ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਮੋਰਾਂਵਾਲੀ ਦੇ ਮ੍ਰਿਤਕ ਹਰਭਜਨ ਸਿੰਘ ਦੀ ਪਤਨੀ ਨੇ ਕੋਰੋਨਾ ਵਾਇਰਸ ਨੂੰ ਦਿੱਤੀ ਮਾਤ

ਕੋਰੋਨਾ ਵਾਇਰਸ ਕਰਕੇ ਮੌਤ ਦਾ ਸ਼ਿਕਾਰ ਹੋਏ ਜ਼ਿਲ੍ਹਾ ਹੁਸ਼ਿਆਰਪੁਰ ਦੇ ਪਿੰਡ ਮੋਰਾਂਵਾਲੀ ਦੇ ਹਰਭਜਨ ਸਿੰਘ ਦੀ ਪਤਨੀ ਪਰਮਜੀਤ ਕੌਰ ਦੀ ਰਿਪੋਰਟ ਨੈਗੇਟਿਵ ਆਉਣ ਤੋਂ ਬਾਅਦ ਅੱਜ ਸਿਵਲ ਹਸਪਤਾਲ 'ਚੋਂ ਛੁੱਟੀ ਦੇ ਦਿੱਤੀ ਗਈ ਹੈ। ਇਸ ਤੋਂ ਪਹਿਲਾਂ ਪਰਮਜੀਤ ਕੌਰ ਦਾ ਦੋ ਵਾਰੀ ਟੈਸਟ ਕੀਤਾ ਗਿਆ ਸੀ, ਜਿਸ 'ਚ ਰਿਪੋਰਟ ਪਾਜ਼ੀਟਿਵ ਆਈ ਸੀ।
 

ਜਾਣਕਾਰੀ ਮੁਤਾਬਿਕ ਹਰਭਜਨ ਸਿੰਘ ਨੂੰ ਕੋਰੋਨਾ ਵਾਇਰਸ ਦੀ ਪੁਸ਼ਟੀ ਹੋਣ ਤੋਂ ਬਾਅਦ ਪਰਿਵਾਰ ਦੇ ਬਾਕੀ 4 ਮੈਂਬਰਾਂ ਦੇ ਸੈਂਪਲ ਲਏ ਗਏ ਸਨ, ਜਿਨ੍ਹਾਂ ਦੀ ਰਿਪੋਰਟ ਵੀ ਪਾਜ਼ੀਟਿਵ ਆਈ ਸੀ। ਇਸ 'ਚ ਹਰਭਜਨ ਸਿੰਘ ਦੀ ਪਤਨੀ, ਬੇਟਾ, ਨੂੰਹ ਤੇ ਪੋਤਰਾ ਸ਼ਾਮਿਲ ਹੈ। ਬੀਤੇ ਦਿਨੀਂ ਹਰਭਜਨ ਸਿੰਘ ਦਾ ਪੁੱਤਰ ਗੁਰਪ੍ਰੀਤ ਸਿੰਘ ਵੀ ਕੋਰੋਨਾ ਵਿਰੁੱਧ ਜੰਗ ਜਿੱਤ ਕੇ ਘਰ ਪਰਤ ਆਇਆ ਸੀ।  ਸਿਵਲ ਸਰਜਨ ਜਸਬੀਰ ਸਿੰਘ ਨੇ ਕਿਹਾ ਕਿ ਹੋਰ ਦੋ ਪਰਿਵਾਰ ਮੈਂਬਰ ਦੀਆਂ ਰਿਪੋਰਟਾਂ ਆਉਣੀਆਂ ਅਜੇ ਬਾਕੀ ਹਨ।
 

ਦੱਸ ਦੇਈਏ ਕਿ ਬੀਤੀ 29 ਮਾਰਚ ਨੂੰ ਜ਼ਿਲ੍ਹਾ ਹੁਸ਼ਿਆਰਪੁਰ ਦੇ ਪਿੰਡ ਮੋਰਾਂਵਾਲੀ ਦੇ ਹਰਭਜਨ ਸਿੰਘ (65) ਦੀ ਅੰਮ੍ਰਿਤਸਰ ਮੈਡੀਕਲ ਕਾਲਜ 'ਚ ਮੌਤ ਹੋ ਗਈ ਸੀ। ਸਿਵਲ ਸਰਜਨ ਡਾ. ਜਸਬੀਰ ਸਿੰਘ ਨੇ ਦੱਸਿਆ ਕਿ ਹੁਣ ਤੱਕ ਸ਼ੱਕੀ ਮਰੀਜ਼ਾਂ ਦੇ ਕੁੱਲ 315 ਸੈਂਪਲ ਲਏ ਸਨ ਜਿਨ੍ਹਾਂ 'ਚੋਂ 295 ਨੈਗੇਟਿਵ ਆ ਚੁੱਕੇ ਹਨ ਅਤੇ 6 ਪਾਜ਼ੀਟਿਵ ਆਏ ਹਨ। 14 ਸੈਂਪਲਾਂ ਦੀ ਰਿਪੋਰਟ ਆਉਣੀ ਬਾਕੀ ਹੈ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Paramjit Kaur wife COVID casualty Harbhajan Singh was discharged from civil hospital