ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪੰਚਾਇਤੀ ਚੋਣਾਂ: ਚੋਣ ਬੂਥਾਂ ਦੇ ਬਾਹਰ ਵੀਡੀਓਗ੍ਰਾਫ਼ੀ ਲਈ ਖੁੱਲ੍ਹੀ ਛੋਟ

ਪੰਜਾਬ ਚੋਣ ਕਮਿਸ਼ਨ ਨੇ ਪੰਚਾਇਤ ਚੋਣਾਂ ਚ ਉਮੀਦਵਾਰਾਂ ਜਾਂ ਹੋਰ ਕਿਸੇ ਵੀ ਵਿਅਕਤੀ ਨੂੰ ਆਪਣੇ ਖ਼ਰਚ ਤੇ ਚੋਣ ਬੂਥ ਦੇ ਬਾਹਰ ਵੀਡੀਓਗ੍ਰਾਫ਼ੀ ਦਾ ਪ੍ਰਬੰਧ ਕਰਨ ਦੀ ਇਜਾਜ਼ਤ ਦੇਣ ਦਾ ਹੁਕਮ ਦਿੱਤਾ ਹੈ। ਕਮਿਸ਼ਨ ਦੇ ਅਧਿਕਾਰਕ ਬੁਲਾਰੇ ਨੇ ਸਪੱਸ਼ਟ ਕੀਤਾ ਕਿ ਜੇਕਰ ਉਮੀਦਵਾਰ ਜਾਂ ਕੋਈ ਹੋਰ ਵਿਅਕਤੀ ਚੋਣ ਬੂਥ ਦੇ ਬਾਹਰ ਵੀਡੀਓਗ੍ਰਾਫ਼ੀ ਕਰਨ ਦੀ ਇੱਛਾ ਜ਼ਾਹਰ ਕਰਦਾ ਹੈ ਤਾਂ ਉਸ ਨੂੰ ਅਜਿਹਾ ਕਰਨ ਤੋਂ ਰੋਕਿਆ ਨਹੀਂ ਜਾ ਸਕਦਾ।

 

ਉਨ੍ਹਾਂ ਇਹ ਸਾਫ ਕੀਤਾ ਕਿ ਵੀਡੀਓਗ੍ਰਾਫ਼ੀ ਲਈ ਕਿਸੇ ਹੋਰ ਅਧਿਕਾਰੀ ਤੋਂ ਪ੍ਰਵਾਨਗੀ ਲੈਣ ਦੀ ਕੋਈ ਲੋੜ ਨਹੀਂ ਹੈ। ਹਾਲਾਂਕਿ ਕਮਿਸ਼ਨ ਨੇ ਸਪੱਸ਼ਟ ਕੀਤਾ ਕਿ ਵੋਟਿੰਗ ਦਾ ਭੇਤ ਬਰਕਰਾਰ ਰੱਖਣ ਲਈ ਚੋਣ ਬੂਥ ਦੇ ਅੰਦਰ ਵੀਡੀਓਗ੍ਰਾਫ਼ੀ ਨਹੀਂ ਕੀਤੀ ਜਾਵੇਗੀ।

 

ਹੋਰ ਵੇਰਵੇ ਦਿੰਦਿਆਂ ਉਨ੍ਹਾਂ ਕਿਹਾ ਕਿ ਕੁੱਲ 4363 ਸਰਪੰਚ ਅਤੇ 46754 ਪੰਚ ਸਰਬਸੰਮਤੀ ਨਾਲ ਚੁਣੇ ਗਏ ਹਨ। 

 

 

 

/

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Panchayat elections: Opened exemption for videography outside the election booths