ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

20,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਕਾਬੂ

20,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਕਾਬੂ

ਮਾਲ ਹਲਕਾ ਦੋਲੋ ਨੰਗਲ, ਜਿਲਾ ਅੰਮ੍ਰਿਤਸਰ ’ਚ ਤਾਇਨਾਤ ਪਟਵਾਰੀ ਰਵਿੰਦਰ ਸਿੰਘ ਨੂੰ 20,000 ਰੁਪਏ ਦੀ ਰਿਸ਼ਵਤ ਲੈਂਦਿਆਂ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਕੀਤਾ ਗਿਆ

 


ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਪਟਵਾਰੀ ਹਰਵਿੰਦਰ ਸਿੰਘ ਨੂੰ ਸ਼ਿਕਾਇਤਕਰਤਾ ਜਸਵੰਤ ਸਿੰਘ ਵਾਸੀ ਇਸ਼ਰ ਨਗਰ, ਜਿਲਾ ਲੁਧਿਆਣਾ ਦੀ ਸ਼ਿਕਾਇਤ 'ਤੇ 20,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ

 

 

ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਉਕਤ ਪਟਵਾਰੀ ਵਲੋਂ ਉਸ ਦੀ ਮਾਤਾ ਦੇ ਦਿਹਾਂਤ ਤੋ ਬਾਅਦ ਜਮੀਨ ਦਾ ਇੰਤਕਾਲ ਉਸਦੇ ਅਤੇ ਉਸ ਦੇ ਪਿਤਾ ਦੇ ਨਾਂ ਕਰਨ ਬਦਲੇ 35,000 ਰੁਪਏ ਦੀ ਮੰਗ ਕੀਤੀ ਗਈ ਹੈ ਅਤੇ ਸੌਦਾ 30,000 ਰੁਪਏ ਵਿਚ ਤੈਅ ਹੋਇਆ ਹੈ

 


ਵਿਜੀਲੈਂਸ ਵਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਦੋਸ਼ੀ ਪਟਵਾਰੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ ਪਹਿਲੀ ਕਿਸ਼ਤ ਦੇ 20,000 ਰੁਪਏ ਦੀ ਰਿਸ਼ਵਤ ਲੈਂਦਿਆਂ ਦਬੋਚ ਲਿਆ

 

 

ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਖਿਲਾਫ਼ ਵਿਜੀਲੈਂਸ ਬਿਓਰੋ ਨੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਅੰਮ੍ਰਿਤਸਰ ਸਥਿਤ ਵਿਜੀਲੈਂਸ ਬਿਓਰੋ ਦੇ ਥਾਣੇ ਵਿਚ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Patwari arrested red handed while taking bribe