ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪੰਜਾਬ 'ਚ ਪੰਚਾਇਤੀ ਚੋਣਾਂ ਦਾ ਵੱਜਿਆ ਬਿਗੁਲ, ਨੋਟੀਫਿਕੇਸ਼ਨ ਜਾਰੀ

ਪੰਜਾਬ 'ਚ ਪੰਚਾਇਤੀ ਚੋਣਾਂ ਦਾ ਵੱਜਿਆ ਬਿਗੁਲ, ਨੋਟੀਫਿਕੇਸ਼ਨ ਜਾਰੀ

ਪੰਜਾਬ ਵਿੱਚ ਪੰਚਾਇਤੀ ਚੋਣਾਂ ਦਾ ਇੰਤਜ਼ਾਰ ਹੁਣ ਖ਼ਤਮ ਹੋਣ ਵਾਲਾ ਹੈ। ਕਾਫ਼ੀ ਸਮੇਂ ਤੋਂ ਸਸਪੈਂਸ ਬਣਿਆ ਹੋਇਆ ਸੀ. ਪੰਚਾਇਤੀ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਲਗਾਤਾਰ ਪੰਚਾਇਤੀ ਚੋਣਾਂ ਬਾਰੇ ਬਿਆਨ ਦੇ ਰਹੇ ਸਨ।

 

ਹੁਣ ਪੰਜਾਬ ਸਰਕਾਰ ਨੇ ਪੰਚਾਇਤੀ ਚੋਣਾਂ ਕਰਵਾਉਣ ਦਾ ਫ਼ੈਸਲਾ ਕਰ ਹੀ ਲਿਆ ਹੈ। ਇਸ ਲਈ ਇੱਕ ਪੰਜਾਬ ਚੋਣ ਕਮਿਸ਼ਨ ਨੂੰ ਪੱਤਰ ਭੇਜ ਦਿੱਤਾ ਗਿਆ ਹੈ। ਇਸ ਪੱਤਰ ਦੇ ਮੁਤਾਬਕ ਪੰਜਾਬ ਸਰਕਾਰ 31 ਦਸੰਬਰ ਤੋਂ ਪਹਿਲਾਂ ਪੰਚਾਇਤੀ ਚੋਣਾਂ ਕਰਾਉਣ ਜਾ ਰਹੀ ਹੈ।  ਚੋਣਾਂ ਦਾ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ।

 

ਹਾਲਾਂਕਿ ਕਈ ਕਾਂਗਰਸੀ ਆਗੂ ਲਗਾਤਾਰ ਮੰਗ ਕਰ ਰਹੇ ਸਨ ਕਿ ਚੋਣਾਂ ਨੂੰ ਮੁੱਅਤਲ ਕਰ ਦੇਣਾ ਚਾਹੀਦਾ ਹੈ ਤੇ ਲੋਕ ਸਭਾ ਦੀਆਂ ਚੋਣਾਂ ਤੋਂ ਬਾਅਦ ਹੀ ਕਰਵਾਉਣੀਆਂ ਚਾਹੀਦੀਆਂ ਹਨ। ਪਰ ਸੂਬਾ ਸਰਕਾਰ ਨੇ ਆਂਵਦੇ ਹੀ ਪਾਰਟੀ ਆਗੂਆਂ ਦੀ ਸਲਾਹ ਉੱਤੇ ਕੋਈ ਜ਼ਿਆਦਾ ਧਿਆਨ ਨਹੀਂ ਦਿੱਤਾ। ਲੋਕ ਸਭਾ ਚੋਣਾਂ ਲੜਨ ਦੀ ਤਿਆਰੀ ਕਰ ਰਹੇ ਕਾਂਗਰਸੀ ਆਗੂ ਲਗਾਤਾਰ ਮੰਗ ਕਰ ਰਹੇ ਸਨ ਚੋਣਾਂ ਨੂੰ ਟਾਲ ਦਿੱਤਾ ਜਾਵੇ। ਟਿਕਟ ਦੇ ਚਾਹਵਾਨਾਂ ਨੂੰ ਡਰ ਸੀ ਕਿ ਕਿਤੇ ਪਾਰਟੀ ਵਰਕਰ ਪੰਚਾਇਤੀ ਚੋਣਾਂ ਵਿੱਚ ਧੜੇਬਾਜ਼ੀ ਨਾ ਬਣਾ ਲੈਣ, ਜਿਸ ਕਰਕੇ ਉਨ੍ਹਾਂ ਨੂੰ ਨੁਕਸਾਨ ਨਾ ਝੱਲਣਾ ਪਵੇ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:panchayat polls in punjab before 31 december