ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਹੁਣ 20 ਅਗਸਤ ਤੱਕ  ਜਮ੍ਹਾਂ ਕਰਵਾ ਸਕਦੇ ਨੇ ਪਾਸਪੋਰਟ : ਸ਼੍ਰੋਮਣੀ ਕਮੇਟੀ

ਸ਼ਰਧਾਲੂਆਂ ਹੁਣ 20 ਅਗਸਤ ਤੱਕ  ਜਮ੍ਹਾਂ ਕਰਵਾ ਸਕਦੇ ਨੇ ਪਾਸਪੋਰਟ

ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੂਰਬ ਸਮੇਂ ਨਵੰਬਰ 2018 `ਚ ਸ੍ਰੋਮਣੀ ਗੁਰਦੁਆਰਾ ਵੱਲੋਂ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਦੀ ਯਾਤਰਾ ਲਈ ਭੇਜੇ ਜਾਣ ਵਾਲੇ ਸ਼ਰਧਾਲੂਆਂ ਦੇ ਜਥੇ ਲਈ ਪਾਸਪੋਰਟ ਜਮ੍ਹਾਂ ਕਰਵਾਉਣ ਦਾ ਸਮਾਂ ਵਧਾਇਆ ਗਿਆ ਹੈ। ਸ੍ਰੀ ਨਨਕਾਣਾ ਸਾਹਿਬ ਯਾਤਰਾ `ਤੇ ਜਾਣ ਲਈ ਹੁਣ 20 ਅਗਸਤ ਤੱਕ ਪਾਸਪੋਰਟ ਜਮ੍ਹਾਂ ਕਰਵਾਏ ਜਾ ਸਕਦੇ ਹਨ, ਜਦੋਂ ਕਿ ਇਸ ਤੋਂ ਪਹਿਲਾਂ 6 ਅਗਸਤ ਤੱਕ ਦਾ ਸਮਾਂ ਸੀ।

 

ਸ਼੍ਰੋਮਣੀ ਕਮੇਟੀ ਦੇ ਬੁਲਾਰੇ ਦੱਸਿਆ ਕਿ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਸਮੇਤ ਹੋਰ ਗੁਰਧਾਮਾਂ ਦੇ ਦਰਸ਼ਨਾਂ ਲਈ ਭੇਜੇ ਜਾਣ ਵਾਲੇ ਜਥੇ ਲਈ ਹੁਣ ਸ਼ਰਧਾਲੂ 20 ਅਗਸਤ 2018 ਤੱਕ ਆਪਣੇ ਪਾਸਪੋਰਟ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਰਤਸਰ ਦੇ ਮੁੱਖ ਦਫ਼ਤਰ `ਚ ਜਮ੍ਹਾਂ ਕਰਵਾ ਸਕਦੇ ਹਨ। ਉਨ੍ਹਾਂ ਦੱਸਿਆ ਕਿ ਪਾਸਪੋਰਟਾਂ ਦੇ ਨਾਲ ਸ਼੍ਰੋਮਣੀ ਕਮੇਟੀ ਦੇ ਮੈਂਬਰ ਦੀ ਸਿਫਾਰਸ਼ ਸਮੇਤ ਆਪਣਾ ਪਛਾਣ ਪੱਤਰ ਆਧਾਰ ਕਾਰਡ ਜਾਂ ਵੋਟਰ ਕਾਰਡ ਦੀ ਫੋਟੋ ਕਾਪੀ ਵੀ ਜਮ੍ਹਾਂ ਕਰਵਾਉਣੀ ਹੋਵੇਗੀ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Passport Deposited on by the pilgrims who can go to Pakistan on August 20