ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪਾਕਿਸਤਾਨ ਦੇ ਫੀਸ ਵਸੂਲਣ ’ਤੇ ਕੈਪਟਨ ਨੇ ਇਮਰਾਨ ਨੂੰ ਚੇਤੇ ਕਰਾਇਆ ਇਤਿਹਾਸ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਆਸ ਜਤਾਉਂਦਿਆਂ ਕਿਹਾ ਕਿ ਪਾਕਿਸਤਾਨ ਸਿੱਖ ਧਰਮ ਦੀਆਂ ਭਾਵਨਾਵਾਂ ਅਤੇ ਰਵਾਇਤਾਂ ਨੂੰ ਸਮਝਦੇ ਹੋਏ ਭਾਰਤੀ ਸ਼ਰਧਾਲੂਆਂ ਵਲੋਂ ਸ੍ਰੀ ਕਰਤਾਰ ਸਾਹਿਬ ਦੇ ਦਰਸ਼ਨਾਂ ਲਈ ਵਸੂਲੀ ਜਾਣ ਵਾਲੀ 20 ਡਾਲਰ ਦੀ ਫੀਸ ਨੂੰ ਮੁਆਫ਼ ਕਰੇਗਾ। ਉਨਾਂ ਕਿਹਾ ਕਿ ਇਥੋਂ ਕਿ ਅਕਬਰ ਨੇ ਵੀ ਗੈਰ-ਮੁਸਲਿਮ ਧਰਮਾਂ ਦੀਆਂ ਭਾਵਨਾਵਾਂ ਨੂੰ ਸਮਝਦਿਆਂ ਹੋਇਆਂ ਜਜੀਆ ਟੈਕਸ ਮੁਆਫ਼ ਕੀਤਾ ਸੀ।

 

ਉਨਾਂ ਕਿਹਾ ਕਿ ਪਾਕਿਸਤਾਨੀ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਸਿੱਖ ਸ਼ਰਧਾਲੂਆਂਤੇ ਲਗਾਈ ਗਈ 20 ਡਾਲਰ ਦੀ ਫੀਸ ਉੱਪਰ ਮੁੜ ਵਿਚਾਰ ਕਰਨਾ ਚਾਹੀਦਾ ਹੈ। ਪਾਕਿਸਤਾਨ ਨੂੰ ਮੱਕਾ ਜਾਂਦੇ ਹੱਜ਼ ਯਾਤਰੀਆਂ ਕੋਲੋਂ ਲਈ ਜਾਂਦੇ ਪੈਸੇ ਦੀ ਤਰਜ਼ਤੇ ਸਿੱਖ ਸ਼ਰਧਾਲੂਆਂ ਕੋਲੋਂ ਫੀਸ ਨਹੀਂ ਵਸੂਲਣੀ ਚਾਹੀਦੀ ਕਿਉਂਕਿ ਇਹ ਸਿੱਖ ਧਰਮ ਦੀਆਂ ਰਵਾਇਤਾਂ ਵਿੱਚ ਨਹੀਂ ਹੈ

 

ਮੁੱਖ ਮੰਤਰੀ ਪੰਜਾਬ ਨੇ ਭਾਰਤ ਅਤੇ ਪਾਕਿਸਤਾਨ ਵਲੋਂ ਕਰਤਾਰਪੁਰ ਕੋਰੀਡੋਰ ਖੋਲਣਤੇ ਹੋਏ ਸਮਝੌਤੇ ਦਾ ਸਵਾਗਤ ਕਰਦਿਆਂ ਕਿਹਾ ਕਿ ਹਰ ਰੋਜ਼ 5000 ਸ਼ਰਧਾਲੂ ਇੱਕਲੇ ਤੌਰਤੇ ਜਾਂ ਸਮੂਹਿਕ ਰੂਪ ਵਿੱਚ ਸਵੇਰੇ ਸੂਰਜ ਚੜਨ ਤੋਂ ਸ਼ਾਮ ਸੂਰਜ ਡੁੱਬਣ ਤੱਕ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰ ਸਕਣਗੇ।

 

ਉਨਾਂ ਅੱਗੇ ਕਿਹਾ ਕਿ ਸ਼ਰਧਾਲੂ ਲਈ ਪਛਾਣ ਲਈ ਪਾਸਪੋਰਟ ਹੋਣਾ ਜਰੂਰੀ ਹੈ ਪਰ ਪਾਸਪੋਰਟ ਉੱਪਰ ਕੋਈ ਵੀਜ਼ਾ ਨਹੀਂ ਲੱਗੇਗਾ। ਪ੍ਰਵਾਸੀ ਭਾਰਤੀ ਅਤੇ .ਸੀ.ਆਈ ਕਾਰਡ ਧਾਰਕ ਕੋਰੀਡੋਰ ਰਾਹੀਂ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਜਾ ਸਕਦੇ ਹਨ। ਉਨਾਂ ਕਿਹਾ ਕਿ ਸ਼ਰਧਾਲੂ ਕੋਰੀਡੋਰ ਰਾਹੀਂ ਪੈਦਲ ਵੀ ਦਰਸ਼ਨਾਂ ਲਈ ਜਾ ਸਕਣਗੇ।

 

ਮੁੱਖ ਮੰਤਰੀ ਪੰਜਾਬ ਨੇ ਦੁਹਰਾਇਆ ਕਿ ਉਹ ਖੁਦ ਅਤੇ ਸਾਰੀਆਂ ਪਾਰਟੀਆਂ ਦਾ ਵਫ਼ਦ ਅਤੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਅਤੇ ਉਨਾਂ ਦੀ ਧਰਮ ਪਤਨੀ ਪਹਿਲੇ ਜਥੇ ਵਿੱਚ ਕੋਰੀਡੋਰ ਰਾਹੀਂ ਗੁਰਦੁਆਰਾ ਸਾਹਿਬ ਦੇ ਦਰਸ਼ਨਾਂ ਲਈ ਜਾਣਗੇ।

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Pakistan fee collectors Capt reminded Imran history