ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪਾਕਿ ਕਦੇ ਵੀ ਪੰਜਾਬ ਤੇ ਕਸ਼ਮੀਰ ’ਚ ਵੰਡੀਆਂ ਪਾਉਣ ’ਚ ਸਫ਼ਲ ਨਹੀਂ ਹੋ ਸਕਦਾ: ਕੈਪਟਨ

ਪਾਕਿ ਕਦੇ ਵੀ ਪੰਜਾਬ ਤੇ ਕਸ਼ਮੀਰ ’ਚ ਵੰਡੀਆਂ ਪਾਉਣ ’ਚ ਸਫ਼ਲ ਨਹੀਂ ਹੋ ਸਕਦਾ: ਕੈਪਟਨ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਇੱਥੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਤੇ ਹੋਰਨਾਂ ਸੂਬਾਈ ਤੇ ਕੌਮੀ ਆਗੂਆਂ ਦੀ ਮੌਜੂਦਗੀ ’ਚ ਕਿਹਾ ਹੈ ਕਿ ਭਾਰਤ ’ਚ ਫੁੱਟ ਪਾਉਣ ਦੇ ਪਾਕਿਸਤਾਨੀ ਮਨਸੂਬੇ ਕਦੇ ਵੀ ਕਾਮਯਾਬ ਨਹੀਂ ਹੋ ਸਕਦੇ।

 

 

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਤੇ ਕਸ਼ਮੀਰ ’ਚ ਵੰਡੀਆਂ ਪਾਉਣ ਦੇ ਪਾਕਿਸਤਾਨੀ ਲੀਡਰਸ਼ਿਪ ਦੇ ਜਤਨ ਕਦੇ ਕਾਮਯਾਬ ਨਹੀਂ ਹੋ ਸਕਦੇ।

 

 

ਉਨ੍ਹਾਂ ਕਿਹਾ ਕਿ ਹਰੇਕ ਸਿੱਖ ਰੋਜ਼ਾਨਾ ਅਰਦਾਸ ਕਰਦੇ ਸਮੇਂ ਇਹ ਜ਼ਰੂਰ ਮੰਗਦਾ ਸੀ ਕਿ ਕਰਤਾਰਪੁਰ ਸਾਹਿਬ ਲਾਂਘਾ ਜ਼ਰੂਰ ਖੁੱਲ੍ਹੇ, ਤਾਂ ਜੋ ਭਾਰਤ ਦੇ ਸਿੱਖ ਸ਼ਰਧਾਲੂ ਉਸ ਧਾਰਮਿਕ ਅਸਥਾਨ ਦੇ ਦਰਸ਼ਨ ਕਰ ਸਕਣ, ਜਿੱਥੇ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਆਪਣੇ ਅੰਤਲੇ ਵਰ੍ਹੇ ਬਿਤਾਏ ਸਨ। ਹਰੇਕ ਸਿੱਖ ਕਰਤਾਰਪੁਰ ਸਾਹਿਬ ਦੇ ‘ਖੁੱਲ੍ਹੇ ਦਰਸ਼ਨ–ਦੀਦਾਰ’ ਚਾਹੁੰਦਾ ਰਿਹਾ ਹੈ।

 

 

ਮੁੱਖ ਮੰਤਰੀ ਨੇ ਆਮ ਜਨਤਾ ਨੂੰ ਗੁਰੂ ਸਾਹਿਬ ਦੇ ਕਹਿਣ ਮੁਤਾਬਕ ਵੱਧ ਤੋਂ ਵੱਧ ਰੁੱਖ ਲਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਸਾਨੂੰ ਗੁਰੂ ਸਾਹਿਬ ਦਾ ਹੁਕਮ ਜ਼ਰੂਰ ਮੰਨਣਾ ਚਾਹੀਦਾ ਹੈ ਤੇ ਝੋਨੇ ਦੀ ਪਰਾਲ਼ੀ ਨੂੰ ਅੱਗ ਨਹੀਂ ਲਾਉਣੀ ਚਾਹੀਦੀ।

 

 

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਅੱਜ ਸਾਰਾ ਪੰਜਾਬ ਬਹੁਤ ਖ਼ੁਸ਼ ਹੈ ਤੇ ਅੱਜ ਖ਼ੁਸ਼ੀ ਦੇ ਦੀਵੇ ਬਲਣਗੇ। ਉਨ੍ਹਾਂ ਕਰਤਾਰਪੁਰ ਸਾਹਿਬ ਲਾਂਘਾ ਖੋਲ੍ਹਣ ਲਈ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦਾ ਧੰਨਵਾਦ ਕੀਤਾ।

 

 

ਇਸ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਵੀ ਸੰਬੋਧਨ ਕੀਤਾ। ਉਨ੍ਹਾਂ ਸ੍ਰੀ ਮੋਦੀ ਦਾ ਸੁਆਗਤ ਕੀਤਾ ਤੇ ਕਰਤਾਰਪੁਰ ਸਾਹਿਬ ਲਾਂਘਾ ਖੋਲ੍ਹਣ ਲਈ ਉਨ੍ਹਾਂ ਦਾ ਧੰਨਵਾਦ ਵੀ ਕੀਤਾ।

ਪਾਕਿ ਕਦੇ ਵੀ ਪੰਜਾਬ ਤੇ ਕਸ਼ਮੀਰ ’ਚ ਵੰਡੀਆਂ ਪਾਉਣ ’ਚ ਸਫ਼ਲ ਨਹੀਂ ਹੋ ਸਕਦਾ: ਕੈਪਟਨ

 

ਸ੍ਰੀ ਬਾਦਲ ਨੇ ਮਰਹੂਮ ਅਕਾਲੀ ਆਗੂ ਕੁਲਦੀਪ ਸਿੰਘ ਵਡਾਲਾ ਵੱਲੋਂ ਇਹ ਲਾਂਘਾ ਖੋਲ੍ਹੇ ਜਾਣ ਲਈ ਕੀਤੇ ਜਤਨਾਂ ਨੂੰ ਵੀ ਚੇਤੇ ਕੀਤਾ। ਉਨ੍ਹਾਂ ਲੋਕਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦਾ ‘ਕਿਰਤ ਕਰੋ ਨਾਮ ਜਪੋ, ਵੰਡ ਛਕੋ’ ਦਾ ਸੁਨੇਹਾ ਵੀ ਚੇਤੇ ਕਰਵਾਇਆ।

 

 

ਸ੍ਰੀ ਬਾਦਲ ਨੇ ਪੰਜਾਬ ਤੇ ਸਮੁੱਚੇ ਦੇਸ਼ ਵਿੱਚ ਫਿਰਕੂ ਏਕਤਾ ਕਾਇਮ ਕਰਨ ਦੀ ਅਪੀਲ ਕੀਤੀ।

ਪਾਕਿ ਕਦੇ ਵੀ ਪੰਜਾਬ ਤੇ ਕਸ਼ਮੀਰ ’ਚ ਵੰਡੀਆਂ ਪਾਉਣ ’ਚ ਸਫ਼ਲ ਨਹੀਂ ਹੋ ਸਕਦਾ: ਕੈਪਟਨ

 

ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਵੀ ਇਸ ਮੌਕੇ ਆਪਣੀ ਪਤਨੀ ਨਾਲ ਮੌਜੂਦ ਸਨ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Pak would never be successful to divide Pakistan and Kashmir says Captain