ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਮਾਛੀਵਾੜਾ ਬਲਾਕ ਦਾ ਪੰਚਾਇਤ ਸਕੱਤਰ ਮੁਅੱਤਲ, ਐਫਆਈਆਰ ਦਰਜ ਕਰਾਉਣ ਦੇ ਹੁਕਮ

ਮਾਛੀਵਾੜਾ ਬਲਾਕ ਦਾ ਪੰਚਾਇਤ ਸਕੱਤਰ ਮੁਅੱਤਲ

ਜਿ਼ਲ੍ਹਾ ਲੁਧਿਆਣਾ ਦੇ ਪਿੰਡ ਬਹਿਲੋਲਪੁਰ ਦਾ ਰਿਕਾਰਡ ਪ੍ਰਬੰਧਕ ਨੂੰ ਨਾ ਸੌਪਣ ਕਾਰਨ  ਪੰਚਾਇਤ ਸਕੱਤਰ ਨੂੰ ਮੁਅੱਤਲ ਕਰ ਦਿੱਤਾ ਗਿਆ। ਇਸ ਸਬੰਧੀ ਪਿੰਡ ਦੇ ਲੋਕਾਂ ਵੱਲੋਂ ਪੰਚਾਇਤ ਸਕੱਤਰ ਦੇ ਖਿਲਾਫ਼ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੂੰ ਸਿ਼ਕਾਇਤ ਕੀਤੀ ਸੀ।

 

ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਬਾਜਵਾ ਦੀਆਂ ਹਦਾਇਤਾਂ `ਤੇ ਪੰਚਾਇਤ ਸਕੱਤਰ ਅਮਰੀਕ ਸਿੰਘ ਨੂੰ ਤੁਰੰਤ ਮੁਅੱਤਲ ਕਰ ਦਿੱਤਾ ਗਿਆ। ਇਸ ਦੇ ਨਾਲ ਹੀ ਮੁੱਖ ਦਫ਼ਤਰ ਵੱਲੋਂ ਜਿ਼ਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ, ਲੁਧਿਆਣਾ ਨੂੰ ਪੱਤਰ ਲਿਖਕੇ ਹੁਕਮ ਦਿੱਤਾ ਗਿਆ ਹੈ ਕਿ ਮੁਅੱਤਲ ਕੀਤੇ ਪੰਚਾਇਤ ਸਕੱਤਰ ਦੇ ਵਿਰੁੱਧ ਐਫ ਆਈ ਆਰ ਦਰਜ ਕਰਵਾਈ ਜਾਵੇ।


ਜਿ਼ਕਰਯੋਗ ਹੈ ਕਿ ਵਿਭਾਗ ਵੱਲੋਂ ਸਮੂਹ ਜਿ਼ਲ੍ਹਾ ਵਿਕਾਸ ਅਫ਼ਸਰਾਂ, ਉਪ ਕਾਰਜਕਾਰੀ ਅਫ਼ਸਰਾਂ ਅਤੇ ਬਲਾਕ ਵਿਕਾਸ ਅਫ਼ਸਰਾਂ ਨੂੰ ਪੱਤਰ ਲਿਖਕੇ ਹਿਦਾਇਤਾਂ ਜਾਰੀ ਕੀਤੀਆਂ ਸਨ ਕਿ ਦੂਜੇ ਬਲਾਕ `ਚ ਬਦਲੀ ਹੋਣ ਬਾਅਦ ਪੰਚਾਇਤ ਸਕੱਤਰ ਤਿੰਨ ਦਿਨਾਂ ਦੇ ਅੰਦਰ ਅੰਦਰ ਦੂਜੇ ਪੰਚਾਇਤ ਸਕੱਤਰ ਨੂੰ ਰਿਕਾਰਡ ਸੌਪਣਾ ਯਕੀਨੀ ਬਣਾਉਣਗੇ। ਇਸਦੇ ਬਾਵਜੂਦ ਪੰਚਾਇਤ ਸਕੱਤਰ ਵੱਲੋਂ ਰਿਕਾਰਡ ਨਹੀਂ ਦਿੱਤਾ ਗਿਆ ਸੀ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Panchayat secretary of Machiwwara block suspended orders for filing of FIR