ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਅਧਿਆਪਕ ਮਸਲੇ ਹੱਲ ਨਾ ਹੋਏ ਤਾਂ 2 ਦਸੰਬਰ ਨੂੰ ਜਾਮ ਹੋਵੇਗਾ ਸ਼ਾਹੀ ਸ਼ਹਿਰ ਪਟਿਆਲਾ

ਅਧਿਆਪਕ ਮਸਲੇ ਹੱਲ ਨਾ ਹੋਏ ਤਾਂ 2 ਦਸੰਬਰ ਨੂੰ ਜਾਮ ਹੋਵੇਗਾ ਸ਼ਾਹੀ ਸ਼ਹਿਰ ਪਟਿਆਲਾ

ਪੰਜਾਬ ਦੇ ਮੁੱਖ ਮੰਤਰੀ ਅਮਰਿੰਦਰ ਸਿੰਘ ਦੇ ਸ਼ਹਿਰ `ਚ ਆਪਣੀਆਂ ਮੰਗਾਂ ਨੂੰ ਲੈ ਕੇ ਸਾਂਝਾ ਮੋਰਚਾ ਦੀ ਅਗਵਾਈ `ਚ ਅਧਿਆਪਕਾਂ ਵੱਲੋਂ ਸੰਘਰਸ਼ ਕੀਤਾ ਜਾ ਰਿਹਾ।  ਅਧਿਆਪਕਾਂ ਦਾ ਧਰਨਾ 46ਵੇਂ ਦਿਨ ਪਹੁੰਚਣ ਦੇ ਬਾਵਜੂਦ ਸਰਕਾਰ ਅਧਿਆਪਕਾਂ ਦੀਆਂ ਮੰਗਾਂ ਮੰਨਣ ਦੀ ਬਜਾਏ ਉਨ੍ਹਾਂ ਤਰ੍ਹਾਂ ਤਰ੍ਹਾਂ ਦਬਾਅ ਬਣਾ ਰਹੀ ਹੈ। ਦੂਜੇ ਪਾਸੇ ਸਾਂਝਾ ਅਧਿਆਪਕ ਮੋਰਚੇ ਨੇ ਸਰਕਾਰ ਵਿਰੁੱਧ ਫੈਸਲਾਕੁੰਨ ਸੰਘਰਸ਼ ਛੇਡਣ ਦਾ ਐਲਾਨ ਕਰ ਦਿੱਤਾ ਹੈ।

 

ਸਾਂਝੇ ਅਧਿਆਪਕ ਮੋਰਚੇ ਦੀ ਮੀਟਿੰਗ ਅੱਜ ਸੂਬਾ ਕਨਵੀਨਰ ਦਵਿੰਦਰ ਸਿੰਘ ਪੂਨੀਆ ਦੀ ਪ੍ਰਧਾਨਗੀ ਹੇਠ ਮੁਲਾਜ਼ਮ ਫੈਡਰੇਸ਼ਨਾਂ, ਵੱਖ ਵੱਖ ਜਥੇਬੰਦੀਆਂ, ਕਿਸਾਨ, ਮਜਦੂਰ, ਵਿਦਿਆਰਥੀ ਅਤੇ ਇਸਤਰੀ ਜਥੇਬੰਦੀਆਂ ਨਾਲ ਅਹਿਮ ਸਾਂਝੀ ਇਕਤਰਤਾ ਸਥਾਨਕ ਤਰਕਸ਼ੀਲ ਹਾਲ ਪਟਿਆਲਾ ਵਿਖੇ ਹੋਈ। ਸਾਂਝਾ ਅਧਿਆਪਕ ਮੋਰਚੇ ਦੇ ਸੂਬਾ ਕਨਵੀਨਰ ਸੁਖਵਿੰਦਰ ਸਿੰਘ ਚਾਹਲ, ਦਵਿੰਦਰ ਸਿੰਘ ਪੂਨੀਆ ਤੋਂ ਇਲਾਵਾ ਸੁਰਿੰਦਰ ਕੰਬੋਜ, ਹਰਕੋਮਲ ਸਿੰਘ ਅਤੇ ਸੂਬਾ ਕੋ-ਕਨਵੀਨਰ ਗੁਰਜਿੰਦਰ ਪਾਲ, ਹਰਦੀਪ ਟੋਡਰਪੁਰ, ਦੀਦਾਰ ਮੁੱਦਕੀ, ਡਾ. ਅੰਮਿਰਤਪਾਲ ਸਿੱਧੂ ਅਤੇ ਵਿਨੀਤ ਕੁਮਾਰ ਨੇ ਸਾਂਝੇ ਤੌਰ `ਤੇ ਐਲਾਨ ਕੀਤਾ ਕਿ ਸਰਕਾਰ ਵੱਲੋਂ ਅਧਿਆਪਕਾਂ ਦੇ ਮਸਲਿਆਂ ਦਾ ਹੱਲ ਨਾ ਕਰਨ ਦੇ ਰੋਸ ਵਜੋਂ 2 ਦਸੰਬਰ ਨੂੰ ਮੁੱਖ ਮੰਤਰੀ ਦੇ ਸ਼ਹਿਰ ਪਟਿਆਲੇ ਨੂੰ ਸੂਬਾ ਪੱਧਰ ਦੇ ਪ੍ਰਦਰਸ਼ਨ ਰਾਹੀਂ ਜਾਮ ਕੀਤਾ ਜਾਵੇਗਾ। ਮੁਲਾਜ਼ਮ ਫੈਡਰੇਸ਼ਨਾਂ ਅਤੇ ਜਨਤਕ ਜਥੇਬੰਦੀਆਂ ਦੇ ਨੁਮਾਇੰਦਿਆ ਵੱਲੋਂ ਸਾਂਝੇ ਅਧਿਆਪਕ ਮੋਰਚੇ ਦੇ ਮੋਢੇ ਨਾਲ ਮੋਢਾ ਜੋੜ ਕੇ ਆਪਣੀ ਪੂਰੀ ਤਾਕਤ ਲਗਾਉਂਦਿਆਂ ਸੰਘਰਸ਼ ਨੂੰ ਅੱਗੇ ਵਧਾਉਣ ਦਾ ਯਕੀਨ ਦਵਾਇਆ ਗਿਆ। ਅੱਜ ਦੀ ਮੀਟਿੰਗ ਕਰੀਬ 2 ਦਰਜਨ ਵੱਖ ਵੱਖ ਜਥੇਬੰਦੀਆਂ ਨੇ ਹਿੱਸਾ ਲਿਆ। 


ਜਿ਼ਕਰਯੋਗ ਹੈ ਕਿ ਸਾਂਝਾ ਅਧਿਆਪਕ ਮੋਰਚਾ ਵੱਲੋਂ 8886 ਅਧਿਆਪਕਾਂ ਦੀ ਤਨਖਾਹ ਕਟੌਤੀ ਕਰ ਕੇ ਲਾਗੂ ਕੀਤੀ ਰੈਗੂਲਰ ਦੀ ਪਾਲਿਸੀ ਦੀ ਥਾਂ ਪੂਰੀਆਂ ਤਨਖਾਹਾਂ `ਤੇ ਸੇਵਾਵਾਂ ਪੱਕੀਆਂ ਕਰਵਾਉਣ, 5178 ਅਧਿਆਪਕਾਂ ਨੂੰ ਨਵੰਬਰ 2017 ਤੋਂ ਰੈਗੂਲਰ ਕਰਵਾਉਣ, ਕੰਪਿਊਟਰ ਅਧਿਆਪਕਾਂ ਨੂੰ ਸਿੱਖਿਆ ਵਿਭਾਗ ਵਿੱਚ ਸਿਫਟ ਕਰਵਾਉਣ ਅਤੇ ਹੋਰ ਵਿਭਾਗੀ ਮੰਗਾਂ ਨੂੰ ਲੈ ਕੇ ਸੰਘਰਸ਼ ਕੀਤਾ ਜਾ ਰਿਹਾ ਹੈ। ਪਟਿਆਲਾ ਦੇ ਪੱਕੇ ਮੋਰਚੇ `ਚ ਅੱਜ ਸੰਗਰੂਰ, ਕਪੂਰਥਲਾ ਅਤੇ ਪਟਿਆਲਾ ਜ਼ਿਲ੍ਹੇ ਦੇ ਅਧਿਆਪਕਾਂ ਨੇ ਲੜੀਵਾਰ ਭੁੱਖ ਹੜਤਾਲ ਵਿੱਚ ਆਪਣੀ ਹਾਜਰੀ ਲਗਵਾਈ।   
  

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title: Patiala will be closed on 2 December