ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

PAK ਗੁਰੂ ਘਰ ਦੀ ਪਰਿਕਰਮਾ ਅੰਦਰ ਸਾਈਕਲ ਚਲਾਉਂਦੇ ਨੌਜਵਾਨਾਂ ਦੀ VIDEO ਵਾਇਰਲ, ਸਿੱਖ ਸੰਗਤ ‘ਚ ਗੁੱਸਾ  

ਪਾਕਿ ਸਥਿਤ ਗੁਰਦੁਆਰਾ ਕਰਤਾਰਪੁਰ ਸਾਹਿਬ ਵਿਖੇ ਟਿਕਟੋਕ ਵੀਡੀਓ ਬਣਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਵੀਡੀਓ ਵਿੱਚ ਇੱਕ ਸਥਾਨਕ ਨੌਜਵਾਨ ਗੁਰੂ ਘਰ ਦੀ ਪਰਿਕਰਮਾ ਅੰਦਰ ਸਾਈਕਲ ਚਲਾ ਰਿਹਾ ਹੈ। ਇਸ ਵੀਡੀਓ ਨੂੰ ਵੇਖਣ ਤੋਂ ਬਾਅਦ ਸਿੱਖ ਸੰਗਤ ਅੰਦਰ ਗੁੱਸੇ ਦੀ ਲਹਿਰ ਹੈ।  

 

 

 

ਇਸੇ ਤਹਿਤ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਪਾਕਿ ਸਰਕਾਰ ਤੋਂ ਇਸ ਵੀਡੀਓ ਬਣਾਉਣ ਵਾਲੇ ਨੌਜਵਾਨ ਵਿਰੁਧ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ। 

 

ਸ. ਸਿਰਸਾ ਨੇ ਕਿਹਾ ਕਿ ਪਾਕਿਸਤਾਨ ਸਰਕਾਰ ਨੂੰ ਉਨ੍ਹਾਂ ਲੋਕਾਂ ਨੂੰ ਲੱਭਣਾ ਚਾਹੀਦਾ ਹੈ ਜਿਹੜੇ ਇਸ ਕਾਰਜ ਲਈ ਜ਼ਿੰਮੇਵਾਰ ਹਨ ਅਤੇ ਉਨ੍ਹਾਂ ਵਿਰੁਧ ਕਾਰਵਾਈ ਕੀਤੀ ਜਾਵੇ। 

 

ਇਸ ਬਣਾਈ ਗਈ ਵੀਡੀਓ ਦੀ ਚੁਫੇਰਿਓਂ ਨਿੰਦਿਆਂ ਕੀਤੀ ਜਾ ਰਹੀ ਹੈ ਅਤੇ ਪਾਕਿ ਸਰਕਾਰ ਨੂੰ ਇਸ ਤਰ੍ਹਾਂ ਦੀਆਂ ਸਿੱਖ ਸੰਗਤ ਦੇ ਹਿਰਦੇ ਵਲੂੰਧਰਨ ਵਾਲੀਆਂ ਕਾਰਵਾਈਆਂ ਕਰਨ ਤੋਂ ਗੁਰੇਜ ਕਰਨਾ ਚਾਹੀਦਾ ਹੈ। 

 

 

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Pakistan Govt should find out the people who are responsible for this act and take action against them Manjinder Sirsa