ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਡਾ.ਗਾਂਧੀ ਨੇ ਨਸ਼ਾ ਤਸਕਰੀ ਮਾਮਲੇ 'ਤੇ ਘੇਰੀ ਕੈਪਟਨ ਸਰਕਾਰ, ਕਿਹਾ- ਅਫੀਮ, ਪੋਸਤ ਦੀ ਦਿਓ ਇਜ਼ਾਜ਼ਤ

 ਡਾ.ਧਰਮਵੀਰ ਗਾਂਧੀ

ਪੰਜਾਬ ਵਿੱਚ ਨਸ਼ਿਆਂ ਦੇ ਮੁੱਦੇ ਤੇ ਬੁਰਾ ਘਿਰੀ ਕੈਪਟਨ ਸਰਕਾਰ ਤੇ ਪਟਿਆਲਾ ਤੋਂ ਸੰਸਦ ਮੈਂਬਰ ਡਾ.ਧਰਮਵੀਰ ਗਾਂਧੀ ਨੇ ਕਰਾਰਾ ਹਮਲਾ ਬੋਲਿਆ ਹੈ। ਡਾ.ਧਰਮਵੀਰ ਨੇ ਕੈਪਟਨ ਸਰਕਾਰ ਦੇ ਉਸ ਫੈਸਲੇ ਤੇ ਸਵਾਲ ਚੁੱਕੇ ਹਨ। ਜਿਸ 'ਚ ਸਰਕਾਰ ਨੇ ਨਸ਼ਾ ਤਸਕਰਾਂ ਦੇ ਖਿਲਾਫ਼ ਮੌਤ ਦਾ ਸਜ਼ਾ ਦਾ ਐਲਾਨ ਕੀਤਾ ਹੈ।

ਡਾ.ਧਰਮਵੀਰ  ਨੇ ਟਵਿਟਰ ਤੇ ਲਿਖਿਆ ਕਿ ਪੰਜਾਬ ਸਰਕਾਰ ਦਾ ਨਸ਼ਾ ਤਸਕਰਾਂ ਨੂੰ ਮੌਤ ਦੀ ਸਜ਼ਾ ਦਾ ਐਲਾਨ ਕਰ ਦੇਣਾ ।ਜਦੋਂ ਕਿ UNO ਅਤੇ ਪੂਰੀ ਦੁਨੀਆ ਨੇ ਮੰਨਿਆ ਹੈ ਕਿ ਨਸ਼ਿਆਂ ਦੇ ਖ਼ਿਲਾਫ਼ ਜੰਗ ਠੰਡੀ (ਫ਼ੇਲ੍ਹ) ਪੈ ਚੁੱਕੀ ਹੈ।

 

ਗਾਂਧੀ ਨੇ ਅੱਗੇ ਲਿਖਿਆ ਕਿ ਇਹ ਗੱਲ ਧਿਆਨ ਦੇਣ ਵਾਲੀ ਹੈ ਕਿ NDPS ਐਕਟ 1985 ਦੇ ਤਹਿਤ ਦੂਜੀ ਵਾਰ ਨਸ਼ਾ ਤਸਕਰੀ ਮਾਮਲੇ ਚ ਫੜ੍ਹੇ ਜਾਣ ਤੇ ਪਹਿਲਾ ਹੀ ਫਾਂਸੀ ਦੀ ਸਜ਼ਾ ਦੇਣ ਦਾ ਕਾਨੂੰਨ ਹੈ।  ਜਦੋਂ ਪੂਰੀ ਦੁਨੀਆ ਮੰਨ ਰਹੀ ਹੈ ਕਿ ਨਸ਼ਿਆਂ ਦੇ ਖਿਲਾਫ ਜੰਗ ਚ ਉਹ ਫੇਲ੍ਹ ਹੋ ਰਹੇ ਹਨ ਤਾਂ ਇਸ ਸਮੇਂ ਪੰਜਾਬ ਦੀ ਸਰਕਾਰ ਨੂੰ ਕਿਸ ਚੰਗੇ ਢੰਗ ਨਾਲ ਨਜਿੱਠਣਾ ਚਾਹੀਦਾ ਹੈ।

ਉਨ੍ਹਾਂ ਨੇ ਨਾਲ ਹੀ ਮੰਗ ਕੀਤੀ ਕਿ ਪੰਜਾਬ 'ਚ ਅਫੀਮ ਅਤੇ ਚੂਰਾ ਪੋਸਤ ਦੀ ਖੇਤੀ ਨੂੰ ਦੋਬਾਰਾ ਚਾਲੂ ਕਰਨ ਦੀ ਇਜ਼ਾਜਤ ਦੇਣੀ ਚਾਹੀਦੀ ਹੈ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:patiala mp dharamvir gandhi attacks captain government over drug issue