ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਬਿਨਾਂ ਪਾਸਪੋਰਟ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰ ਸਕਣਗੇ ਭਾਰਤੀ ਸ਼ਰਧਾਲੂ !

ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਨੂੰ ਜਾਣ ਵਾਲੇ ਸ਼ਰਧਾਲੂਆਂ ਨੂੰ ਪਾਕਿਸਤਾਨ ਸਰਕਾਰ ਇੱਕ ਹੋਰ ਖੁਸ਼ਖਬਰੀ ਦੇਣ ਜਾ ਰਹੀ ਹੈ। ਪਾਕਿ ਸਰਕਾਰ ਭਾਰਤੀ ਸ਼ਰਧਾਲੂਆਂ ਨੂੰ ਬਗੈਰ ਪਾਸਪੋਰਟ ਕਰਤਾਰਪੁਰ ਸਾਹਿਬ ਆਉਣ ਦੀ ਮਨਜੂਰੀ ਦੇ ਸਕਦਾ ਹੈ। ਫਿਲਹਾਲ ਇਸ ਮਤੇ 'ਤੇ ਵਿਚਾਰ-ਚਰਚਾ ਕੀਤੀ ਜਾ ਰਹੀ ਹੈ।
 

ਪਾਕਿਸਤਾਨ ਦੇ ਗ੍ਰਹਿ ਮੰਤਰੀ ਇਜਾਜ਼ ਸ਼ਾਹ ਨੇ ਕਿਹਾ ਹੈ ਕਿ ਗੁਰਦੁਆਰਾ ਦਰਬਾਰ ਸਾਹਿਬ ਦੇ ਦਰਸ਼ਨ ਕਰਨ ਲਈ ਆਉਣ ਵਾਲੇ ਭਾਰਤੀ ਸ਼ਰਧਾਲੂਆਂ ਨੂੰ ਬਿਨਾਂ ਪਾਸਪੋਰਟ ਦੇ ਕਰਤਾਰਪੁਰ ਗਲਿਆਰੇ 'ਚ ਦਾਖਲ ਹੋਣ ਦੇ ਇੱਕ ਪ੍ਰਸਤਾਵ ’ਤੇ ਵਿਚਾਰ ਕੀਤਾ ਜਾ ਰਿਹਾ ਹੈ। ਪਿਛਲੇ ਸਾਲ ਨਵੰਬਰ 'ਚ ਪਾਕਿਸਤਾਨ ਅਤੇ ਭਾਰਤ ਨੇ ਅਪਣੀ-ਅਪਣੀ ਸਰਹੱਦ ਅੰਦਰ ਇਸ ਲਾਂਘੇ ਦੇ ਹਿੱਸਿਆਂ ਦਾ ਵੱਖ-ਵੱਖ ਉਦਘਾਟਨ ਕੀਤਾ ਸੀ।

 


 

ਇਹ ਲਾਂਘਾ ਭਾਰਤੀ ਸ਼ਰਧਾਲੂਆਂ ਦੇ ਪਾਕਿਸਤਾਨ ਵਿੱਚ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਪਹੁੰਚਣ ਲਈ ਸਭ ਤੋਂ ਛੋਟਾ ਰਸਤਾ ਹੈ। ਕਰਤਾਰਪੁਰ ਸਾਹਿਬ 'ਚ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਅਪਣੇ ਜੀਵਨ ਕਾਲ ਦੇ ਆਖਰੀ 18 ਸਾਲ ਗੁਜ਼ਾਰੇ ਸਨ।
 

ਗ੍ਰਹਿ ਮੰਤਰੀ ਨੇ ਸ਼ੁੱਕਰਵਾਰ ਨੂੰ ਨੈਸ਼ਨਲ ਅਸੈਂਬਲੀ 'ਚ ਪ੍ਰਸ਼ਨਕਾਲ ਦੌਰਾਨ ਕਿਹਾ ਕਿ ਫਿਲਹਾਲ ਭਾਰਤ ਅਤੇ ਪਾਕਿਸਤਾਨ 'ਚ ਹੋਏ ਸਮਝੌਤੇ ਤਹਿਤ ਭਾਰਤੀ ਸ਼ਰਧਾਲੂਆਂ ਨੂੰ ਬਿਨਾਂ ਪਾਸਪੋਰਟ ਦੇ ਕਰਤਾਰਪੁਰ ਸਾਹਿਬ ਆਉਣ ਦੀ ਇਜ਼ਾਜ਼ਤ ਨਹੀਂ ਹੈ। ਉਨ੍ਹਾਂ ਕਿਹਾ ਕਿ ਪਰ ਸੰਗਤਾਂ ਦੀ ਅਪੀਲ ਨੂੰ ਧਿਆਨ 'ਚ ਰੱਖਦਿਆਂ ਬਗੈਰ ਪਾਸਪੋਰਟ ਦੇ ਆਉਣ ਦੇ ਪ੍ਰਸਤਾਵ 'ਤੇ ਵਿਚਾਰ ਕੀਤਾ ਜਾ ਰਿਹਾ ਹੈ ਅਤੇ ਇਸ ਦੇ ਲਈ ਵਿਦੇਸ਼ ਵਿਭਾਗ ਤੋਂ ਵਿਸਥਾਰ ਨਾਲ ਜਾਣਕਾਰੀ ਮੰਗੀ ਜਾ ਸਕਦੀ ਹੈ।

 


 

ਕੀ ਹੈ ਕਰਤਾਰਪੁਰ ਲਾਂਘਾ?
ਗੁਰਦਾਸਪੁਰ ਜ਼ਿਲ੍ਹੇ ਦੇ ਡੇਰਾ ਬਾਬਾ ਨਾਨਕ ਦੇ ਨਾਲ ਲਗਦੀ ਭਾਰਤੀ ਸਰਹੱਦ ਤੋਂ ਪਾਕਿਸਤਾਨ ਵਿੱਚ ਕਰੀਬ ਚਾਰ ਕਿਲੋਮੀਟਰ ਅੰਦਰ ਹੈ ਗੁਰਦੁਆਰਾ ਦਰਬਾਰ ਸਾਹਿਬ, ਕਰਤਾਰਪੁਰ। ਇੱਥੇ ਗੁਰੂ ਨਾਨਕ ਦੇਵ ਜੀ ਨੇ ਆਪਣੇ ਜੀਵਨ ਦੇ ਆਖਰੀ 17-18 ਸਾਲ ਬਿਤਾਏ ਸਨ। ਇਸ ਗੁਰਦੁਆਰੇ ਲਈ ਪਾਕਿਸਤਾਨ ਵਾਲੇ ਪਾਸਿਓਂ ਲਾਂਘਾ ਖੋਲ੍ਹੇ ਜਾਣ ਦੀ ਮੰਗ ਕਈ ਵਾਰ ਉੱਠੀ ਸੀ। ਪਹਿਲਾਂ ਡੇਰਾ ਬਾਬਾ ਨਾਨਕ ਵਿਖੇ ਦੂਰਬੀਨਾਂ ਰਾਹੀਂ ਸੰਗਤਾਂ ਵੱਲੋਂ ਗੁਰਦੁਆਰਾ ਦਰਬਾਰ ਸਾਹਿਬ ਕਰਤਾਰਪੁਰ ਦੇ ਦਰਸ਼ਨ ਕੀਤੇ ਜਾਂਦੇ ਸਨ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Pakistan considering proposal for Indian pilgrims for Kartarpur corridor without passport