਗਿਆ।

 

ਜ਼ਿਕਰਯੋਗ ਹੈ ਕਿ ਸਾਉਣੀ-2018 ਦੌਰਾਨ ਗੈਰ-ਬਾਸਮਤੀ ਝੋਨੇ ਹੇਠ 64.80 ਲੱਖ ਏਕੜ ਰਕਬਾ ਸੀ ਜੋ ਇਸ ਵਾਰ ਘਟ ਕੇ 57.27 ਲੱਖ ਏਕੜ ਰਹਿ ਗਿਆ।

 

ਖੇਤੀਬਾੜੀ ਵਿਭਾਗ ਦੇ ਯਤਨਾਂ ਦੀ ਸ਼ਲਾਘਾ ਕਰਦਿਆਂ ਮੁੱਖ ਮੰਤਰੀ ਜਿਨਾਂ ਕੋਲ ਖੇਤੀਬਾੜੀ ਮਹਿਕਮਾ ਵੀ ਹੈ, ਨੇ ਕਿਹਾ ਕਿ ਇਹ ਉੱਦਮ ਪਾਣੀ ਦੀ ਸੰਭਾਲ ਲਈ ਸਹਾਈ ਹੋਣਗੇ ਕਿਉਂ ਜੋ ਝੋਨਾ, ਪਾਣੀ ਦੀ ਖਪਤ ਵਾਲੀ ਫਸਲ ਹੈ।

 

ਮੁੱਖ ਮੰਤਰੀ ਨੇ ਦੱਸਿਆ ਕਿ ਸੂਬੇ ਵਿੱਚ ਪਾਣੀ ਦੇ ਸਤੰਲੁਨ ਨੂੰ ਬਹਾਲ ਕਰਨ ਲਈ ਸਰਕਾਰ ਵੱਲੋਂ ਅਗਲੇ ਸਾਲ 7 ਲੱਖ ਏਕੜ ਹੋਰ ਰਕਬਾ ਝੋਨੇ ਹੇਠੋਂ ਕੱਢ ਕੇ ਕਪਾਹ, ਮੱਕੀ, ਬਾਸਮਤੀ ਅਤੇ ਫਲ ਤੇ ਸਬਜ਼ੀਆਂ ਦੀ ਕਾਸ਼ਤ ਹੇਠ ਲਿਆਉਣ ਦਾ ਟੀਚਾ ਹੈ।

 

ਉਨ੍ਹਾਂ ਕਿਹਾ ਕਿ ਖੇਤੀਬਾੜੀ ਵਿਭਾਗ ਨੇ ਇਸ ਸਾਲ ਵੀ 7 ਲੱਖ 50 ਹਜ਼ਾਰ ਏਕੜ ਰਕਬੇ ਨੂੰ ਝੋਨੇ ਹੇਠੋਂ ਕੱਢ ਕੇ ਬਦਲਵੀਆਂ ਫਸਲਾਂ ਹੇਠ ਲਿਆਂਦਾ ਹੈ। ਇਸ ਸਾਲ ਕਪਾਹ ਹੇਠ 3 ਲੱਖ ਏਕੜ, ਮੱਕੀ ਹੇਠ 1.27 ਲੱਖ ਏਕੜ, ਬਾਸਮਤੀ ਹੇਠ 2.95 ਲੱਖ ਏਕੜ ਅਤੇ ਫਲਾਂ ਤੇ ਸਬਜ਼ੀਆਂ ਹੇਠ 17500 ਏਕੜ ਰਕਬਾ ਵਧਾਇਆ ਗਿਆ।

 

ਖੇਤੀਬਾੜੀ ਵਿਭਾਗ ਵੱਲੋਂ ਸਾਲ 2019 ਦੌਰਾਨ ਚੁੱਕੇ ਗਏ ਕਦਮਾਂ ਦਾ ਜ਼ਿਕਰ ਕਰਦਿਆਂ ਵਧੀਕ ਮੁੱਖ ਸਕੱਤਰ (ਵਿਕਾਸ) ਵਿਸਵਾਜੀਤ ਖੰਨਾ ਨੇ ਦੱਸਿਆ ਕਿ ਫਸਲੀ ਵੰਨ-ਸੁਵੰਨਤਾ ਤੋਂ ਇਲਾਵਾ ਵਿਭਾਗ ਨੇ ਸਾਉਣੀ-2019 ਵਿੱਚ ਵਿਆਪਕ ਪੱਧਰ 'ਤੇ ਮੁਹਿੰਮ ਚਲਾਈ ਗਈ ਜਿਸ ਤਹਿਤ ਕਿਸਾਨਾਂ ਨੂੰ ਖੇਤੀ ਰਸਾਇਣ ਘਟਾਉਣ ਖਾਸ ਕਰਕੇ 9 ਖੇਤੀ ਰਸਾਇਣਾਂ ਦਾ ਬਾਸਮਤੀ ਦੇ ਦਾਣਿਆਂ ਦੀ ਗੁਣਵੱਤਾ 'ਤੇ ਪੈਂਦੇ ਮਾਰੂ ਪ੍ਰਭਾਵ ਬਾਰੇ ਪ੍ਰੇਰਿਤ ਕੀਤਾ ਗਿਆ।

 

ਉਨ੍ਹਾਂ ਕਿਹਾ ਕਿ ਇਨ੍ਹਾਂ ਉਪਰਾਲਿਆਂ ਦੇ ਉਤਸ਼ਾਹਜਨਕ ਨਤੀਜੇ ਨਿਕਲੇ ਕਿਉਂ ਜੋ ਬਾਸਮਤੀ ਦੀ ਫਸਲ 'ਤੇ ਰਸਾਇਣਾਂ ਦੇ ਛਿੜਕਾਅ ਦਾ ਪੱਧਰ ਘਟਿਆ। ਇਨ੍ਹਾਂ ਉਪਰਾਲਿਆਂ ਸਦਕਾ ਸੂਬੇ ਦੇ ਕਿਸਾਨ ਨੇ ਬਾਸਮਤੀ ਦੀ ਉਚ ਮਿਆਰੀ ਫਸਲ ਦਾ ਉਤਪਾਦਨ ਕੀਤਾ ਅਤੇ ਇਰਾਨ ਜੋ ਪੰਜਾਬ ਦੀ ਬਾਸਮਤੀ ਦੀ ਮੁੱਖ ਮੰਡੀ ਹੈ, ਨੂੰ ਬਰਾਮਦ ਕਰਨ 'ਤੇ ਲੱਗੀਆਂ ਬੰਦਸ਼ਾਂ ਦੇ ਮੱਦੇਨਜ਼ਰ ਕਮਜ਼ੋਰ ਕੌਮਾਂਤਰੀ ਰੁਝਾਨ ਦੇ ਬਾਵਜੂਦ ਕਿਸਾਨਾਂ ਨੂੰ ਫਸਲ ਦਾ ਲਾਹੇਵੰਦ ਭਾਅ ਮਿਲਿਆ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Paddy acreage in Punjab slips on the upper level and next target of 7 million acres