ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪਾਕਿਸਤਾਨ ਨੇ ਸਿੱਖ ਸ਼ਰਧਾਲੂਆਂ ’ਤੇ ਲਾਇਆ ਜਜ਼ੀਆ ਟੈਕਸ: ਕੈਪਟਨ ਅਮਰਿੰਦਰ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀਰਵਾਰ ਨੂੰ ਪਾਕਿਸਤਾਨ ਵੱਲੋਂ ਇਤਿਹਾਸਕ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਜਾਣ ਵਾਲੇ ਸ਼ਰਧਾਲੂਆਂ ’ਤੇ ਸਰਵਿਸ ਚਾਰਜ ਲਾਉਣ ਦੇ ਪ੍ਰਸਤਾਵ ਨੂੰ ਵਾਪਸ ਲੈਣ ਦੀ ਮੰਗ ਦੁਹਰਾਉਦਿਆਂ ਇਸ ਦੀ ਤੁਲਨਾ ਮੁਗਲ ਕਾਲ ਦੌਰਾਨ ਮੁਸਲਿਸ ਦੇਸ਼ਾਂ ਵਿੱਚ ਗੈਰ-ਮੁਸਲਿਮਾਂ ਉਤੇ ਲਾਏ ਜਾਂਦੇ ਜਜ਼ੀਆ ਟੈਕਸ ਨਾਲ ਕੀਤੀ।

 

ਮੁੱਖ ਮੰਤਰੀ ਨੇ ਬਾਦਸ਼ਾਹ ਅਕਬਰ ਵੱਲੋਂ ਆਪਣੇ ਕਾਰਜਕਾਲ ਦੌਰਾਨ ਵਿਵਾਦਿਤ ਟੈਕਸ ਨੂੰ ਖਤਮ ਕਰਨ ਦਾ ਹਵਾਲਾ ਦਿੰਦਿਆਂ ਕਿਹਾ ਕਿ ਪਾਕਿਸਤਾਨ ਵੱਲੋਂ ਸ਼ਰਧਾਲੂਆਂ ਉਤੇ 20 ਡਾਲਰ ਸਰਵਿਸ ਚਾਰਜ ਲਾਉਣ ਦੇ ਪ੍ਰਸਤਾਵ ਨੂੰ ਸਿੱਖ ਫਲਸਫੇ ਦੀ ਮੂਲ ਭਾਵਨਾ ਦੇ ਖਿਲਾਫ ਹੈ ਜਿਸ ਵਿੱਚ ਵੰਡ ਤੋਂ ਬਾਅਦ ਪਾਕਿਸਤਾਨ ਵਿੱਚ ਰਹਿ ਗਏ ਗੁਰਧਾਮਾਂ ਦੇ ਖੁੱਲੇ ਦਰਸ਼ਨ ਦੀਦਾਰ ਕਰਨ ਦੀ ਅਰਦਾਸ ਕੀਤੀ ਜਾਂਦੀ ਹੈ।

 

ਡੇਰਾ ਬਾਬਾ ਨਾਨਕ ਜਿੱਥੇ ਉਹ ਕਰਤਾਰਪੁਰ ਲਾਂਘੇ ਦੇ ਕੰਮ ਦਾ ਜਾਇਜ਼ਾ ਲੈਣ ਪੁੱਜੇ ਸਨ, ਵਿਖੇ ਮੀਡੀਆ ਕਰਮੀਆਂ ਨਾਲ ਗੈਰ-ਰਸਮੀ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਹ ਪਹਿਲਾਂ ਹੀ ਇਸ ਮਾਮਲੇ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਦਖਲ ਦੀ ਮੰਗ ਕਰ ਚੁੱਕੇ ਹਨ ਕਿ ਉਹ ਪਾਕਿਸਤਾਨ ਉਤੇ ਇਸ ਪ੍ਰਸਤਾਵਿਤ ਸਰਵਿਸ ਚਾਰਜ ਨੂੰ ਵਾਪਸ ਲੈਣ ਲਈ ਦਬਾਅ ਪਾਉਣ।

 

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨਾਂ ਨੇ ਸੁਝਾਅ ਦਿੱਤਾ ਸੀ ਕਿ ਵਿਦੇਸ਼ ਮੰਤਰਾਲਾ ਦੁਵੱਲੀ ਮੀਟਿੰਗ ਵਿੱਚ ਇਸ ਦੇ ਜਲਦ ਹੱਲ ਦਾ ਮਾਮਲਾ ਚੁੱਕੇ।

 

 

 

 

.

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Pakistan imposes jazia tax on Sikh pilgrims: Capt Amarinder