ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪੁਲਵਾਮਾ ਦੇ ਸ਼ਹੀਦ ਪੰਜਾਬੀ ਜਵਾਨਾਂ ਦੀਆਂ ਮ੍ਰਿਤਕ ਦੇਹਾਂ ਘਰ ਪੁੱਜੀਆਂ

ਪੁਲਵਾਮਾ ਦੇ ਸ਼ਹੀਦ ਪੰਜਾਬੀ ਜਵਾਨਾਂ ਦੀਆਂ ਮ੍ਰਿਤਕ ਦੇਹਾਂ ਘਰ ਪੁੱਜੀਆਂ

ਬੀਤੇ ਦਿਨ ਜੰਮੂ ਕਸ਼ਮੀਰ ਦੇ ਪੁਲਵਾਮਾ ਵਿਚ ਹੋਏ ਅੱਤਵਾਦੀ ਹਮਲੇ ਦੌਰਾਨ ਸ਼ਹੀਦ ਹੋਏ ਪੰਜਾਬ ਦੇ ਸੀਆਰਪੀਐਫ ਜਵਾਨਾਂ ਦੀਆਂ ਮ੍ਰਿਤਕ ਦੇਹ ਅੱਜ ਘਰ ਪਹੁੰਚ ਗਈਆਂ।  ਮੋਗਾ ਜ਼ਿਲ੍ਹੇ ਦੇ ਪਿੰਡ ਘਲੋਟੀ ਦੇ ਸ਼ਹੀਦ ਜੈਮਲ ਸਿੰਘ ਦੀ ਮ੍ਰਿਤਕ ਦੇਹ ਅੱਜ ਉਨ੍ਹਾਂ ਦੇ ਜੱਦੀ ਪਿੰਡ ਪਹੁੰਚ ਗਈ।  ਸ਼ਹੀਦ ਦਾ ਸਸਕਾਰ ਸਰਕਾਰੀ ਸਨਮਾਨਾਂ ਨਾਲ ਅੱਜ ਦੁਪਹਿਰ ਸਮੇਂ ਕੀਤਾ ਜਾਵੇਗਾ।

 

ਜ਼ਿਲ੍ਹਾ ਰੋਪੜ ਦੇ ਪਿੰਡ ਰੌਲੀ ਦੇ ਸੀਆਰਪੀਐਫ ਦੇ ਜਵਾਨ ਸ਼ਹੀਦ ਕੁਲਵਿੰਦਰ ਸਿੰਘ ਦੀ ਮ੍ਰਿਤਕ ਦੇਹ ਉਨ੍ਹਾਂ ਦੇ ਪਿੰਡ ਪਹੁੰਚ ਗਈ।  ਸ਼ਹੀਦ ਦਾ ਸਸਕਾਰ 10 ਵਜੇ  ਦੇ ਕਰੀਬ ਕੀਤਾ ਜਾਵੇਗਾ।

 

ਦੀਨਾਨਗਰ ਦੇ ਸੀਆਰਪੀਐਫ ਦੇ ਜਵਾਨ ਸ਼ਹੀਦ ਮੋਹਿੰਦਰ ਸਿੰਘ ਦੀ ਮ੍ਰਿਤਕ ਦੇਹ ਅੱਜ ਦੀਨਾਨਗਰ ਪਹੁੰਚ ਗਈ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title: Pallwama martyred soldiers of Punjabi Jawans dead body reached home