ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਸ਼੍ਰੀ ਅਕਾਲ ਤਖਤ ਸਾਹਿਬ ਵਿਖੇ ਹੋਣ ਵਾਲੇ ਤਿੰਨ ਦਿਨਾਂ ਧਾਰਮਿਕ ਸਮਾਗਮ ਵਿੱਚ ਹਿੱਸਾ ਲੈ ਰਹੇ ਹਨ। ਅਕਾਲੀ ਦਲ ਦਾ ਇਹ ਸਮਾਗਮ ਪੁਰਾਣੀਆਂ ਗ਼ਲਤੀਆਂ ਨੂੰ ਮੁਆਫ਼ ਕਰਨ ਲਈ ਕਰਵਾਇਆ ਜਾ ਰਿਹਾ ਹੈ।
ਸ੍ਰੀ ਅਖੰਡ ਪਾਠ ਦੀ ਸ਼ੁਰੂਆਤ ਵੇਲੇ ਸੁਖਬੀਰ ਸਿੰਘ ਬਾਦਲ, ਉਨ੍ਹਾਂ ਦੀ ਪਤਨੀ ਹਰਸਿਮਰਤ ਕੌਰ ਬਾਦਲ ਤੇ ਪ੍ਰਕਾਸ਼ ਸਿੰਘ ਬਾਦਲ ਮੌਜੂਦ ਸਨ. ਪ੍ਰਕਾਸ਼ ਬਾਦਲ ਅੱਜ 91 ਸਾਲਾ ਹੋ ਰਹੇ ਹਨ।
ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਜੋੜਾ ਘਰ ਵਿਖੇ ਸ਼ਰਧਾਲੂਆਂ ਦੇ ਜੁੱਤੇ ਸਾਫ਼ ਤੇ ਪਾਲਿਸ਼ ਕੀਤੇ। ਉਹ ਹੁਣ ਹਰਿਮੰਦਰ ਸਾਹਿਬ ਦੇ ਲੰਗਰ ਹਾਲ ਵਿੱਚ ਬਰਤਨ ਧੋਣ ਦੀ ਸੇਵਾ ਕਰ ਰਹੇ ਹਨ। ਇਸੇ ਤਰ੍ਹਾਂ, ਸੁਖਬੀਰ ਬਾਦਲ ਸ਼੍ਰੀ ਹਰਿਮੰਦਰ ਸਾਹਿਬ ਦੇ ਜੋੜਾ ਘਰ ਵਿਖੇ ਜੁੱਤੇ ਸਾਫ਼ ਕਰਨ ਦੀ ਸੇਵਾ ਕਰ ਰਹੇ ਹਨ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੌਬਿੰਦ ਸਿੰਘ ਲੋਂਗੋਵਾਲ ਨੇ ਵੀ ਜੋੜਾ ਘਰ ਵਿਖੇ ਸੇਵਾ ਨਿਭਾਈ।