ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪਾਕਿ ਹੁਣ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹਣ ਲਈ ਤਿਆਰ

ਭਾਰਤੀ ਪੰਜਾਬ ਦੇ ਗੁਰਦਾਸਪੁਰ ਜਿ਼ਲ੍ਹੇ `ਚ ਸਥਿਤ ਸ਼ਹਿਰ ਡੇਰਾ ਬਾਬਾ ਨਾਨਕ ਤੋਂ ਕੁਝ ਇਸ ਤਰ੍ਹਾਂ ਦਿਸਦਾ ਹੈ ਸ੍ਰੀ ਕਰਤਾਰਪ

ਪੰਜਾਬ ਦੇ ਕੈਬਿਨੇਟ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਅੱਜ ਬੇਹੱਦ ਅਹਿਮ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਉਤਸਵ ਮੌਕੇ ਪਾਕਿਸਤਾਨ ਸ੍ਰੀ ਕਰਤਾਰਪੁਰ ਸਾਹਿਬ ਵਾਲਾ ਲਾਂਘਾ ਆਰਜ਼ੀ ਤੌਰ `ਤੇ ਖੋਲ੍ਹਣ ਲਈ ਤਿਆਰ ਹੈ। ਸ੍ਰੀ ਸਿੱਧੂ ਨੇ ਇਹ ਜਾਣਕਾਰੀ ਏਐੱਨਆਈ ਨਾਲ ਗੱਲਬਾਤ ਦੌਰਾਨ ਦਿੱਤੀ। ਸ੍ਰੀ ਸਿੱਧੂ ਨੇ ਕਿਹਾ ਕਿ ਪੰਜਾਬ ਦੀ ਜਨਤਾ ਲਈ ਇਸ ਤੋਂ ਵੱਡੀ ਖ਼ੁਸ਼ੀ ਦੀ ਹੋਰ ਕੋਈ ਗੱਲ ਨਹੀਂ ਹੋ ਸਕਦੀ।

 

 


ਚੇਤੇ ਰਹੇ ਕਿ ਸ੍ਰੀ ਸਿੱਧੂ ਬੀਤੀ 18 ਅਗਸਤ ਨੂੰ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਦੇ ਸਹੁੰ-ਚੁੱਕ ਸਮਾਰੋਹ `ਚ ਸ਼ਾਮਲ ਹੋਏ ਸਨ। ਤਦ ਉਨ੍ਹਾਂ ਨੇ ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਖੋਲ੍ਹਣ ਬਾਰੇ ਕੁਝ ਉੱਚ ਅਧਿਕਾਰੀਆਂ ਨਾਲ ਗੱਲਬਾਤ ਵੀ ਕੀਤੀ ਸੀ। ਉਦੋਂ ਪਾਕਿਸਤਾਨੀ ਫ਼ੌਜ ਦੇ ਮੁਖੀ ਕਮਰ ਜਾਵੇਦ ਬਾਜਵਾ ਨੂੰ ਪਾਈ ਉਨ੍ਹਾਂ ਦੀ ਜੱਫੀ `ਤੇ ਵੀ ਕਾਫ਼ੀ ਇਤਰਾਜ਼ ਹੋਇਆ ਸੀ। ਪਰ ਹੁਣ ਸ੍ਰੀ ਸਿੱਧੂ ਨੇ ਦਰਸਾ ਦਿੱਤਾ ਹੈ ਕਿ ਉਨ੍ਹਾਂ ਅਜਿਹਾ ਕਰ ਕੇ ਕੁਝ ਵੀ ਗ਼ਲਤ ਨਹੀਂ ਕੀਤਾ ਸੀ। ਉਨ੍ਹਾਂ ਤਦ ਵੀ ਆਪਣੀ ਸਫ਼ਾਈ `ਚ ਆਖਿਆ ਸੀ ਕਿ ਜਦੋਂ ਬਾਜਵਾ ਨੇ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹਣ ਦੀ ਗੱਲ ਕੀਤੀ ਸੀ, ਉਨ੍ਹਾਂ ਤਦ ਹੀ ਜੱਫੀ ਪਾਈ ਸੀ ਪਰ ਉਦੋਂ ਬਹੁਤਿਆਂ ਨੇ ਸ੍ਰੀ ਸਿੱਧੂ `ਤੇ ਯਕੀਨ ਨਹੀਂ ਕੀਤਾ ਸੀ।


ਸ੍ਰੀ ਕਰਤਾਰਪੁਰ ਸਾਹਿਬ ਦਰਅਸਲ, ਪਾਕਿਸਤਾਨ `ਚ ਰਾਵੀ ਦਰਿਆ ਦੇ ਕੰਢੇ `ਤੇ ਸਥਿਤ ਹੈ। ਉਸ ਤੋਂ ਸਿਰਫ਼ ਚਾਰ ਕਿਲੋਮੀਟਰ ਦੀ ਦੂਰੀ `ਤੇ ਚੜ੍ਹਦੇ ਭਾਵ ਭਾਰਤੀ ਪੰਜਾਬ ਦੇ ਗੁਰਦਾਸਪੁਰ ਜਿ਼ਲ੍ਹੇ ਦੀ ਹੱਦ ਲੱਗਦੀ ਹੈ। ਗੁਰੂ ਸਾਹਿਬ ਨੇ ਜੋਤਿ-ਜੋਤਿ ਸਮਾਉਣ ਤੋਂ ਪਹਿਲਾਂ ਦੇ ਕੁਝ ਵਰ੍ਹੇ ਕਰਤਾਰਪੁਰ ਸਾਹਿਬ ਵਿਖੇ ਹੀ ਬਿਤਾਏ ਸਨ।


ਬੀਤੀ 22 ਅਗਸਤ ਨੂੰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀ ਕੇਂਦਰ ਸਰਕਾਰ ਨੂੰ ਵੀ ਇੱਕ ਚਿੱਠੀ ਲਿਖ ਕੇ ਕਿਹਾ ਸੀ ਕਿ ਸਿੱਖ ਤੀਰਥ-ਯਾਤਰੀਆਂ ਲਈ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਖੁਲ੍ਹਵਾਉਣ ਲਈ ਪਾਕਿਸਤਾਨ ਨਾਲ ਉੱਚ-ਪੱਧਰੀ ਗੱਲਬਾਤ ਕੀਤੀ ਜਾਵੇ। ਕੈਪਟਨ ਅਮਰਿੰਦਰ ਸਿੰਘ ਨੇ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੂੰ ਬੇਨਤੀ ਕੀਤੀ ਸੀ ਕਿ ਉਹ ਪਾਕਿਸਤਾਨ ਦੇ ਵਿਦੇਸ਼ ਮੰਤਰੀ ਨਾਲ ਇਸ ਮੁੱਦੇ `ਤੇ ਗੱਲਬਾਤ ਕਰਨ।


ਅੱਜ ਸ੍ਰੀ ਸਿੱਧੂ ਨੇ ਵੀ ਭਾਰਤ ਸਰਕਾਰ ਨੂੰ ਬੇਨਤੀ ਕੀਤੀ ਹੈ ਕਿ ਜੇ ਪਾਕਿਸਤਾਨ ਨੇ ਇਸ ਦਿਸ਼ਾ `ਚ ਇੱਕ ਕਦਮ ਅੱਗੇ ਵਧਾਇਆ ਹੈ, ਤਾਂ ਭਾਰਤ ਸਰਕਾਰ ਨੂੰ ਵੀ ਹੁਣ ਕੋਈ ਹਾਂ-ਪੱਖੀ ਗੱਲ ਕਰਨੀ ਚਾਹੀਦੀ ਹੈ।    

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Pak ready to open Kartarpur sahib corridor