ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਅੰਮ੍ਰਿਤਸਰ 'ਚ ਪੈਰਾ-ਮੈਡੀਕਲ ਤੇ ਨਰਸਿੰਗ ਸਟਾਫ਼ ਨੇ ਕੀਤਾ ਰੋਸ ਪ੍ਰਦਰਸ਼ਨ

ਭਾਰਤ 'ਚ ਕੋਰੋਨਾ ਵਾਇਰਸ ਤੇਜ਼ੀ ਨਾਲ ਫ਼ੈਲ ਰਿਹਾ ਹੈ। ਪੰਜਾਬ 'ਚ ਵੀ ਕੋਰੋਨਾ ਵਾਇਰਸ ਦੇ ਪਾਜੀਟਿਵ ਮਰੀਜ਼ਾਂ ਦੀ ਗਿਣਤੀ 48 ਹੋ ਗਈ ਹੈ। ਦੁਨੀਆ ਭਰ 'ਚ ਫੈਲੀ ਕੋਰੋਨਾ ਵਾਇਰਸ ਦੀ ਮਹਾਂਮਾਰੀ ਨੇ ਜਿੱਥੇ ਸਾਰੇ ਦੇਸ਼ਾਂ ਨੂੰ ਫ਼ਿਕਰ 'ਚ ਪਾ ਦਿੱਤਾ ਹੈ, ਉੱਥੇ ਹਰ ਦੇਸ਼ ਆਪੋ-ਆਪਣੀ ਸਮਰੱਥਾ ਮੁਤਾਬਿਕ ਇਸ ਦਾ ਟਾਕਰਾ ਕਰਨ 'ਚ ਜੁਟ ਗਿਆ ਹੈ। ਭਾਰਤ 'ਚ ਵੀ ਕੋਰੋਨਾ ਨੂੰ ਫੈਲਣ ਤੋਂ ਰੋਕਣ ਲਈ 21 ਦਿਨ ਦਾ ਲੌਕਡਾਊਨ ਲਗਾਇਆ ਹੋਇਆ ਹੈ। ਹੈਰਾਨੀ ਦੀ ਗੱਲ ਹੈ ਕਿ ਅੰਮ੍ਰਿਤਸਰ ਵਿਖੇ ਸਿਹਤ ਮੁਲਾਜ਼ਮਾਂ ਕੋਲ ਜ਼ਰੂਰੀ ਕੋਰੋਨਾ ਤੋਂ ਬਚਾਅ ਲਈ ਜ਼ਰੂਰੀ ਕਿੱਟ ਅਤੇ ਸੁਰੱਖਿਆ ਉਪਕਰਣ ਮੌਜੂਦ ਨਹੀਂ ਹੈ। 

 


 

ਅੱਜ ਹਸਪਤਾਲ ਦੇ ਪੈਰਾ-ਮੈਡੀਕਲ ਤੇ ਨਰਸਿੰਗ ਸਟਾਫ਼ ਨੇ ਕੋਰੋਨਾ ਵਾਇਰਸ ਮਰੀਜ਼ਾਂ ਦੇ ਇਲਾਜ ਲਈ ਜ਼ਰੂਰੀ ਕਿੱਟਾਂ ਤੇ ਸੁਰੱਖਿਆ ਉਪਕਰਣ ਨਾ ਮਿਲਣ ਦੇ ਰੋਸ ਵਜੋਂ ਰੋਸ ਪ੍ਰਦਰਸ਼ਨ ਕੀਤਾ। ਉਨ੍ਹਾਂ ਕਿਹਾ ਕਿ ਕੋਰੋਨਾ ਵਾਇਰਸ ਮਰੀਜ਼ਾਂ ਦੀ ਦੇਖਭਾਲ ਸਮੇਂ ਮਾਮੂਲੀ ਜਿਹੀ ਲਾਪਰਵਾਹੀ ਕਿਸੇ ਵੀ ਡਾਕਟਰ ਤੇ ਹੋਰ ਸਿਹਤ ਮੁਲਾਜ਼ਮਾਂ ਲਈ ਖ਼ਤਰਨਾਕ ਸਾਬਿਤ ਹੋ ਸਕਦੀ ਹੈ। ਇਸ ਤੋਂ ਬਚਾਅ ਲਈ ਪੀਪੀਈ  ਕਿੱਟਾਂ, ਐਨ 95 ਮਾਸਕ, ਸੈਨੇਟਾਈਜ਼ਰ ਦੀ ਅਤਿ ਜ਼ਰੂਰਤ ਪੈਂਦੀ ਹੈ, ਪਰ ਸਰਕਾਰ ਵੱਲੋਂ ਉਨ੍ਹਾਂ ਨੂੰ ਕੋਈ ਸਹਿਯੋਗ ਨਹੀਂ ਮਿਲ ਰਿਹਾ।

 


 

ਪੰਜਾਬ ’ਚ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ ਵੱਧ ਕੇ 48 ਹੋ ਗਈ ਹੈ ਅਤੇ ਹੁਣ ਤੱਕ ਪੰਜ ਵਿਅਕਤੀ ਇਸ ਘਾਤਕ ਵਾਇਰਸ ਦੀ ਲਪੇਟ ’ਚ ਆ ਕੇ ਮਾਰੇ ਗਏ ਹਨ। ਬੀਤੇ ਦਿਨੀਂ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਨਿਰਮਲ ਸਿੰਘ ਖਾਲਸਾ ਦਾ ਤੜਕੇ 4:30 ਵਜੇ ਕੋਰੋਨਾ ਵਾਇਰਸ ਕਾਰਨ ਦੇਹਾਂਤ ਹੋ ਗਿਆ ਸੀ।

 

ਤਸਵੀਰਾਂ : ਸਮੀਰ ਸਹਿਗਲ

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Paramedical and Nursing staff protesting at Guru Nanak Dev Hospital in Amritsar