ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪੰਜਾਬ ਸਰਕਾਰ ਦੀ ਰਾਖੀ ਬੰਪਰ ਲਾਟਰੀ ਨੇ ਪਟਿਆਲਾ ਦੇ ਅਵਤਾਰ ਸਿੰਘ ਨੂੰ ਬਣਾਇਆ ਕਰੋੜਪਤੀ

----15 ਸਾਲਾਂ ਮਗਰੋਂ ਖਰੀਦੀ ਟਿਕਟਤੇ ਨਿਕਲਿਆ ਡੇਢ ਕਰੋੜ ਰੁਪਏ ਦਾ ਇਨਾਮ----

 

ਕਿਸਮਤ ਚਮਕਦੀ ਦਾ ਕੋਈ ਪਤਾ ਨਹੀਂ ਲੱਗਦਾ’, ਇਹ ਗੱਲ 63 ਸਾਲਾ ਅਵਤਾਰ ਸਿੰਘਤੇ ਬਿਲਕੁਲ ਢੁਕਦੀ ਹੈ, ਜਿਸ ਨੂੰ ਪੰਜਾਬ ਰਾਜ ਰਾਖੀ ਬੰਪਰ 2019 ਨੇ ਰਾਤੋ ਰਾਤ ਕਰੋੜਪਤੀ ਬਣਾ ਦਿੱਤਾ ਹੈ

 

ਰਾਖੀ ਬੰਪਰ ਦੇ ਡੇਢ-ਡੇਢ ਕਰੋੜ ਰੁਪਏ ਦੇ ਪਹਿਲੇ ਦੋ ਇਨਾਮਾਂਚੋਂ ਇਕ ਇਨਾਮ ਜਿੱਤਣ ਬਾਅਦ ਬਾਗ਼ੋਬਾਗ ਨਜ਼ਰ ਰਹੇ ਪਟਿਆਲਾ ਵਾਸੀ ਅਵਤਾਰ ਸਿੰਘ ਨੇ ਕਿਹਾ ਕਿ ਜ਼ਿੰਦਗੀ ਵਿੱਚ ਐਨਾਂ ਵੱਡਾ ਇਨਾਮ ਜਿੱਤਣ ਬਾਰੇ ਉਸ ਨੇ ਕਦੇ ਸੋਚਿਆ ਵੀ ਨਹੀਂ ਸੀ ਪਰ ਰਾਖੀ ਬੰਪਰ ਨੇ ਇਸ ਨੂੰ ਸੱਚ ਕਰ ਦਿਖਾਇਆ ਹੈ। ਉਨਾਂ ਦੱਸਿਆ ਕਿ ਉਨਾਂ ਨੇ ਤਕਰੀਬਨ 15 ਸਾਲਾਂ ਬਾਅਦ ਅਣਮੰਨੇ ਮਨ ਨਾਲ ਇਸ ਵਾਰ ਲਾਟਰੀ ਦੀ ਟਿਕਟ ਖਰੀਦੀ ਸੀ ਕਿਉਂਕਿ ਇਸ ਤੋਂ ਪਹਿਲਾਂ ਉਨਾਂ ਨੂੰ ਕਦੇ ਵੀ ਇਨਾਮ ਨਹੀਂ ਨਿਕਲਿਆ ਸੀ

 

ਦੱਸਣਯੋਗ ਹੈ ਕਿ ਰਾਖੀ ਬੰਪਰ ਦਾ ਡੇਢ ਕਰੋੜ ਰੁਪਏ ਦਾ ਇਕ ਪਹਿਲਾ ਇਨਾਮ ਜ਼ੀਰਕਪੁਰ ਵਾਸੀ ਹਰਭਗਵਾਨ ਗਿਰ ਦਾ ਨਿਕਲਿਆ ਸੀ, ਜੋ ਮੂਲ ਰੂਪ ਪਟਿਆਲਾ ਜ਼ਿਲੇ ਦੇ ਪਿੰਡ ਬਹਾਦਰਪੁਰ ਫਕੀਰਾਂ ਦਾ ਰਹਿਣ ਵਾਲਾ ਹੈ

 

ਖੁਸ਼ਨਸੀਬ ਜੇਤੂ ਅਵਤਾਰ ਸਿੰਘ ਨੇ ਇਨਾਮੀ ਰਾਸ਼ੀ ਲਈ ਮੰਗਲਵਾਰ ਨੂੰ ਇਥੇ ਪੰਜਾਬ ਰਾਜ ਲਾਟਰੀਜ਼ ਵਿਭਾਗ ਦੇ ਅਧਿਕਾਰੀਆਂ ਨੂੰ ਲਾਟਰੀ ਟਿਕਟ ਅਤੇ ਹੋਰ ਦਸਤਾਵੇਜ਼ ਸੌਂਪੇ। ਅਵਤਾਰ ਸਿੰਘ ਨੇ ਦੱਸਿਆ ਕਿ ਉਸ ਦੇ ਦੋ ਪੁੱਤਰ ਹਨ ਅਤੇ ਛੋਟਾ ਬੇਟਾ ਵਿਦੇਸ਼ ਵਿੱਚ ਪੜਾਈ ਕਰ ਰਿਹਾ ਹੈ ਜਦੋਂਕਿ ਵੱਡਾ ਬੇਟਾ ਐਮਬੀਏ ਕਰਨ ਬਾਅਦ ਪਟਿਆਲਾ ਵਿਖੇ ਹੀ ਪ੍ਰਾਈਵੇਟ ਨੌਕਰੀ ਕਰ ਰਿਹਾ ਹੈ

 

ਭਵਿੱਖੀ ਯੋਜਨਾਵਾਂ ਬਾਰੇ ਉਨਾਂ ਕਿਹਾ ਕਿ ਇਹ ਵੱਡੀ ਇਨਾਮੀ ਰਾਸ਼ੀ ਉਸ ਲਈ ਆਪਣੇ ਬੇਟਿਆਂ ਨੂੰ ਜ਼ਿੰਦਗੀ ਸਥਾਪਤ ਕਰਨ ਤੋਂ ਇਲਾਵਾ ਹੋਰ ਮਾਲੀ ਸਮੱਸਿਆਵਾਂ ਦੇ ਹੱਲ ਵਿੱਚ ਬੇਹੱਦ ਮਦਦਗਾਰ ਸਾਬਿਤ ਹੋਵੇਗੀ

 

ਪੰਜਾਬ ਲਾਟਰੀਜ਼ ਵਿਭਾਗ ਵੱਲੋਂ ਲਾਟਰੀਆਂ ਦੇ ਡਰਾਅ ਕੱਢਣ ਲਈ ਵਰਤੇ ਜਾਂਦੇ ਪਾਰਦਰਸ਼ੀ ਤੇ ਸੌਖਾਲੇ ਢੰਗਤੇ ਤਸੱਲੀ ਜ਼ਾਹਿਰ ਕਰਦਿਆਂ ਅਵਤਾਰ ਸਿੰਘ ਨੇ ਕਿਹਾ ਕਿ ਸਭ ਤੋਂ ਵੱਧ ਖੁਸ਼ੀ ਦੀ ਗੱਲ ਇਹ ਹੈ ਕਿ ਪੰਜਾਬ ਅਜਿਹਾ ਸੂਬਾ ਹੈ, ਜਿਥੇ ਲਾਟਰੀਆਂ ਦੇ ਵੱਡੇ ਇਨਾਮ ਜਨਤਾ ਵਿੱਚ ਵਿਕੀਆਂ ਟਿਕਟਾਂਤੇ ਹੀ ਕੱਢੇ ਜਾਂਦੇ ਹਨ। ਪੰਜਾਬ ਲਾਟਰੀਜ਼ ਵਿਭਾਗ ਦੇ ਅਧਿਕਾਰੀਆਂ ਨੇ ਅਵਤਾਰ ਸਿੰਘ ਨੂੰ ਇਨਾਮੀ ਰਾਸ਼ੀ ਜਲਦੀ ਤੋਂ ਜਲਦੀ ਦਿਵਾਉਣ ਦਾ ਭਰੋਸਾ ਦਿੱਤਾ

 

 

 

.

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Patiala man hits Rakhi Bumper Jackpot unexpectedly