ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਹਲਵਾਰਾ ਹਵਾਈ ਅੱਡੇ ਤੋਂ ਉਡਾਣਾਂ ਭਰਨਗੇ ਯਾਤਰੀ ਹਵਾਈ ਜਹਾਜ਼

ਹਲਵਾਰਾ ਹਵਾਈ ਅੱਡੇ ਤੋਂ ਉਡਾਣਾਂ ਭਰਨਗੇ ਯਾਤਰੀ ਹਵਾਈ ਜਹਾਜ਼

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਭਾਰਤੀ ਹਵਾਈ ਫ਼ੌਜ ਦੇ ਅੱਡੇ ਹਲਵਾਰਾ ਤੋਂ ਛੇਤੀ ਹੀ ਯਾਤਰੀ ਹਵਾਈ ਜਹਾਜ਼ ਵੀ ਉਡਾਣਾਂ ਭਰਿਆ ਕਰਨਗੇ। ਇਹ ਜਾਣਕਾਰੀ ਮੁੱਖ ਮੰਤਰੀ ਨੇ ਅੱਜ ਇੱਕ ਸਥਾਨਕ ਹੋਟਲ `ਚ ਉਦਯੋਗਪਤੀਆਂ, ਕੌਂਸਲਰਾਂ ਤੇ ਸਰਕਾਰੀ ਅਧਿਕਾਰੀਆਂ ਨਾਲ ਗੱਲਬਾਤ ਦੌਰਾਨ ਦਿੱਤੀ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਰੱਖਿਆ ਅਤੇ ਸ਼ਹਿਰੀ ਹਵਾਬਾਜ਼ੀ ਮੰਤਰਾਲਿਆਂ ਤੋਂ ਲੋੜੀਂਦੀਆਂ ਪ੍ਰਵਾਨਗੀਆਂ ਲੈ ਲਈਆਂ ਗਈਆਂ ਹਨ।


ਮੁੱਖ ਮੰਤਰੀ ਨੇ ਦੱਸਿਆ ਕਿ ਉਹ ਕਿਉਂਕਿ ਖ਼ੁਦ ਇੱਕ ਪਾਇਲਟ ਹਨ, ਇਸੇ ਲਈ ਉਹ ਸਹਿਜੇ ਹੀ ਜਾਣ ਸਕਦੇ ਹਨ ਕਿ ਕੁਝ ਤਕਨੀਕੀ ਕਾਰਨਾਂ ਕਰਕੇ ਹਵਾਈ ਜਹਾਜ਼ ਸਾਹਨੇਵਾਲ ਤੋਂ ਉਡਾਣਾਂ ਨਹੀਂ ਭਰ ਸਕਦੇ।


ਕੈਪਟਨ ਅਮਰਿੰਦਰ ਸਿੰਘ ਨੇ ਲੁਧਿਆਣਾ ਦੇ ਫ਼ੋਕਲ ਪੁਆਇੰਟਾਂ ਦੇ ਬੁਨਿਆਦੀ ਢਾਂਚੇ, ਸੜਕਾਂ ਦੇ ਵਿਕਾਸ, ਸੀਵਰੇਜ ਆਦਿ ਲਈ 32 ਕਰੋੜ ਰੁਪਏ ਦੇ ਪੈਕੇਜ ਦਾ ਵੀ ਐਲਾਨ ਕੀਤਾ।


ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਮੰਡੀ ਗੋਬਿੰਦਗੜ੍ਹ ਦੀਆਂ ਬਿਮਾਰ ਸਨਅਤੀ ਇਕਾਈਆਂ ਨੂੰ ਮੁੜ ਸੁਰਜੀਤ ਕਰਨ ਦੇ ਜਤਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਭ੍ਰਿਸ਼ਟਾਚਾਰ ਪ੍ਰਤੀ ਹੁਣ ਬਹੁਤ ਸਖ਼ਤ ਰਵੱਈਆ ਅਖ਼ਤਿਆਰ ਕੀਤਾ ਜਾ ਰਿਹਾ ਹੈ। ਜੇ ਕੋਈ ਵੀ ਭ੍ਰਿਸ਼ਟ ਗਤੀਵਿਧੀਆਂ ਵਿੱਚ ਸ਼ਾਮਲ ਪਾਇਆ ਜਾਵੇਗਾ, ਤਾਂ ਉਸ ਦੀ ਪੂਛ ਬਹੁਤ ਸਖ਼ਤ ਤਰੀਕੇ ਨਾਲ ਮਰੋੜੀ ਜਾਵੇਗੀ।   

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:passenger flight will start from halwara air force station