ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਆਪਣੀ ਗ਼ਲਤੀ ਮੰਨਦੇ ਹੋਏ ਹੁਣ ਸੁਖਬੀਰ ਬਾਦਲ ਵੀ ਅਸਤੀਫ਼ਾ ਦੇਵੇ- ਪ੍ਰਤਾਪ ਸਿੰਘ ਬਾਜਵਾ

ਪ੍ਰਤਾਪ ਸਿੰਘ ਬਾਜਵਾ

ਸ੍ਰੀ ਅਕਾਲ ਤਖ਼ਤ ਸਹਿਬ ਜੀ ਦੇ ਜੱਥੇਦਾਰ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਆਪਣੇ ਅਸਤੀਫ਼ੇ ਦਾ ਕਾਰਨ ਉਮਰ ਦਾ ਤਕਾਜ਼ਾ ਤੇ ਸਿਹਤ ਦਾ ਠੀਕ ਨਾ ਹੋਣਾ ਦੱਸਿਆ ਹੈ। ਪਰ ਇਹ ਤੱਥ ਹੁਣ ਜੱਗ ਜ਼ਾਹਿਰ ਹੈ ਕਿ ਪਿਛਲੇ ਕਾਫ਼ੀ ਸਮੇਂ ਤੋਂ ਉਨ੍ਹਾਂ `ਤੇ ਅਸਤੀਫ਼ਾ ਦੇਣ ਦਾ ਦਬਾਅ ਚੱਲਿਆ ਆ ਰਿਹਾ ਸੀ।

 

ਹੁਣ ਕਾਂਗਰਸ ਦੇ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਨੇ ਅਕਾਲੀ ਦਲ ਉੱਤੇ ਇੱਕ ਹੋਰ ਹਮਲਾ ਕੀਤਾ ਹੈ. ਬਾਜਵਾ ਨੇ ਮੰਗ ਕੀਤੀ ਕਿ ਜੇ ਜਥੇਦਾਰ ਗੁਰਬਚਨ ਸਿੰਘ ਗ਼ਲਤੀ ਮੰਨਦੇ ਹਨ ਤਾਂ ਫਿਰ ਹੁਣ ਉਨ੍ਦਾਂ ਦੇ ਅਸਤੀਫ਼ੇ ਤੋਂ ਬਾਅਦ ਸ਼੍ਰੋਮਣੀ ਅਕਲੀ ਦਲ ਪ੍ਰਧਾਨ ਸੁਖਬੀਰ ਬਾਦਲ ਨੂੰ ਵੀ ਸਿੱਖਾਂ ਦੀਆਂ ਭਾਵਨਾਵਾਂ ਦਾ ਖਿਆਲ ਕਰਦੇ ਹੋਏ ਅਸਤੀਫ਼ਾ ਦੇ ਦੇਣਾ ਚਾਹੀਦਾ ਹੈ. 

 

 

ਨਾਲ ਹੀ ਬਾਜਵਾ ਨੇ ਮੰਗ ਕੀਤੀ ਕਿ ਹੁਣ ਗੁਰਬਚਨ ਸਿੰਘ ਉਨ੍ਹਾਂ ਨਾਵਾਂ ਦਾ ਖੁਲਾਸਾ ਕਰਨ ਜਿਨ੍ਹਾਂ ਦੇ ਦਬਾਅ ਹੇਂਠ ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ ਨੂੰ ਮੁਆਫ਼ੀ ਦਿੱਤੀ ਗਈ ਸੀ. 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:partap singh bajwa demands resignation from sukhbeer badal