ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਫ਼ਿਰੋਜ਼ਪੁਰ ਦਾ ਪਟਵਾਰੀ ਰਿਸ਼ਵਤ ਲੈਂਦਿਆਂ ਇੰਝ ਹੋਇਆ ਗ੍ਰਿਫਤਾਰ

 

ਜ਼ਿਲ੍ਹਾ ਫਿਰੋਜ਼ਪੁਰ ਮਾਲ ਹਲਕਾ ਦੇ ਠੱਠਾ ਕਿਸ਼ਨ ਸਿੰਘ ਵਿਖੇ ਤਾਇਨਾਤ ਪਟਵਾਰੀ ਰਜਿੰਦਰ ਸਿੰਘ ਨੂੰ ਅੱਜ ਰਿਸ਼ਵਤ ਲੈਂਦਿਆਂ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਕੀਤਾ ਗਿਆ

 

ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਪਟਵਾਰੀ ਰਜਿੰਦਰ ਸਿੰਘ ਨੂੰ ਸ਼ਿਕਾਇਤਕਰਤਾ ਬੂਟਾ ਸਿੰਘ ਵਾਸੀ ਠੱਠਾ ਕਿਸ਼ਨ ਸਿੰਘ, ਜਿਲਾ ਫਿਰੋਜਪੁਰ ਦੀ ਸ਼ਿਕਾਇਤ 'ਤੇ 4,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ।

 

ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਉਕਤ ਪਟਵਾਰੀ ਵਲੋਂ ਉਸ ਦੀ ਜਮੀਨ ਦਾ ਹਿੱਸਾ ਪੂਰਾ ਕਰਨ ਅਤੇ ਉਸ ਦੀ ਜਮੀਨ ਦੀਆਂ ਗਿਰਦਾਵਰੀਆਂ ਜੋ ਉਸ ਦੇ ਪਿਤਾ ਦੇ ਨਾਮ 'ਤੇ ਚਲ ਰਹੀਆਂ ਹਨ ਨੂੰ ਉਸ ਦੇ ਨਾਮ 'ਤੇ ਕਰਨ ਬਦਲੇ ਉਕਤ ਪਟਵਾਰੀ ਵਲੋ 4,000 ਰੁਪਏ ਦੀ ਮੰਗ ਕੀਤੀ ਗਈ ਹੈ

 

ਵਿਜੀਲੈਂਸ ਵਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਦੋਸ਼ੀ ਪਟਵਾਰੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ 4,000 ਰੁਪਏ ਦੀ ਰਿਸ਼ਵਤ ਲੈਂਦਿਆਂ ਦਬੋਚ ਲਿਆ।

 

ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਖਿਲਾਫ਼ ਵਿਜੀਲੈਂਸ ਬਿਓਰੋ ਨੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਫਿਰੋਜਪੁਰ ਸਥਿਤ ਵਿਜੀਲੈਂਸ ਬਿਓਰੋ ਦੇ ਥਾਣੇ ਵਿਚ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ

 

 

 

 

.

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Patwari arrested while taking bribe at Firozpur