ਅਗਲੀ ਕਹਾਣੀ

ਕਰਤਾਰਪੁਰ ਲਾਂਘੇ 'ਤੇ ਪਾਕਿ ਮੰਤਰੀ ਦੇ ਖੁਲਾਸੇ ਨੇ ਨਾਪਾਕ ਇਰਾਦਿਆਂ ਤੋਂ ਪਰਦਾ ਚੁੱਕਿਆ: ਕੈਪਟਨ 

ਪਾਕਿ ਨੇ ਭਾਰਤ ਵਿਰੁੱਧ ਚੁੱਕਿਆ ਜੇ ਕੋਈ ਕਦਮਤਾਂ ਮੂੰਹ ਤੋੜਵਾਂ ਜਵਾਬ ਦੇਵੇਗਾ ਭਾਰਤ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਆਖਿਆ ਕਿ ਪਾਕਿਸਤਾਨ ਦੇ ਰੇਲਵੇ ਮੰਤਰੀ ਵੱਲੋਂ ਕਰਤਾਰਪੁਰ ਲਾਂਘਾ ਖੋਲ੍ਹਣ ਪਿੱਛੇ ਉਥੋਂ ਦੇ ਫੌਜ ਮੁਖੀ ਜਨਰਲ ਕਾਮਰ ਜਾਵੇਦ ਬਾਜਵਾ ਦੇ ਦਿਮਾਗ] ਦੀ ਕਾਢ ਹੋਣ ਦੇ ਕੀਤੇ ਖੁਲਾਸੇ ਨੇ ਇਸ ਕਦਮ ਪਿੱਛੇ ਪਾਕਿਸਤਾਨ ਦੇ ਨਾਪਾਕ ਇਰਾਦਿਆਂ ਤੋਂ ਪਰਦਾ ਚੁੱਕ ਦਿੱਤਾ ਹੈ।

 

ਪਾਕਿਸਤਾਨ ਦੇ ਮੰਤਰੀ ਦੇ ਇਸ ਖੁਲਾਸੇ 'ਤੇ ਗੰਭੀਰ ਚਿੰਤਾ ਜ਼ਾਹਰ ਕਰਦਿਆਂ ਮੁੱਖ ਮੰਤਰੀ ਨੇ ਇਸ ਮੁੱਦੇ 'ਤੇ ਆਪਣੇ ਸਟੈਂਡ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਰਾਸ਼ਿਦ ਨੇ ਇਸ ਲਾਂਘੇ ਪਿੱਛੇ ਪਾਕਿਸਤਾਨ ਦੇ ਇਰਾਦਿਆਂ ਨੂੰ ਪੂਰੀ ਤਰ੍ਹਾਂ ਨੰਗਾ ਕਰਕੇ ਰੱਖ ਦਿੱਤਾ ਹੈ ਜਦਕਿ ਭਾਰਤ ਨੂੰ ਉਮੀਦ ਸੀ ਕਿ ਇਹ ਪੁਲ ਦੋਵਾਂ ਮੁਲਕਾਂ ਦਰਮਿਆਨ ਸ਼ਾਂਤੀ ਦੇ ਪੁਲ ਵਜੋਂ ਉਭਰੇਗਾ।

 

 

 

 

ਮੁੱਖ ਮੰਤਰੀ ਨੇ ਰਾਸ਼ਿਦ ਦੀ ਟਿੱਪਣੀ ਦਾ ਵੀ ਸਖ਼ਤ ਨੋਟਿਸ ਲਿਆ ਕਿ ਇਹ ਲਾਂਘਾ ਭਾਰਤ ਨੂੰ ਠੇਸ ਪਹੁੰਚਾਏਗਾ ਅਤੇ ਕਰਤਾਰਪੁਰ ਲਾਂਘੇ ਰਾਹੀਂ ਜਨਰਲ ਬਾਜਵਾ ਦੁਆਰਾ ਦਿੱਤਾ ਜ਼ਖ]ਮ ਹਮੇਸ਼ਾ ਰੜਕਦਾ ਰਹੇਗਾ। 

 

ਇਸ ਨੂੰ ਭਾਰਤ ਦੀ ਸੁਰੱਖਿਆ ਅਤੇ ਅਖੰਡਤਾ ਵਿਰੁੱਧ ਖੁੱਲ੍ਹੇਆਮ ਅਤੇ ਸਪੱਸ਼ਟ ਖ਼ਤਰਾ ਦੱਸਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਪਾਕਿਸਤਾਨ ਨੂੰ ਚੇਤਾਵਨੀ ਦਿੱਤੀ ਕਿ ਗੁਆਂਢੀ ਮੁਲਕ ਕਿਸੇ ਤਰ੍ਹਾਂ ਦੀ ਗ਼ਲਤਫਹਿਮੀ ਪੈਦਾ ਕਰਨ ਦਾ ਯਤਨ ਨਾ ਕਰੇ।

 

ਉਨ੍ਹਾਂ ਨੇ ਚੇਤਾਵਨੀ ਦਿੱਤੀ ਕਿ ਇਸ ਲਾਂਘੇ ਰਾਹੀਂ ਪਾਕਿਸਤਾਨ ਵੱਲੋਂ ਸਿੱਖਾਂ ਦਾ ਦਿਲ ਜਿੱਤਣ ਦੀਆਂ ਕੋਸ਼ਿਸ਼ਾਂ ਕੀਤੀ ਜਾ ਰਹੀਆਂ ਹਨ ਤਾਂ ਕਿ ਆਈ.ਐਸ.ਆਈ. ਦੀ ਸ਼ਹਿ ਪ੍ਰਾਪਤ ਰਿਫਰੈਂਡਮ-2020 ਦੇ ਏਜੰਡੇ  ਨੂੰ ਅੱਗੇ ਵਧਾਇਆ ਜਾ ਸਕੇ।
 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:pak minister disclosure on kartarpur corridor has exposed their nefarious designs says capt amarinder