ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਗੁਰਦਵਾਰਾ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਪਾਕਿ ਲਵੇਗਾ 1600 ਤੋਂ 8000 ਫੀਸ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਕਰਤਾਰਪੁਰ ਸਾਹਿਬ ਲਾਂਘੇ ਦਾ ਜਲਦ ਨਿਰਮਾਣ ਕਰਨ ਅਤੇ ਸਿੱਖ ਸੰਗਤ ਦੀਆਂ ਭਾਵਨਾਵਾਂ ਨਾਲ ਜੁੜੇ ਅਹਿਮ ਅਤੇ ਚਿਰੋਕਣੇ ਮੁੱਦਿਆਂ ਨੂੰ ਜਲਦੀ ਹੱਲ ਕਰਨ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਭਾਰਤ ਸਰਕਾਰ ਦਾ ਧੰਨਵਾਦ ਕੀਤਾ ਹੈ

 

ਅਕਾਲੀ ਦਲ ਪ੍ਰਧਾਨ ਨੇ ਕਿਹਾ ਕਿ ਪਾਕਿਸਤਾਨ ਨੇ ਰੋਜ਼ਾਨਾ ਸਿਰਫ 700 ਸ਼ਰਧਾਲੂਆਂ ਨੂੰ ਦਰਸ਼ਨਾਂ ਦੀ ਆਗਿਆ ਦੇਣ ਦੀ ਸ਼ਰਤ ਲਗਾ ਦਿੱਤੀ ਹੈ ਅਤੇ ਇਹ ਸ਼ਰਤ ਪਹਿਲਾਂ ਤੋਂ ਹੀ ਸਾਲ ਦੇ ਸੀਮਤ ਦਿਨਾਂ ਉੱਤੇ ਲਾਈ ਗਈ ਹੈ ਉਨਾਂ ਕਿਹਾ ਕਿ ਪਾਕਿਸਤਾਨ ਵੱਲੋਂ ਸ਼ਰਧਾਲੂਆਂ ਲਈ ਰੱਖੀ ਗਈ ਦਾਖ਼ਲਾ ਫੀਸ ਅਤੇ ਪਰਮਿਟ ਫੀਸ ਵੀ ਬਹੁਤ ਜ਼ਿਆਦਾ ਹੈ, ਜਿਸ ਤਹਿਤ ਆਮ ਦਿਨਾਂ ਦੌਰਾਨ ਪ੍ਰਤੀ ਵਿਅਕਤੀ 1600 ਰੁਪਏ ਅਤੇ ਵਿਸ਼ੇਸ਼ ਦਿਨਾਂ ਦੌਰਾਨ ਪ੍ਰਤੀ ਵਿਅਕਤੀ 8 ਹਜ਼ਾਰ ਰੁਪਏ ਰੱਖੀ ਗਈ ਹੈ

 

ਉਨ੍ਹਾਂ ਦੱਸਿਆ ਕਿ ਪਾਕਿਸਤਾਨ ਨੇ ਇਹ ਸਹੂਲਤਾਂ ਵੀ ਸਿਰਫ ਭਾਰਤੀ ਨਾਗਰਿਕਾਂ ਨੂੰ ਦੇਣ ਦੀ ਤਜਵੀਜ਼ ਰੱਖੀ ਹੈ, ਪਰਵਾਸੀ ਭਾਰਤੀ ਇਹ ਸਹੂਲਤਾਂ ਹਾਸਿਲ ਨਹੀਂ ਕਰ ਸਕਦੇਉਨ੍ਹਾਂ ਕਿਹਾ ਕਿ ਪਾਕਿਸਤਾਨ ਸਰਕਾਰ ਨੂੰ ਸ਼ਰਧਾਲੂਆਂ ਉੱਤੇ ਲਾਈ ਦਾਖ਼ਲਾ ਅਤੇ ਪਰਮਿਟ ਫੀਸ ਹਟਾ ਦੇਣੀ ਚਾਹੀਦੀ ਹੈ ਅਤੇ ਆਮ ਦਿਨਾਂ ਵਿਚ 5000 ਸ਼ਰਧਾਲੂਆਂ ਅਤੇ ਖਾਸ ਦਿਨਾਂ ਵਿਚ ਰੋਜ਼ਾਨਾ 15 ਹਜ਼ਾਰ ਸ਼ਰਧਾਲੂਆਂ ਨੂੰ ਦਰਸ਼ਨ ਕਰਨ ਦੀ ਇਜਾਜ਼ਤ ਦੇਣੀ ਚਾਹੀਦੀ ਹੈ

 

 

 

 

 

.

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Pakistan will take 1600 to 8000 fee for the Darbar to see Gurdwara Kartarpur Sahib