ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਕੈਪਟਨ ਦਾ ਵਿਰੋਧ ਛੱਡ ਕੇ ਪਾਰਟੀ ਮਜ਼ਬੂਤ ਕਰਨ ਪ੍ਰਤਾਪ ਬਾਜਵਾ: ਮੰਤਰੀ ਬਾਜਵਾ

ਕੈਪਟਨ ਦਾ ਵਿਰੋਧ ਛੱਡ ਕੇ ਪਾਰਟੀ ਮਜ਼ਬੂਤ ਕਰਨ ਪ੍ਰਤਾਪ ਬਾਜਵਾ: ਮੰਤਰੀ ਬਾਜਵਾ

ਪੰਜਾਬ ਦੇ ਸੀਨੀਅਰ ਕਾਂਗਰਸੀ ਆਗੂ ਅਤੇ ਪੰਜਾਬ ਦੇ ਦਿਹਾਤੀ ਵਿਕਾਸ ਤੇ ਪੰਚਾਇਤ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੇ ਕਿਹਾ ਹੈ ਕਿ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਨੂੰ ਚਾਹੀਦਾ ਹੈ ਕਿ ਉਹ ਕਾਂਗਰਸ ਦੇ ਸਿਆਸੀ ਵਿਰੋਧੀਆਂ ਦੇ ਹੱਥਾਂ ’ਚ ਖੇਡਦਿਆਂ ਪਾਰਟੀ ਵਿਰੁੱਧ ਸ਼ੁਰੂ ਕੀਤਾ ਕੂੜ–ਪ੍ਰਚਾਰ ਤੁਰੰਤ ਬੰਦ ਕਰ ਦੇਣ।

 

 

ਸ੍ਰੀ ਬਾਜਵਾ ਨੇ ਕਿਹਾ ਕਿ ਸ੍ਰੀ ਪ੍ਰਤਾਪ ਬਾਜਵਾ ਨੇ ਜ਼ਿਮਨੀ ਚੋਣਾਂ ਤੋਂ ਐਨ ਪਹਿਲਾਂ ਬੇਅਦਬੀ ਦੇ ਬਹੁਤ ਨਾਜ਼ੁਕ ਮਸਲੇ ਉੱਤੇ ਆਪਣੀ ਪਾਰਟੀ ਦੀ ਸਰਕਾਰ ਵਿਰੁੱਧ ਬਿਆਨਬਾਜ਼ੀ ਕਰ ਕੇ ਇਨ੍ਹਾਂ ਚੋਣਾਂ ਵਿੱਚ ਪਾਰਟੀ ਨੂੰ ਨੁਕਸਾਨ ਪਹੁੰਚਾਉਣ ਦੀ ਸ਼ੁਰੂਆਤ ਕੀਤੀ ਹੈ।

 

 

ਪੰਚਾਇਤ ਮੰਤਰੀ ਨੇ ਕਿਹਾ ਕਿ ਪ੍ਰਤਾਪ ਬਾਜਵਾ ਪੰਜਾਬ ਵਿੱਚ ਹੁਣ ਇਹੋ ਚਾਹੁੰਦੇ ਹਨ ਕਿ ਚਾਰ ਵਿਧਾਨ ਸਭਾ ਹਲਕਿਆਂ ’ਚ ਕਾਂਗਰਸ ਨਾ ਜਿੱਤ ਸਕੇ ਤੇ ਫਿਰ ਉਹ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਤਿੱਖੀ ਆਲੋਚਨਾ ਕਰ ਸਕਣ। ਉਨ੍ਹਾਂ ਕਿਹਾ ਕਿ ਸ੍ਰੀ ਪਤਾਪ ਸਿੰਘ ਬਾਜਵਾ ਦੀ ਇਹ ਖ਼ਾਹਿਸ਼ ਕਦੇ ਪੂਰੀ ਨਹੀਂ ਹੋ ਸਕਦੀ ਕਿਉਂਕਿ ਕਾਂਗਰਸ ਪਾਰਟੀ ਇਹ ਚੋਣਾਂ ਹਰ ਹਾਲਤ ਵਿੱਚ ਜਿੱਤੇਗੀ।

 

 

ਮੰਤਰੀ ਨੇ ਕਿਹਾ ਕਿ ਹੁਣ ਤਾਂ ਇਹ ਬਿਲਕੁਲ ਹੀ ਸਪੱਸ਼ਟ ਹੋ ਗਿਆ ਹੈ ਕਿ ਸ੍ਰੀ ਪ੍ਰਤਾਪ ਬਾਜਵਾ ਇਸ ਵੇਲੇ ਵਿਰੋਧੀਆਂ ਦੇ ਇਸ਼ਾਰੇ ਉੱਤੇ ਚੱਲ ਰਹੇ ਹਨ।

 

 

ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਉੱਤੇ ਬਾਦਲਾਂ ਨਾਲ ਮਿਲੀਭੁਗਤ ਦਾ ਦੋਸ਼ ਲਾਉਣ ਤੋਂ ਇਹੋ ਪਤਾ ਲੱਗਦਾ ਹੈ ਕਿ ਉਹ ਖ਼ੁਦ ਹੀ ਵਿਰੋਧੀਆਂ ਦੇ ਇਸ਼ਾਰਿਆਂ ਉੱਤੇ ਚੱਲ ਰਹੇ ਹਨ।

 

 

ਮੰਤਰੀ ਸ੍ਰੀ ਬਾਜਵਾ ਨੇ ਅਪੀਲ ਕੀਤੀ ਹੈ ਕਿ ਸ੍ਰੀ ਪ੍ਰਤਾਪ ਬਾਜਵਾ ਨੂੰ ਅਜਿਹੀਆਂ ਬਿਆਨਬਾਜ਼ੀਆਂ ਛੱਡ ਕੇ ਪਾਰਟੀ ਨੂੰ ਮਜ਼ਬੂਤ ਕਰਨ ਲਈ ਕੰਮ ਕਰਨਾ ਚਾਹੀਦਾ ਹੈ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Partap Bajwa should not oppose Captain rather to make Congress strong says Minister Bajwa