ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਸੁਨੀਲ ਜਾਖੜ ਦੇ ਅਸਤੀਫ਼ੇ ਤੋਂ ਖਫਾ ਹੋਏ ਕੈਪਟਨ ਅਮਰਿੰਦਰ, ਕਹੀ ਇਹ ਗੱਲ

ਗੁਰਦਾਸਪੁਰ ਚ ਅਦਾਕਾਰ ਤੇ ਭਾਜਪਾ ਉਮੀਦਵਾਰ ਸੰਨੀ ਦਿਓਲ ਤੋਂ ਲੋਕ ਸਭਾ ਚੋਣ ਹਾਰ ਜਾਣ ਵਾਲੇ ਪੰਜਾਬ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਨੇ ਸੋਮਵਾਰ ਨੂੰ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ। ਜਾਖੜ ਨੇ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੂੰ ਆਪਣਾ ਅਸਤੀਫਾ ਭੇਜ ਦਿੱਤਾ ਹੈ। ਜਿਸ ਤੋਂ ਬਾਅਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਜਾਖੜ ਦੇ ਅਸਤੀਫੇ ਨੂੰ ਗੈਰ ਜ਼ਰੂਰੀ ਕਰਾਰ ਦਿੱਤਾ ਹੈ।

 

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਹੁਦੇ ਤੋਂ ਸੁਨੀਲ ਜਾਖੜ ਦੇ ਅਸਤੀਫ਼ੇ ਨੂੰ ਪੂਰੀ ਤਰ੍ਹਾਂ ਗੈਰ ਜ਼ਰੂਰੀ ਕਰਾਰ ਦਿੰਦਿਆਂ ਕਿਹਾ ਕਿ ਸੁਨੀਲ ਜਾਖੜ ਦੀ ਪ੍ਰਧਾਨਗੀ ਚ ਲੋਕ ਸਭਾ ਚੋਣਾਂ ਚ ਪੰਜਾਬ ਚ ਕਾਂਗਰਸ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ, ਇਸ ਲਈ ਅਹੁਦੇ ਅਸਤੀਫਾ ਦੇਣ ਦੀ ਕੋਈ ਲੋੜ ਨਹੀਂ ਹੈ।

 

ਪੰਜਾਬ ਦੀਆਂ ਕੁੱਲ 13 ਲੋਕ ਸਭਾ ਸੀਟਾਂ ਚੋਂ ਕਾਂਗਰਸ ਨੇ 8, ਅਕਾਲੀ ਦਲ ਨੇ 2, ਭਾਜਪਾ ਨੇ 2 ਅਤੇ ਆਮ ਆਦਮੀ ਪਾਰਟੀ ਨੇ ਸਿਰਫ 1 ਸੀਟ ਜਿੱਤੀ ਹੈ। ਜਾਖੜ ਨੇ ਆਪਣੇ ਪੱਤਰ ਚ ਕਿਹਾ ਕਿ ਉਹ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ, ਜਰਨਲ ਸਕੱਤਰ ਪ੍ਰਿਯੰਕਾ ਗਾਂਧੀ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੁਆਰਾ ਪੂਰੀ ਹਮਾਇਤ ਮਿਲਣ ਮਗਰੋਂ ਆਪਣੀ ਸੀਟ ਨਹੀਂ ਬਚਾ ਸਕੇ।

 

 

 

.

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:pb cm Captain Amarinder distressed by Sunil Jakhars resignation says this