ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਅੰਮ੍ਰਿਤਸਰ ਜਿ਼ਲ੍ਹੇ `ਚ ਸਰਹੱਦ ਕੋਲੋਂ ਇੱਕ ਪਾਕਿ ਨਾਗਰਿਕ ਹਥਿਆਰਾਂ ਸਣੇ ਕਾਬੂ

ਅੰਮ੍ਰਿਤਸਰ ਜਿ਼ਲ੍ਹੇ `ਚ ਸਰਹੱਦ ਕੋਲੋਂ ਇੱਕ ਪਾਕਿ ਨਾਗਰਿਕ ਹਥਿਆਰਾਂ ਸਣੇ ਕਾਬੂ

--  ਤਿੰਨ ਕਿਲੋਗ੍ਰਾਮ ਹੈਰੋਇਨ ਵੀ ਬਰਾਮਦ


ਅੱਜ ਸੋਮਵਾਰ ਨੂੰ ਸੀਮਾ ਸੁਰੱਖਿਆ ਬਲ (ਬੀਐੱਸਐੱਫ਼) ਵੱਲੋਂ ਰਾਮਕੋਟ `ਚ ਸਰਹੱਦੀ ਚੌਕੀ ਨੇੜੇ ਇੱਕ ਪਾਕਿਸਤਾਨੀ ਨਾਗਰਿਕ ਨੂੰ ਗ੍ਰਿਫ਼ਤਾਰ ਕੀਤਾ ਗਿਆ। ਉਸ ਕੋਲੋਂ ਇੱਕ ਆਟੋਮੈਟਿਕ ਹਥਿਆਰ ਬਰਾਮਦ ਹੋਇਆ ਹੈ। ਸਰਕਾਰੀ ਅਧਿਕਾਰੀਆਂ ਨੇ ਇਸ ਗ੍ਰਿਫ਼ਤਾਰੀ ਦੀ ਪੁਸ਼ਟੀ ਕੀਤੀ ਹੈ।


ਬੀਐੱਸਐੱਫ਼ ਅਧਿਕਾਰੀ ਨੇ ਦੱਸਿਆ ਕਿ ਪਾਕਿਸਤਾਨੀ ਨਾਗਰਿਕ ਦੀ ਗ੍ਰਿਫ਼ਤਾਰੀ ਆਮ ਚੈਕਿੰਗ ਦੌਰਾਨ ਹੀ ਹੋਈ। ਉਸ ਕੋਲੋਂ ਅਮਰੀਕਾ `ਚ ਬਣੀ ਇੱਕ ਆਟੋਮੈਟਿਕ ਗੰਨ, 24 ਕਾਰਤੂਸ ਤੇ ਪਾਕਿਸਤਾਨੀ ਸਿਮ ਕਾਰਡਾਂ ਸਮੇਤ ਤਿੰਨ ਮੋਬਾਇਲ ਫ਼ੋਨ ਬਰਾਮਦ ਹੋਏ ਹਨ।


ਇੱਕ ਵੱਖਰੀ ਘਟਨਾ `ਚ ਬੀਐੱਸਐੱਫ਼ ਦੇ ਅਧਿਕਾਰੀਆਂ ਨੇ ਕੌਮਾਂਤਰੀ ਸਰਹੱਦ ਲਾਗਲੇ ਪਿੰਡ ਰਾਣੀਆਂ `ਚੋਂ ਤਿੰਨ ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਇਹ ਵੀ ਪਤਾ ਲੱਗਾ ਹੈ ਕਿ ਕੁਝ ਲੋਕ ਸਰਹੱਦ ਪਾਰ ਤੋਂ ਭਾਰਤੀ ਖੇਤਰ ਅੰਦਰ ਦਾਖ਼ਲ ਹੋਣ ਦਾ ਜਤਨ ਕਰ ਰਹੇ ਸਨ। ਬੀਐੱਸਐੱਫ਼ ਦੇ ਜਵਾਨਾਂ ਨੇ ਉਨ੍ਹਾਂ ਨੂੰ ਰੁਕਣ ਲਈ ਲਲਕਾਰਿਆ ਪਰ ਉਹ ਰੁਕੇ ਨਹੀਂ ਅੱਗੇ ਹੀ ਵਧਦੇ ਰਹੇ। 


ਤਦ ਜਵਾਨਾਂ ਨੇ ਗੋਲੀਆਂ ਚਲਾ ਦਿੱਤੀਆਂ, ਜਿਸ ਕਾਰਨ ਉਹ ਘੁਸਪੈਠੀਏ ਜਾਂ ਸਮੱਗਲਰ ਵਾਪਸ ਜਾਣ ਲਈ ਮਜਬੂਰ ਹੋ ਗਏ। ਬੀਐੱਸਐੱਫ਼ ਦੇ ਜਵਾਨਾਂ ਨੇ ਜਦੋਂ ਉਸ ਥਾਂ ਦੀ ਚੰਗੀ ਤਰ੍ਹਾਂ ਘੋਖ-ਪੜਤਾਲ ਕੀਤੀ, ਤਾਂ ਉੱਥੋਂ ਤਿੰਨ ਕਿਲੋਗ੍ਰਾਮ ਹੈਰੋਇਨ ਦਾ ਪੈਕੇਟ ਬਰਾਮਦ ਹੋਇਆ; ਜੋ ਪਾਕਿਸਤਾਨੀ ਘੁਸਪੈਠੀਆਂ/ਸਮੱਗਲਰਾਂ ਨੇ ਸ਼ਾਇਦ ਪੰਜਾਬ ਦੇ ਨੌਜਵਾਨਾਂ ਨੂੰ ਬਰਬਾਦ ਕਰਨ ਲਈ ਵੰਡਣੀ ਸੀ।   

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Pak national arrested in Amritsar District