ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਲਾਠੀਚਾਰਜ ਮਗਰੋਂ ਬੇਰੁਜ਼ਗਾਰ ਅਧਿਆਪਕ ਨੇ ਨਹਿਰ 'ਚ ਮਾਰੀ ਛਾਲ

ਪਟਿਆਲਾ ਵਿਖੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਰਿਹਾਇਸ ਦੇ ਬਾਹਰ ਰੋਸ ਪ੍ਰਦਰਸ਼ਨ ਕਰ ਰਹੇ ਐਲੀਮੈਂਟਰੀ ਟੀਚਰ ਟ੍ਰੇਨਿੰਗ (ਈਟੀਟੀ) ਅਤੇ ਟੈਟ ਬੇਰੁਜ਼ਗਾਰ ਅਧਿਆਪਕਾਂ 'ਤੇ ਪੁਲਿਸ ਨੇ ਲਾਠੀਚਾਰਜ ਕੀਤਾ। ਇਸ ਦੌਰਾਨ ਕਈ ਅਧਿਆਪਕ ਗੰਭੀਰ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ।

 


 

ਪੁਲਿਸ ਦੀ ਇਸ ਕਾਰਵਾਈ ਤੋਂ ਨਾਰਾਜ਼ ਕਈ ਅਧਿਆਪਕ ਪਿੰਡ ਮਾਸਿਆਣਾ ਦੇ ਨੇੜੇ ਲੱਗਦੀ ਭਾਖੜਾ ਨਹਿਰ 'ਚ ਛਾਲ ਮਾਰਨ ਪਹੁੰਚ ਗਏ। ਇਸ ਦੌਰਾਨ ਇੱਥੇ ਅਧਿਆਪਕਾਂ ਨੇ ਕੁਝ ਦੇਰ ਸਰਕਾਰ ਵਿਰੁੱਧ ਨਾਹਰੇਬਾਜ਼ੀ ਕੀਤੀ। ਇਸ ਦੌਰਾਨ ਪ੍ਰਦਰਸ਼ਨ ਕਰ ਰਹੇ ਬੇਰੁਜ਼ਗਾਰ ਅਧਿਆਪਕਾਂ ਵਿੱਚੋਂ ਇੱਕ ਅਧਿਆਪਕ ਨੇ ਨਹਿਰ 'ਚ ਮਾਰੀ ਛਾਲ ਮਾਰ ਦਿੱਤੀ। ਗਨੀਮਤ ਰਹੀ ਕਿ ਨਾਲ ਖੜੇ ਅਧਿਆਪਕਾਂ ਤੇ ਗੋਤਾਖੋਰਾਂ ਨੇ ਉਸ ਨੂੰ ਰੱਸੇ ਦੀ ਮਦਦ ਨਾਲ ਬਾਹਰ ਕੱਢਿਆ ਲਿਆ।
 

ਪ੍ਰਦਰਸ਼ਨਕਾਰੀਆਂ ਦਾ ਕਹਿਣਾ ਹੈ ਕਿ ਅਧਿਆਪਕਾਂ ਦੀਆਂ ਬਹੁਤ ਸਾਰੀਆਂ ਅਸਾਮੀਆਂ ਖਾਲ੍ਹੀ ਪਈਆਂ ਹਨ, ਪਰ ਸਰਕਾਰ ਵੱਲੋਂ ਉਨ੍ਹਾਂ ਨੂੰ ਭਰਿਆ ਨਹੀਂ ਜਾ ਰਿਹਾ। ਸਰਕਾਰ ਵੱਲੋਂ ਬੀ.ਐਡ ਦੀਆਂ ਮਾਤਰ 2000 ਦੇ ਕਰੀਬ ਅਤੇ ਈਟੀਟੀ ਦੀਆਂ ਕਰੀਬ 500 ਪੋਸਟਾਂ ਕੱਢ ਕੇ ਉਨ੍ਹਾਂ ਨਾਲ ਮਜ਼ਾਕ ਕੀਤਾ ਗਿਆ ਹੈ।

 


 

ਅਧਿਆਪਕਾਂ ਦਾ ਕਹਿਣਾ ਹੈ ਜਦੋਂ ਤਕ ਉਨ੍ਹਾਂ ਦੀ ਭਰਤੀ ਨਹੀਂ ਕੀਤੀ ਜਾਂਦੀ, ਉਹ ਸੰਘਰਸ਼ ਜਾਰੀ ਰੱਖਣਗੇ। ਪ੍ਰਸ਼ਾਸਨਿਕ ਅਧਿਕਾਰੀਆਂ ਤੇ ਬੇਰੁਜ਼ਗਾਰ ਅਧਿਆਪਕਾਂ ਵਿਚਕਾਰ ਮੀਟਿੰਗ ਦਾ ਭਰੋਸਾ ਦੇ ਕੇ ਧਰਨਾ ਸਮਾਪਤੀ ਲਈ ਕੋਸ਼ਿਸ਼ ਕੀਤੀ ਜਾ ਰਹੀ ਹੈ ਜਦਕਿ ਅਧਿਆਪਕ ਪੱਕੀ ਭਰਤੀ ਦੀ ਮੰਗ ਨੂੰ ਲੈ ਕੇ ਅੜੇ ਹੋਏ ਹਨ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Patiala unemployed teacher try to suicide at canal after Punjab Police baton charge