ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪਟਿਆਲਾ ’ਚ ਪੰਚਾਇਤ ਸਕੱਤਰ ਸ਼ੌਕ ਨਾਲ ਲੈ ਰਿਹਾ ਸੀ ਰਿਸ਼ਵਤ, ਗ੍ਰਿਫਤਾਰ

ਵਿਜੀਲੈਂਸ ਬਿਊਰੋ ਪੰਜਾਬ ਵੱਲੋਂ ਅੱਜ ਬੀ.ਡੀ.ਪੀ. ਦਫਤਰ, ਪਟਿਆਲਾ ਵਿਖੇ ਤਾਇਨਾਤ ਪੰਚਾਇਤ ਸਕੱਤਰ ਹਰਪ੍ਰੀਤ ਸਿੰਘ ਨੂੰ 4,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਗਿਆ

 

ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਪੰਚਾਇਤ ਸਕੱਤਰ ਹਰਪ੍ਰੀਤ ਸਿੰਘ ਨੂੰ ਸ਼ਿਕਾਇਤਕਰਤਾ ਲਾਭ ਸਿੰਘ, ਵਾਸੀ ਪਿੰਡ ਸਿਊਣਾ, ਜਿਲਾ ਪਟਿਆਲਾ ਦੀ ਸ਼ਿਕਾਇਤ ਉੱਤੇ ਵਿਜੀਲੈਂਸ ਬਿਉਰੋ ਵਲੋਂ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ

 

ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੱਸਿਆ ਕਿ ਉਸ ਵਲੋਂ ਠੇਕੇ 'ਤੇ ਲਈ ਪੰਚਾਇਤੀ ਜਮੀਨ ਦਾ ਕਿਰਾਇਆ ਭਰਨ ਲਈ ਸਮਾਂ ਮੰਗਣ ਬਦਲੇ ਪੰਚਾਇਤ ਸਕੱਤਰ 10,000 ਰੁਪਏ ਦੀ ਰਿਸ਼ਵਤ ਦੀ ਮੰਗ ਕੀਤੀ ਗਈ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਸ ਵਲੋਂ ਪਹਿਲਾਂ ਹੀ ਉਕਤ ਪੰਚਾਇਤ ਸਕੱਤਰ ਨੂੰ 5,000 ਰੁਪਏ ਪਹਿਲੀ ਕਿਸ਼ਤ ਵਜੋ ਅਦਾ ਕੀਤੇ ਜਾ ਚੁੱਕੇ ਹਨ


ਵਿਜੀਲੈਂਸ ਵਲੋਂ ਪੜਤਾਲ ਉਪਰੰਤ ਉਕਤ ਪੰਚਾਇਤ ਸਕੱਤਰ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ ਦੂਜੀ ਕਿਸ਼ਤ ਦੇ 4,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਦੋਸ਼ੀ ਖਿਲਾਫ਼ ਵਿਜੀਲੈਂਸ ਬਿਓਰੋ ਦੇ ਥਾਣਾ ਪਟਿਆਲਾ ਵਿਖੇ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਗਈ ਹੈ

 

 

 

.

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Panchayat secretary taking bribe with red hand arrested in Patiala