ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਕਪੂਰਥਲਾ ’ਚ ਪਟਵਾਰੀ, ਜਲੰਧਰ ’ਚ ਰੀਡਰ ਤੇ ਤਰਨ ਤਾਰਨ ’ਚ ASI ਨੇ ਮੰਗੀ ਸੀ ਰਿਸ਼ਵਤ...

ਤਿੰਨ ਵੱਖ-ਵੱਖ ਮਾਮਲਿਆਂ ਵਿੱਚ ਵਿਜੀਲੈਂਸ ਬਿਊਰੋ ਨੇ ਅੱਜ ਇੱਕ ਪਟਵਾਰੀ ਅਤੇ ਦੋ ਸਹਾਇਕ ਸਬ ਇੰਸਪੈਕਟਰਾਂ (.ਐਸ.ਆਈ.) ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ

 

ਪੰਜਾਬ ਵਿਜੀਲੈਂਸ ਬਿਊਰੋ ਮੁਤਾਬਕ ਹਲਕਾ ਜ਼ੈਦ, ਤਹਿਸੀਲ ਭੁੱਲੱਥ, ਜ਼ਿਲ੍ਹਾ ਕਪੂਰਥਲਾ ਵਿਖੇ ਤਾਇਨਾਤ ਪਟਵਾਰੀ ਪਰਮਜੀਤ ਸਿੰਘ ਨੂੰ ਮਨਜੀਤ ਸਿੰਘ ਦੀ ਸ਼ਿਕਾਇਤ 'ਤੇ 20,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ

 

ਸ਼ਿਕਾਇਤਕਰਤਾ ਮਨਜੀਤ ਸਿੰਘ ਨੇ ਵਿਜੀਲੈਂਸ ਬਿਊਰੋ ਦਿੱਤੀ ਸ਼ਿਕਾਇਤ ਚ ਦੋਸ਼ ਲਾਇਆ ਹੈ ਕਿ ਪਟਵਾਰੀ ਉਸਦੀ ਜ਼ਮੀਨ ਦੇ ਇੰਤਕਾਲ ਲਈ 30,000 ਰੁਪਏ ਰਿਸ਼ਵਤ ਦੀ ਮੰਗ ਕਰ ਰਿਹਾ ਹੈ ਉਸਦੀ ਜਾਣਕਾਰੀ ਦੀ ਤਸਦੀਕ ਕਰਨ ਤੋਂ ਬਾਅਦ ਇੱਕ ਵਿਜੀਲੈਂਸ ਟੀਮ ਨੇ ਜਾਲ ਵਿਛਾਇਆ ਅਤੇ ਦੋਸ਼ੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਕੋਲੋਂ 20,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰਕੇ ਮੌਕੇ 'ਤੇ ਹੀ ਗ੍ਰਿਫਤਾਰ ਕਰ ਲਿਆ ਗਿਆ

 

ਇਕ ਹੋਰ ਮਾਮਲੇ ਵਿੱਚ ਵਿਜੀਲੈਂਸ ਨੇ .ਸੀ.ਪੀ. ਜਲੰਧਰ ਵੈਸਟ ਦੇ ਰੀਡਰ .ਐਸ.ਆਈ. ਰਾਜੇਸ਼ ਕੁਮਾਰ ਨੂੰ ਰੰਗੇ ਹੱਥੀਂ ਕਾਬੂ ਕਰ ਲਿਆ ਦੋਸ਼ੀ ਨੂੰ ਜਲੰਧਰ ਦੇ ਟਰੈਵਲ ਏਜੰਟ ਰਾਹੁਲ ਵਧਾਵਨ ਦੀ ਸ਼ਿਕਾਇਤਤੇ ਗ੍ਰਿਫ਼ਤਾਰ ਕੀਤਾ ਗਿਆ ਸੀ ਇਸ ਮਾਮਲੇ ਵਿੱਚ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਸ਼ਿਕਾਇਤ ਕੀਤੀ ਅਤੇ ਦੋਸ਼ ਲਾਇਆ ਹੈ ਕਿ .ਐਸ.ਆਈ. ਰਾਜੇਸ਼ ਕੁਮਾਰ ਪੁਲਿਸ ਵੈਰੀਫਿਕੇਸ਼ਨ ਮਾਮਲੇ ਵਿੱਚ ਉਸਦਾ ਪੱਖ ਲੈਣ ਲਈ 5000 ਰੁਪਏ ਦੀ ਮੰਗ ਕਰ ਰਿਹਾ ਹੈ

 

ਉਸਦੀ ਜਾਣਕਾਰੀ ਦੀ ਤਸਦੀਕ ਕਰਨ ਤੋਂ ਬਾਅਦ ਇੱਕ ਵਿਜੀਲੈਂਸ ਟੀਮ ਨੇ ਜਾਲ ਵਿਛਾਇਆ ਅਤੇ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿਚ ਦੋਸ਼ੀ .ਐਸ.ਆਈ. ਨੂੰ ਸ਼ਿਕਾਇਤਕਰਤਾ ਕੋਲੋਂ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰਕੇ ਮੌਕੇ 'ਤੇ ਹੀ ਗ੍ਰਿਫਤਾਰ ਕਰ ਲਿਆ ਗਿਆ

 

ਇਸੇ ਤਰ੍ਹਾਂ ਇਕ ਹੋਰ ਮਾਮਲੇ ਵਿੱਚ ਵਿਜੀਲੈਂਸ ਬਿਊਰੋ ਨੇ ਤਰਨ ਤਾਰਨ ਜ਼ਿਲ੍ਹੇ ਦੀ ਪੁਲਿਸ ਪੋਸਟ ਥੋਡਾ ਵਿਖੇ ਤਾਇਨਾਤ .ਐਸ.ਆਈ. ਮਹਿਲ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ ਬੁਲਾਰੇ ਨੇ ਅੱਗੇ ਕਿਹਾ ਕਿ ਮੁਲਜ਼ਮ .ਐਸ.ਆਈ. ਨੂੰ ਅੱਡਾ ਨੂਰਦੀ ਜ਼ਿਲ੍ਹਾ ਤਰਨਤਾਰਨ ਦੇ ਬਲਦੇਵ ਸਿੰਘ ਮਹੰਤ ਦੀ ਸ਼ਿਕਾਇਤਤੇ ਗ੍ਰਿਫ਼ਤਾਰ ਕੀਤਾ ਗਿਆ ਸੀ

 

ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਇਲਜ਼ਾਮ ਲਗਾਇਆ ਹੈ ਕਿ .ਐਸ.ਆਈ. ਮਹਿਲ ਸਿੰਘ ਉਸ ਨੂੰ ਉਸ ਡੇਰੇ, ਜਿਥੋ ਉਸ ਨੂੰ ਬੇਦਖਲ ਕੀਤਾ ਗਿਆ ਸੀ, ਵਿੱਚ ਸੁਰੱਖਿਅਤ ਵਾਪਸੀ ਦੀ ਇਜਾਜ਼ਤ ਦੇਣ ਅਤੇ ਇਸ ਦੇ ਰਿਸ਼ਤੇਦਾਰਾਂ ਨਾਲ ਸਮਝੌਤਾ ਕਰਵਾਉਣ ਬਦਲੇ 10,000 ਰੁਪਏ ਦੀ ਮੰਗ ਕਰ ਰਿਹਾ ਸੀ

 

ਉਸਦੀ ਜਾਣਕਾਰੀ ਦੀ ਤਸਦੀਕ ਕਰਨ ਤੋਂ ਬਾਅਦ ਇੱਕ ਵਿਜੀਲੈਂਸ ਟੀਮ ਨੇ ਜਾਲ ਵਿਛਾਇਆ ਅਤੇ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿਚ ਦੋਸ਼ੀ .ਐਸ.ਆਈ. ਨੂੰ ਸ਼ਿਕਾਇਤਕਰਤਾ ਕੋਲੋਂ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰਕੇ ਮੌਕੇ 'ਤੇ ਹੀ ਗ੍ਰਿਫਤਾਰ ਕਰ ਲਿਆ ਗਿਆ

 

ਉਨ੍ਹਾਂ ਦੱਸਿਆ ਕਿ ਭ੍ਰਿਸ਼ਟਾਚਾਰ ਰੋਕੂ ਐਕਟ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਤਿੰਨਾਂ ਮੁਲਜ਼ਮਾਂ ਖ਼ਿਲਾਫ਼ ਕ੍ਰਮਵਾਰ ਵੀ.ਬੀ ਥਾਣਾ ਜਲੰਧਰ ਅਤੇ ਅੰਮ੍ਰਿਤਸਰ ਵਿਖੇ ਕੇਸ ਦਰਜ ਕੀਤੇ ਗਏ ਹਨ ਇਸ ਸਬੰਧੀ ਅਗਲੇਰੀ ਕਰਵਾਈ ਜਾਰੀ ਹੈ

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Patwari in Kapurthala Reader in Jalandhar And ASI in Tarn Taran arrested