ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਬੈਂਕ-ਖਾਤਿਆਂ ’ਚ ਪਾਈਆਂ ਤਨਖਾਹਾਂ, ਪੈਨਸ਼ਨਾਂ ਤੇ ਮਗਨਰੇਗਾ ਕਾਮਿਆਂ ਦੀ ਬਕਾਇਆ ਰਕਮ: ਬਾਜਵਾ

ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਵਲੋਂ ਮਗਨਰੇਗਾ ਸਕੀਮ ਤਹਿਤ ਕੰਮ ਕਰਨ ਵਾਲੇ ਸੂਬੇ ਦੇ ਇੱਕ ਲੱਖ ਛੱਤੀ ਹਜ਼ਾਰ ਕਾਮਿਆਂ ਦੀ ਸੱਤ ਅਪ੍ਰੈਲ ਤੱਕ ਬਣਦੀ ਸਾਰੀ ਉਜਰਤ ਦੀ 92 ਕਰੋੜ ਰੁਪਏ ਦੀ ਰਾਸ਼ੀ ਕੱਲ ਉਨ੍ਹਾਂ ਦੇ ਬੈਂਕ ਖਾਤਿਆਂ ਵਿਚ ਪਾ ਦਿੱਤੀ ਗਈ ਹੈ ਤਾਂ ਕਿ ਇਸ ਸੰਕਟ ਦੇ ਦੌਰ ਵਿਚ ਉਹਨਾਂ ਨੂੰ ਆਪਣਾ ਘਰ ਚਲਾਉਣ ਵਿਚ ਮਦਦ ਮਿਲ ਸਕੇ


ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦੇ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਇਹ ਜਾਣਕਾਰੀ ਦਿੰਦਿਆਂ ਦਸਿਆ ਕਿ ਵਿਭਾਗ ਵਲੋਂ ਪਿਛਲੇ ਦਿਨੀਂ ਕੀਤੇ ਯਤਨਾਂ ਸਦਕਾ ਕੇਂਦਰ ਸਰਕਾਰ ਕੋਲੋਂ ਇਸ ਸਕੀਮ ਤਹਿਤ ੨੨੬ ਕਰੋੜ ਰੁਪਏ ਹਾਸਲ ਕੀਤੇ ਗਏ ਸਨ ਉਹਨਾਂ ਦਸਿਆ ਕਿ ਇਸ ਰਕਮ ਹਾਸਲ ਕਰਨ ਨਾਲ ਵਿਭਾਗ ਪਿਛਲੀਆਂ ਅਦਾਇਗੀਆਂ ਕਰਨ ਦੇ ਨਾਲ ਨਾਲ ਆਉਣ ਵਾਲੇ ਚਾਰ ਮਹੀਨਿਆਂ ਵਿਚ ਮਗਨਰੇਗਾ ਸਕੀਮ ਤਹਿਤ ਕੰਮ ਕਰਨ ਵਾਲੇ ਕਾਮਿਆਂ ਨੂੰ ਉਹਨਾਂ ਦੀ ਉਜਰਤ ਸਮੇਂ ਸਿਰ ਕਰਨ ਦੇ ਸਮਰੱਥ ਹੋ ਗਿਆ ਹੈ


ਸ਼੍ਰੀ ਬਾਜਵਾ ਨੇ ਕਿਹਾ ਕਿ ਉਹਨਾਂ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਸਪਸ਼ਟ ਹਿਦਾਇਤਾਂ ਦਿੱਤੀਆਂ ਹਨ ਮਗਨਰੇਗਾ ਸਕੀਮ ਇਸ ਸੰਕਟ ਦੇ ਸਮੇਂ ਵਿਚ ਗਰੀਬ ਵਰਗ ਲਈ ਬੜੀ ਵੱਡੀ ਰਾਹਤ ਦੇ ਸਕਦੀ ਹੈ, ਇਸ ਲਈ ਇਸ ਸਕੀਮ ਤਹਿਤ ਵੱਧ ਤੋਂ ਵੱਧ ਕਾਮਿਆਂ ਨੂੰ ਵੱਧ ਤੋਂ ਵੱਧ ਕੰਮ ਦਿੱਤਾ ਜਾਵੇ ਉਹਨਾਂ ਦਸਿਆ ਕਿ ਵਿਭਾਗ ਨੂੰ ਇਹ ਵੀ ਯਕੀਨੀ ਬਣਾਉਣ ਲਈ ਕਿਹਾ ਗਿਆ ਹੈ ਕਿ ਮਗਨਰੇਗਾ ਕਾਮਿਆਂ ਨੂੰ ਹਰ ੧੫ ਦਿਨਾਂ ਬਾਅਦ ਬਿਨਾਂ ਦੇਰੀ ਦੇ ਉਜਰਤ ਮਿਲਦੀ ਰਹੇ


ਇਥੇ ਇਹ ਵਰਨਣਯੋਗ ਹੈ ਕਿ ਮਗਨਰੇਗਾ ਸਕੀਮ ਤਹਿਤ ਸੂਬੇ ਵਿਚ ਕੁਲ 28.23 ਲੱਖ ਕਾਮੇ ਰਜਿਸਟਰਡ ਹਨ ਜਿਨ੍ਹਾਂ ਨੂੰ ਸਾਲ ਵਿਚ ਇੱਕ ਸੌ ਦਿਨ ਦਾ ਰੁਜ਼ਗਾਰ ਮੁਹੱਈਆ ਕਰਾਇਆ ਜਾ ਸਕਦਾ ਹੈ ਇਹਨਾਂ ਵਿਚੋਂ 28.23 ਲੱਖ ਕਾਮੇ ਇਸ ਸਕੀਮ ਵਿਚ ਸਰਗਰਮ ਹਨ ਪੰਜਾਬ ਵਿਚ ਮਗਨਰੇਗਾ ਕਾਮਿਆਂ ਦੀ ਉਜਰਤ ਇਸ ਅਪ੍ਰੈਲ ਮਹੀਨੇ ਤੋਂ ਵੱਧ ਕੇ 263 ਰੁਪਏ ਹੋ ਗਈ ਹੈ

 
ਪੰਚਾਇਤ ਮੰਤਰੀ ਨੇ ਇਹ ਵੀ ਦਸਿਆ ਕਿ ਵਿਭਾਗ ਨੇ ਕੱਲ ਜ਼ਿਲਾ ਪ੍ਰੀਸ਼ਦਾਂ ਅਤੇ ਪੰਚਾਇਤ ਸੰਮਿਤੀਆਂ ਦੇ ਮੁਲਾਜ਼ਮਾਂ ਦੀਆਂ ਪਿਛਲੇ ਸਾਲ ਅਕਤੂਬਰ ਤੋਂ ਇਸ ਸਾਲ ਦੇ ਮਾਰਚ ਮਹੀਨੇ ਤੱਕ ਦੀਆਂ ਤਨਖ਼ਾਹਾਂ ਦੀ ਅਦਾਇਗੀ ਕਰ ਦਿੱਤੀ ਗਈ ਹੈ ਉਹਨਾਂ ਕਿਹਾ ਕਿ ਜ਼ਿਲਾ ਪ੍ਰੀਸ਼ਦਾਂ ਅਤੇ ਪੰਚਾਇਤ ਸੰਮਿਤੀਆਂ ਦੇ ਸੇਵਾ ਮੁਕਤ ਮੁਲਾਜ਼ਮਾਂ ਦੀਆਂ ਫ਼ਰਵਰੀ ਅਤੇ ਮਾਰਚ ਮਹੀਨਿਆਂ ਦੀਆਂ ਬਕਾਇਆ ਪੈਨਸ਼ਨਾਂ ਵੀ ਸਡਾ ਕਰ ਦਿੱਤੀਆਂ ਗਈਆਂ ਹਨ

 

ਬਾਜਵਾ ਨੇ ਭਰੋਸਾ ਦਿੱਤਾ ਕਿ ਆਇੰਦਾ ਵੀ ਮੁਲਾਜ਼ਮਾਂ ਨੂੰ ਤਨਖ਼ਾਹਾਂ ਅਤੇ ਪੈਨਸ਼ਨਾਂ ਦੀ ਅਦਾਇਗੀ ਸਮੇਂ ਸਿਰ ਹੁੰਦੀ ਰਹੇਗੀਪੰਚਾਇਤ ਮੰਤਰੀ ਨੇ ਵਿਭਾਗ ਦੇ ਅਧਿਕਾਰੀਆਂ ਅਤੇ ਮੁਲਾਜ਼ਮਾਂ ਵਲੋਂ ਪੰਜਾਬ ਸਰਕਾਰ ਵਲੋਂ ਕਰੋਨਾ ਵਿਸ਼ਾਣੂ ਵਿਰੁੱਧ ਲੜੀ ਜਾ ਰਹੀ ਜੰਗ ਵਿਚ ਮੂਹਰਲੀਆਂ ਸਫ਼ਾਂ ਵਿਚ ਰਹਿ ਕੇ ਪਾਏ ਜਾ ਰਹੇ ਯੋਗਦਾਨ ਦੀ ਸ਼ਲਾਘਾ ਕੀਤੀ

 

ਉਹਨਾਂ ਕਿਹਾ ਕਿ ਵਿਭਾਗ ਵਲੋਂ ਪੇਂਡੂ ਇਲਾਕੇ ਵਿਚ ਚਲਾਈਆਂ ਜਾ ਰਹੀਆਂ ਸਿਹਤ ਸੰਸਥਾਵਾਂ ਦੇ ਡਾਕਟਰ ਅਤੇ ਪੈਰਾ ਮੈਡੀਕਲ ਸਟਾਫ਼ ਸਿਹਤ ਵਿਭਾਗ ਨਾਲ ਮੋਢੇ ਨਾਲ ਮੋਢਾ ਜੋੜ ਕੇ ਕੰਮ ਕੀਤਾ ਜਾ ਰਿਹਾ ਹੈ

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Payroll pensions and Manrega workers arrears deposits in bank accounts says bajwa