ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਅਕਾਲੀ ਦਲ ਨੂੰ ਵੱਡਾ ਝਟਕਾ, ਪਰਮਜੀਤ ਕੌਰ ਗੁਲਸ਼ਨ ਬਣੇ ਟਕਸਾਲੀ 

ਸੀਨੀਅਰ ਆਗੂ ਸੁਖਦੇਵ ਸਿੰਘ ਢੀਂਡਸਾ ਤੇ ਉਨ੍ਹਾਂ ਦੇ ਪੁੱਤਰ ਪਰਮਿੰਦਰ ਸਿੰਘ ਢੀਂਡਸਾ ਨੂੰ ਪਾਰਟੀ 'ਚੋਂ ਮੁਅੱਤਲ ਕਰਨ ਤੋਂ ਬਾਅਦ ਪਾਰਟੀ ਵਰਕਰਾਂ 'ਚ ਸ਼੍ਰੋਮਣੀ ਅਕਾਲੀ ਦਲ ਵਿਰੁੱਧ ਰੋਸ ਲਗਾਤਾਰ ਵੱਧਦਾ ਜਾ ਰਿਹਾ ਹੈ। ਅੱਜ ਸਾਬਕਾ ਸੰਸਦ ਮੈਂਬਰ ਪਰਮਜੀਤ ਕੌਰ ਗੁਲਸ਼ਨ ਨੇ ਬਗਾਵਤ ਦਾ ਝੰਡਾ ਚੁੱਕਦਿਆਂ ਅਕਾਲੀ ਦਲ ਟਕਸਾਲੀ ਦਾ ਪੱਲਾ ਫੜ ਲਿਆ।

 


 

ਅੱਜ ਬਠਿੰਡਾ ਵਿਖੇ ਟਕਸਾਲੀਆਂ ਦੀ ਮੀਟਿੰਗ ਸੁਖਦੇਵ ਸਿੰਘ ਢੀਂਡਸਾ ਦੀ ਅਗਵਾਈ ਹੇਠ ਹੋਈ। ਇਸ ਮੀਟਿੰਗ 'ਚ ਬੀਬੀ ਗੁਲਸ਼ਨ ਸਮੇਤ ਕਈ ਹੋਰ ਅਕਾਲੀ ਆਗੂਆਂ ਨੇ ਅਕਾਲੀ ਦਲ ਟਕਸਾਲੀ 'ਚ ਸ਼ਾਮਲ ਹੋਣ ਦਾ ਐਲਾਨ ਕੀਤਾ। ਇਸ ਮੌਕੇ ਸੁਖਦੇਵ ਸਿੰਘ ਢੀਂਡਸਾ ਤੇ ਹੋਰਾਂ ਨੇ ਬੀਬੀ ਗੁਲਸ਼ਨ ਦਾ ਸਨਮਾਨ ਕੀਤਾ।
 

ਸ਼੍ਰੋਮਣੀ ਅਕਾਲੀ ਦਲ ਟਕਸਾਲੀ 'ਚ ਸ਼ਾਮਲ ਹੋਣ ਵਾਲਿਆਂ 'ਚ ਜ਼ਿਲ੍ਹਾ ਪ੍ਰੀਸ਼ਦ ਦੀ ਸਾਬਕਾ ਚੇਅਰਮੈਨ ਰਾਜਵਿੰਦਰ ਕੌਰ, ਮਹਿਲਾ ਵਿੰਗ ਦੀ ਮੌਜੂਦਾ ਪ੍ਰਧਾਨ ਗੁਰਵਿੰਦਰ ਕੌਰ, ਯੂਥ ਅਕਾਲੀ ਦਲ ਦੇ ਸਾਬਕਾ ਪ੍ਰਧਾਨ ਭੋਲਾ ਸਿੰਘ ਗਿਲਪੱਤੀ ਸੀਨੀਅਰ ਅਕਾਲੀ, ਆਗੂ ਸਰਬਜੀਤ ਸਿੰਘ ਡੂੰਮਵਾਲੀ ਸ਼ਾਮਲ ਹਨ।
 

ਦੱਸ ਦੇਈਏ ਕਿ ਬੀਬੀ ਪਰਮਜੀਤ ਕੌਰ ਗੁਲਸ਼ਨ ਦੀ ਅਕਾਲੀ ਦਲ ਨਾਲ ਇਸ ਗੱਲੋਂ ਨਰਾਜ਼ਗੀ ਚੱਲੀ ਆ ਰਹੀ ਸੀ ਕਿ ਉਨ੍ਹਾਂ ਦੇ ਪਿਤਾ ਦੀਆਂ ਅਥਾਹ ਕੁਰਬਾਨੀਆਂ ਨੂੰ ਨਜ਼ਰਅੰਦਾਜ਼ ਕਰ ਕੇ ਉਨ੍ਹਾਂ ਦੀ ਤਸਵੀਰ ਅਜਾਇਬ ਘਰ ਵਿੱਚ ਨਹੀਂ ਲਗਾਈ ਗਈ, ਜਦਕਿ ਅੰਦਰੂਨੀ ਸੂਤਰਾਂ ਅਨੁਸਾਰ ਅਕਾਲੀ ਦਲ ਨੇ ਉਨ੍ਹਾਂ ਦੀ ਲੋਕ ਸਭਾ ਅਤੇ ਉਨ੍ਹਾਂ ਦੇ ਪਤੀ ਸੇਵਾਮੁਕਤ ਜਸਟਿਸ ਨਿਰਮਲ ਸਿੰਘ ਦੀ ਵਿਧਾਨ ਸਭਾ ਦੀ ਟਿਕਟ ਵੀ ਕੱਟ ਦਿੱਤੀ ਸੀ।

 


 

ਜ਼ਿਕਰਯੋਗ ਹੈ ਕਿ ਬੀਬੀ ਗੁਲਸ਼ਨ ਲੋਕ ਸਭਾ ਹਲਕਾ ਰਾਖਵਾਂ ਬਠਿੰਡਾ ਅਤੇ ਫ਼ਰੀਦਕੋਟ ਤੋਂ ਦੋ ਵਾਰ ਮੈਂਬਰ ਪਾਰਲੀਮੈਂਟ ਚੁਣੇ ਜਾਂਦੇ ਰਹੇ ਹਨ ਪਰ ਬਾਦਲਾਂ ਵਲੋਂ ਕੀਤੀ ਪਰਵਾਰ ਦੀ ਅਣਦੇਖੀ ਨਾਲ ਇਨ੍ਹਾਂ ਦੀ ਨਰਾਜ਼ਗੀ ਚੱਲੀ ਆ ਰਹੀ ਸੀ।
 

ਬੀਬੀ ਗੁਲਸ਼ਨ ਅਕਾਲੀ ਦਲ ਦੀ ਟਿਕਟ ’ਤੇ ਸਾਲ 2004 ਵਿਚ ਬਠਿੰਡਾ ਲੋਕ ਸਭਾ ਹਲਕੇ ਤੋਂ ਚੋਣ ਜਿੱਤੇ ਸਨ। ਉਸ ਮਗਰੋਂ ਉਨ੍ਹਾਂ ਨੇ ਫ਼ਰੀਦਕੋਟ ਹਲਕੇ ਤੋਂ 2009 ਵਿਚ ਲੋਕ ਸਭਾ ਚੋਣ ਜਿੱਤੀ। ਸਾਲ 2015 ਦੀ ਚੋਣ ਉਹ ਹਾਰ ਗਏ ਸਨ। ਉਸ ਮਗਰੋਂ ਉਨ੍ਹਾਂ ਨੇ ਬਠਿੰਡਾ (ਦਿਹਾਤੀ) ਵਿਚ ਆਪਣੀ ਸਰਗਰਮੀ ਸ਼ੁਰੂ ਕੀਤੀ। ਐਨ ਚੋਣਾਂ ਮੌਕੇ ਸ਼੍ਰੋਮਣੀ ਅਕਾਲੀ ਦਲ ਨੇ ਬੀਬੀ ਗੁਲਸ਼ਨ ਨੂੰ ਨਜ਼ਰਅੰਦਾਜ਼ ਕਰਕੇ ਅਮਿਤ ਰਤਨ ਨੂੰ ਉਮੀਦਵਾਰ ਬਣਾ ਲਿਆ।

 


ਤਸਵੀਰਾਂ : ਸੰਜੀਵ ਕੁਮਾਰ

 

ਬੀਬੀ ਗੁਲਸ਼ਨ ਦੋ ਲੋਕ ਸਭਾ ਹਲਕਿਆਂ ਵਿਚ ਕਾਫ਼ੀ ਪ੍ਰਭਾਵ ਰੱਖਦੇ ਹਨ। ਉਨ੍ਹਾਂ ਦਾ ਜੱਦੀ ਪਿੰਡ ਵੀ ਰਾਮਪੁਰਾ ਹਲਕੇ ਵਿਚ ਪੈਂਦਾ ਹੈ। ਬੀਬੀ ਗੁਲਸ਼ਨ ਦੇ ਪਿਤਾ ਧੰਨਾ ਸਿੰਘ ਗੁਲਸ਼ਨ ਕੇਂਦਰ ਵਿਚ ਸਾਲ 1977 ਵਿੱਚ ਵਜ਼ੀਰ ਰਹੇ। ਧੰਨਾ ਸਿੰਘ ਗੁਲਸ਼ਨ ਚਾਰ ਦਫ਼ਾ ਵਿਧਾਇਕ ਬਣੇ ਅਤੇ ਦੋ ਵਾਰ ਐਮ.ਪੀ ਬਣੇ। ਸ਼੍ਰੋਮਣੀ ਕਮੇਟੀ ਮੈਂਬਰ ਵੀ ਰਹੇ। ਬੀਬੀ ਗੁਲਸ਼ਨ ਨੂੰ ਪਿਛਲੇ ਕੁੱਝ ਸਮੇਂ ਤੋਂ ਸ਼੍ਰੋਮਣੀ ਅਕਾਲੀ ਦਲ ਨੇ ਨਜ਼ਰਅੰਦਾਜ਼ ਕਰ ਦਿੱਤਾ ਸੀ। 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:paramjit kaur gulshan joins Akali Dal Taksali