ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਨਿਸ਼ਚਿਤ ਸਮੇਂ 30 ਦਸੰਬਰ ਨੂੰ ਹੀ ਹੋਣਗੀਆਂ ਪੰਚਾਇਤੀ ਚੋਣਾਂ

ਪੰਚਾਇਤ ਚੋਣ : ਰਾਜ ਚੋਣ ਕਮਿਸ਼ਨ ਨੇ ਕੀਤਾ ਐਲਾਨ ਸਮੇਂ ਸਿਰ ਹੋਣਗੀਆਂ ਚੋਣਾਂ

ਪੰਜਾਬ ਤੇ ਹਰਿਆਣਾ ਹਾਈਕੋਰਟ ਵੱਲੋਂ ਪੰਚਾਇਤੀ ਚੋਣਾਂ ਸਬੰਧੀ ਦਿੱਤੇ ਗਏ ਫੈਸਲੇ ਤੋਂ ਬਾਅਦ ਇਕਦਮ ਚੋਣਾਂ ਟਾਲੇ ਜਾਣ ਸਬੰਧੀ ਛਿੜੀਆਂ ਚਰਚਾਵਾਂ `ਤੇ ਰਾਜ ਚੋਣ ਕਮਿਸ਼ਨ ਨੇ ਵਿਸ਼ਰਾਮ ਚਿੰਨ੍ਹ ਲਗਾ ਦਿੱਤਾ। ਇਸ ਸਬੰਧੀ ਰਾਜ ਚੋਣ ਕਮਿਸ਼ਨ ਨੇ ਕਿਹਾ ਕਿ ਚੋਣਾਂ ਸਬੰਧੀ ਕਿਸੇ ਤਰ੍ਹਾਂ ਦਾ ਕੋਈ ਬਦਲਾਅ ਨਹੀਂ ਕੀਤਾ ਜਾਵੇਗਾ, ਨਿਸ਼ਚਿਤ ਸਮੇਂ ਅਨੁਸਾਰ ਹੀ ਹੋਣਗੀਆਂ।

 

ਰਾਜ ਚੋਣ ਕਮਿਸ਼ਨ ਜਗਪਾਲ ਸਿੰਘ ਸੰਧੂ ਨੇ ਕਿਹਾ ਕਿ ਚੋਣਾਂ ਸਬੰਧੀ ਮਾਨਯੋਗ ਹਾਈਕੋਰਟ ਵੱਲੋਂ ਦਿੱਤੇ ਗਏ ਫੈਸਲੇ ਨੂੰ ਲਾਗੂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਉਮੀਦਵਾਰਾਂ ਵੱਲੋਂ ਦਿੱਤੀਆਂ ਗਈਆਂ ਸਿ਼ਕਾਇਤਾਂ ਦਾ ਹੱਲ ਕਰਨ ਤੋਂ ਬਾਅਦ ਬਾਕੀ ਪ੍ਰਕਿਰਿਆ ਜਾਰੀ ਰਹੇਗੀ, ਚੋਣਾਂ `ਚ ਕਿਸੇ ਤਰ੍ਹਾਂ ਦੀ ਕੋਈ ਤਬਦੀਲੀ ਨਹੀਂ ਕੀਤੀ ਜਾਵੇਗੀ। ਉਨ੍ਹਾਂ ਇਹ ਵੀ ਕਿਹਾ ਕਿ ਮਾਨਯੋਗ ਹਾਈਕੋਰਟ ਦੇ ਫੈਸਲੇ ਆਉਣ ਤੋਂ ਬਾਅਦ ਜਿਨ੍ਹਾਂ ਉਮੀਦਵਾਰਾਂ ਨੇ ਸਿ਼ਕਾਇਤਾਂ ਦਿੱਤੀਆਂ ਹਨ, ਉਨ੍ਹਾਂ ਦਾ ਆਰ ਓਜ਼ ਵੱਲੋਂ 48 ਘੰਟਿਆਂ `ਚ ਨਿਪਟਾਰਾ ਕਰ ਦਿੱਤਾ ਜਾਵੇਗਾ।


ਜਿ਼ਕਰਯੋਗ ਹੈ ਕਿ ਅੱਜ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਸਰਕਾਰ ਵੱਲੋਂ ਦਾਇਰ ਕੀਤੀ ਫੈਸਲੇ ਸਬੰਧੀ ਰਿਵਿਊ ਪਟੀਸ਼ਨ `ਤੇ ਸੁਣਵਾਈ ਕਰਦਿਆਂ ਕਿਹਾ ਸੀ ਕਿ ਇਹ ਸਰਕਾਰ ਦਾ ਫੈਸਲਾ ਹੈ ਕਿ ਚੋਣ ਕਰਵਾਉਣੀ ਹੈ ਜਾਂ ਫਿਰ ਮੁਲਤਵੀ ਕਰਨੀ ਹੈ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Panchayat elections Election Commission of India will announce timely announcements