ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪਰਮਿੰਦਰ ਸਿੰਘ ਢੀਂਡਸਾ ਨੇ ਮੰਗੀ ਦਲਿਤ ਨੌਜਵਾਨ ਦੀ ਮੌਤ ਦੀ ਨਿਆਇਕ ਜਾਂਚ

ਪਰਮਿੰਦਰ ਸਿੰਘ ਢੀਂਡਸਾ ਨੇ ਮੰਗੀ ਦਲਿਤ ਨੌਜਵਾਨ ਦੀ ਮੌਤ ਦੀ ਨਿਆਇਕ ਜਾਂਚ

ਪੰਜਾਬ ਦੇ ਸਾਬਕਾ ਵਿੱਤ ਮੰਤਰੀ ਅਤੇ ਲਹਿਰਾ ਹਲਕੇ ਤੋਂ ਵਿਧਾਇਕ ਸ੍ਰੀ ਪਰਮਿੰਦਰ ਸਿੰਘ ਢੀਂਡਸਾ ਅੱਜ ਦਲਿਤ ਨੌਜਵਾਨ ਜਗਮੇਲ ਸਿੰਘ ਦੀ ਮੌਤ ਦੇ ਮਾਮਲੇ ’ਤੇ ਸੰਗਰੂਰ ਦੇ ਡਿਪਟੀ ਕਮਿਸ਼ਨਰ ਸ੍ਰੀ ਘਣਸ਼ਿਆਮ ਥੋੜੀ ਨੂੰ ਮਿਲੇ।

 

 

ਸ੍ਰੀ ਢੀਂਡਸਾ ਨਾਲ ਵੱਡੀ ਗਿਣਤੀ ’ਚ ਅਕਾਲੀ ਆਗੂ ਤੇ ਕਾਰਕੁੰਨ ਮੌਜੂਦ ਸਨ। ਉਨ੍ਹਾਂ ਡਿਪਟੀ ਕਮਿਸ਼ਨਰ ਨਾਲ ਮੁਲਾਕਾਤ ਦੌਰਾਨ ਮੰਗ ਕੀਤੀ ਕਿ ਇਸ ਮਾਮਲੇ ਦੀ ਨਿਆਇਕ ਜਾਂਚ ਕਰਵਾਈ ਜਾਵੇ।

 

 

ਸ੍ਰੀ ਢੀਂਡਸਾ ਨੇ ਡਿਪਟੀ ਕਮਿਸ਼ਨਰ ਨੂੰ ਇੱਕ ਲਿਖਤੀ ਮੈਮੋਰੈਂਡਮ ਵੀ ਦਿੱਤਾ।

 

 

ਇਸ ਦੌਰਾਨ ਸੰਗਰੂਰ ਲਾਗਲੇ ਪਿੰਡ ਚੰਗਾਲੀਵਾਲਾ ਦੇ ਦਲਿਤ ਨੌਜਵਾਨ ਜਗਮੇਲ ਸਿੰਘ (37) ਦੀ ਮੌਤ ਤੋਂ ਬਾਅਦ ਆਮ ਸਥਾਨਕ ਨਿਵਾਸੀਆਂ ’ਚ ਡਾਢਾ ਰੋਹ ਤੇ ਰੋਸ ਪਾਇਆ ਜਾ ਰਿਹਾ ਹੈ। ਜਗਮੇਲ ਸਿੰਘ ਉੱਤੇ ਢਾਹੇ ਗਏ ਅਥਾਹ ਤਸ਼ੱਦਦ ਵਿਰੁੱਧ ਕੱਲ੍ਹ ਐਤਵਾਰ ਵਾਂਗ ਅੱਜ ਵੀ ਦਲਿਤਾਂ ਨੇ ਲਹਿਰਾ ਵਿਖੇ ਸੁਨਾਮ ਨੂੰ ਜਾਂਦੀ ਸੜਕ ਜਾਮ ਕਰ ਦਿੱਤੀ। ਪ੍ਰਦਰਸ਼ਨਕਾਰੀਆਂ ਦਾ ਕਹਿਣਾ ਹੈ ਕਿ ਉਹ ਆਪਣਾ ਅੰਦੋਲਨ ਹੋਰ ਵੀ ਤੇਜ਼ ਕਰਨਗੇ।

 

 

ਪਰਿਵਾਰਕ ਮੈਂਬਰਾਂ ਨੇ ਹਾਲੇ ਤੱਕ ਪੀਜੀਆਈ ਤੋਂ ਜਗਮੇਲ ਸਿੰਘ ਦੀ ਮ੍ਰਿਤਕ ਦੇਹ ਨਹੀਂ ਲਈ ਹੈ।

 

 

ਇਹ ਰੋਸ ਮੁਜ਼ਾਹਰਾਕਾਰੀ ਪੀੜਤ ਦਲਿਤ ਪਰਿਵਾਰ ਨੁੰ 50 ਲੱਖ ਰੁਪਏ ਮੁਆਵਜ਼ਾ ਦੇਣ ਅਤੇ ਜਗਮੇਲ ਸਿੰਘ ਦੀ ਵਿਧਵਾ ਨੂੰ ਪੈਨਸ਼ਨ ਲਾਉਣ ਦੀ ਮੰਗ ਕਰ ਰਹੇ ਸਨ।

 

 

ਚੇਤੇ ਰਹੇ ਕਿ ਜਗਮੇਲ ਸਿੰਘ ਦੀ ਪਰਸੋਂ ਸਨਿੱਚਰਵਾਰ ਨੂੰ ਤੜਕੇ ਚਾਰ ਵਜੇ ਪੀਜੀਆਈ ਚੰਡੀਗੜ੍ਹ ਮੌਤ ਹੋ ਗਈ ਸੀ। ਉਸ ਨੂੰ ਬੀਤੀ 7 ਨਵੰਬਰ ਨੂੰ ਚਾਰ ਜਣਿਆਂ ਹੱਥੋਂ ਅਣਮਨੁੱਖੀ ਤਸ਼ੱਦਦ ਦਾ ਸ਼ਿਕਾਰ ਹੋਣਾ ਪਿਆ ਸੀ।

 

 

ਹਾਲੇ ਸ਼ੁੱਕਰਵਾਰ ਨੂੰ ਹੀ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਨੇ ਐਸ.ਐਸ.ਪੀ. ਸੰਗਰੂਰ ਤੋਂ ਪਿੰਡ ਚੰਗਾਲੀਵਾਲਾ ਵਿਖੇ ਕੁਝ ਵਿਅਕਤੀਆਂ ਵਲੋਂ ਇਸ ਦਲਿਤ ਨੌਜਵਾਨ ਦੀ ਕੁੱਟਮਾਰ ਅਤੇ ਪਿਸ਼ਾਬ ਪਿਆਉਣ ਦਾ ਇੱਕ ਮਾਮਲੇ ਵਿੱਚ ਆਉਂਦੀ 28 ਨਵੰਬਰ ਤੱਕ ਰਿਪੋਰਟ ਤਲਬ ਕੀਤੀ ਸੀ

 

ਕਮਿਸ਼ਨ ਦੀ ਚੇਅਰਪਰਸਨ ਸ਼੍ਰੀਮਤੀ ਤੇਜਿੰਦਰ ਕੌਰ ਨੇ ਦੱਸਿਆ ਸੀ ਕਿ ਇਹ ਮਾਮਲਾ ਅਖ਼ਬਾਰ ਵਿੱਚ ਪ੍ਰਕਾਸ਼ਤ ਖ਼ਬਰ ਰਾਹੀਂ ਕਮਿਸ਼ਨ ਦੇ ਧਿਆਨ ਵਿੱਚ ਆਇਆ ਸੀ। ਉਨ੍ਹਾਂ ਦੱਸਿਆ ਕਿ ਕਮਿਸ਼ਨ ਨੇ ਇਸ ਮਾਮਲੇ ਨੂੰ ਬਹੁਤ ਗੰਭੀਰਤਾ ਨਾਲ ਲਿਆ ਹੈ।

 

ਦੱਸਣਯੋਗ ਹੈ ਕਿ ਪਿੰਡ ਚੰਗਾਲੀਵਾਲਾ ਵਿੱਚ ਇੱਕ ਦਲਿਤ ਨੌਜਵਾਨ ਨਾਲ ਬੁਰੀ ਤਰ੍ਹਾਂ ਨਾਲ ਕੁੱਟਮਾਰ ਕਰਨ ਅਤੇ ਪਿਸ਼ਾਬ ਪਿਲਾਉਣ ਦਾ ਮਾਮਲਾ ਸਾਹਮਣੇ ਆਇਆ ਸੀ।

 

 

ਦਿਮਾਗ਼ੀ ਤੌਰ ਉੱਤੇ ਪਰੇਸ਼ਾਨ ਵਿਅਕਤੀ ਜਗਮੇਲ ਸਿੰਘ ਨੂੰ ਚਾਰ ਨੌਜਵਾਨਾਂ ਨੇ ਤਿੰਨ ਘੰਟੇ ਤੱਕ ਬੰਨ੍ਹ ਕੇ ਲੋਹੇ ਦੀ ਰਾਡ ਅਤੇ ਡੰਡਿਆਂ ਨਾਲ ਕੁੱਟਿਆ ਸੀ। ਇੰਨ੍ਹਾ ਹੀ ਨਹੀਂ ਬਲਕਿ ਕਥਿਤ ਦੋਸ਼ੀਆਂ ਨੇ ਪੀੜਤ ਦੀਆਂ ਲੱਤਾਂ ਦਾ ਮਾਸ ਪਲਾਸ ਨਾਲ ਵੀ ਨੋਚਿਆ ਅਤੇ ਪਾਣੀ ਮੰਗਣਤੇ ਉਸ ਨੂੰ ਬਾਥਰੂਮ ਵਿੱਚੋਂ ਲਿਆ ਕੇ ਪਿਸ਼ਾਬ ਪਿਲਾਇਆ ਸੀ

 

 

ਚਾਰ ਕਥਿਤ ਮੁਲਜ਼ਮਾਂ ਰਿੰਕੂ, ਅਮਰਜੀਤ ਸਿੰਘ, ਲੱਕੀ ਉਰਫ਼ ਗੋਲੀ ਤੇ ਬੀਟਾ ਉਰਫ਼ ਬਿੰਦਰ ਵਿਰੁੱਧ ਸੰਵਿਧਾਨ ਦੀ ਧਾਰਾ 302 ਅਧੀਨ ਕਤਲ ਦਾ ਮੁਕੱਦਮਾ ਦਰਜ ਕਰ ਲਿਆ ਗਿਆ ਹੈ। ਇਹ ਸਾਰੇ ‘ਉੱਚ ਜਾਤੀ’ ਨਾਲ ਸਬੰਧਤ ਦੱਸੇ ਜਾਂਦੇ ਹਨ ਤੇ ਇਨ੍ਹਾਂ ਉੱਤੇ ਹੁਣ ਇੱਕ ਦਲਿਤ ਨੂੰ ਕੁੱਟ–ਕੁੱਟ ਕੇ ਕਤਲ ਕਰ ਦੇਣ ਦੇ ਦੋਸ਼ ਹਨ। ਇਹ ਸਾਰੇ ਪਿੰਡ ਚੰਗਾਲੀਵਾਲਾ ਦੇ ਹੀ ਨਿਵਾਸੀ ਹਨ।

 

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Parminder Singh Dhindsa demands judicial enquiry of Dalit Youth s death