ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਕੈਪਟਨ ਅਮਰਿੰਦਰ ਦਾ ਯੋਗੀ ਸਰਕਾਰ ’ਤੇ ਹਮਲਾ, ਕਿਹਾ ਸ਼ਰਮ ਨਹੀਂ ਆਉਂਦੀ ਤੁਹਾਨੂੰ

ਉੱਤਰ ਪ੍ਰਦੇਸ਼ ਵਿੱਚ ਕਾਂਗਰਸ ਦੀ ਕੌਮੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਨਾਲ ਦੁਰਵਿਹਾਰ ਕੀਤੇ ਜਾਣ ਦਾ ਜ਼ਿਕਰ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉੱਥੋਂ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਦੀ ਸੂਚਨਾ ਤੋਂ ਬਿਨਾਂ ਪੁਲਿਸ ਅਜਿਹਾ ਰਵੱਈਆ ਨਹੀਂ ਅਪਨਾ ਸਕਦੀ

 

ਉਨ੍ਹਾਂ ਨੇ ਯੋਗੀ ਆਦਿਤਿਆਨਾਥ ਨੂੰ ਕਿਹਾ,'' ਅਜਿਹੇ ਕੰਮ ਕਰਦਿਆਂ ਤੁਹਾਨੂੰ ਸ਼ਰਮ ਨਹੀਂ ਆਉਂਦੀ'' ਉਨ੍ਹਾਂ ਨੇ ਚਿਤਾਵਨੀ ਦਿੱਤੀ ਕਿ ਕਾਂਗਰਸ ਕਦੇ ਵੀ ਇਸ ਘਟਨਾ ਨੂੰ ਭੁੱਲੇਗੀ ਨਹੀਂ ਅਤੇ ਇਕ ਦਿਨ ਲੋਕਾਂ ਦਾ ਸਮਾਂ ਜ਼ਰੂਰ ਆਵੇਗਾ


ਐਮ.ਆਈ.ਟੀ. ਦੇ ਵਿਦਿਆਰਥੀਆਂ ਵੱਲੋਂ ਸੀ... ਵਿਰੁੱਧ ਮਤਾ ਪਾਸ ਕੀਤੇ ਜਾਣ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਕਾਨੂੰਨ ਦੇ ਦੂਰਗਾਮੀ ਸਿੱਟਿਆਂ ਬਾਰੇ ਪੂਰਾ ਵਿਸ਼ਵ ਚਿੰਤਾ ਵਿੱਚ ਡੁੱਬਿਆ ਹੋਇਆ ਹੈ ਜਦਕਿ ਦਿੱਲੀ ਵਿੱਚ ਬੈਠੀ ਸੱਤਾ ਧਿਰ ਨੇ ਅੜੀਅਲ ਰਵੱਈਆ ਅਖਤਿਆਰ ਕੀਤਾ ਹੋਇਆ ਹੈ ਜੋ ਮੁਲਕ ਦੀ ਆਵਾਜ਼ ਸੁਣਨ ਤੋਂ ਵੀ ਇਨਕਾਰੀ ਹੋਈ ਪਈ ਹੈ

 

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਧਰਮਨਿਰਪੇਖਤਾ ਦਾ ਸੰਦੇਸ਼ ਦਿੱਤਾ ਅਤੇ 'ਨਾ ਕੋ ਹਿੰਦੂ ਨਾ ਮੁਸਲਮਾਨ' ਦੀ ਸਿੱਖਿਆ ਰਾਹੀਂ ਸਮੁੱਚੀ ਮਨੁੱਖਤਾ ਨੂੰ ਪਰਮਾਤਮਾ ਦੀ ਲੋਕਾਈ ਦੱਸਿਆ


ਮੁੱਖ ਮੰਤਰੀ ਨੇ ਆਖਿਆ ਕਿ ਪੰਜਾਬ ਦੇ ਅਰਥਚਾਰੇ ਦੀ ਨਗਰੀ ਵਜੋਂ ਜਾਣੇ ਜਾਂਦੇ ਲੁਧਿਆਣਾ ਸ਼ਹਿਰ ਵਿੱਚ ਅੱਜ ਹੋਏ ਇਸ ਰੋਸ ਮਾਰਚ ਨਾਲ ਮੁਲਕ ਭਰ ਵਿੱਚ ਨਾਗਰਿਕਤਾ ਸੋਧ ਐਕਟ ਵਿਰੁੱਧ ਸਪੱਸ਼ਟ ਸੁਨੇਹਾ ਜਾਏਗਾ
 

ਪੱਤਰਕਾਰਾਂ ਨਾਲ ਗੈਰ-ਰਸਮੀ ਗੱਲਬਾਤ ਦੌਰਾਨ ਕੈਪਟਨ ਅਮਰਿੰਦਰ ਸਿੰਘ ਨੇ ਦੁਹਰਾਇਆ ਕਿ ਉਨ੍ਹਾਂ ਦੀ ਸਰਕਾਰ ਭਾਰਤ ਦੇ ਧਰਮਨਿਰਪੱਖ ਚਰਿੱਤਰ ਨੂੰ ਢਾਹ ਲਾਉਣ ਅਤੇ ਸੰਵਿਧਾਨ ਦੀ ਪ੍ਰਸਤਾਵਨਾ ਬਦਲਣ ਸਬੰਧੀ ਕੇਂਦਰ ਸਰਕਾਰ ਦੀ ਹਰ ਕੋਸ਼ਿਸ਼ ਦੀ ਜ਼ੋਰਦਾਰ ਮੁਖਾਲਫਤ ਜਾਰੀ ਰੱਖੇਗੀ ਯੂ.ਪੀ. ਪੁਲਿਸ ਵੱਲੋਂ ਪ੍ਰਿਯੰਕਾ ਗਾਂਧੀ ਨਾਲ ਦੁਰਵਿਹਾਰ ਕਰਨ ਦੇ ਮੁੱਦੇ 'ਤੇ ਮੁੱਖ ਮੰਤਰੀ ਨੇ ਇਸ ਘਟਨਾ ਨੂੰ ਸ਼ਰਮਨਾਕ ਦੱਸਿਆ

 

ਮੁੱਖ ਮੰਤਰੀ ਨੇ ਕਿਹਾ ਕਿ ਇਹ ਬਹੁਤ ਸ਼ਰਮ ਵਾਲੀ ਗੱਲ ਹੈ ਕਿ ਇੱਕ ਪਾਸੇ ਵਿਸ਼ਵ ਭਰ ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਮਨਾਇਆ ਜਾ ਰਿਹਾ ਹੈ ਜਦਕਿ ਦੂਜੇ ਪਾਸੇ ਗੁਰੂ ਸਾਹਿਬ ਜੀ ਦੀ ਧਰਮ ਨਿਰਪੱਖ ਵਿਚਾਰਧਾਰਾ 'ਤੇ ਹਮਲਾ ਕੀਤਾ ਜਾ ਰਿਹਾ ਹੈ
 

ਇਸ ਮੌਕੇ ਆਲ ਇੰਡੀਆ ਕਾਂਗਰਸ ਕਮੇਟੀ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਆਸ਼ਾ ਕੁਮਾਰੀ, ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਤੋਂ ਇਲਾਵਾ ਸੰਸਦ ਮੈਂਬਰ ਪਰਨੀਤ ਕੌਰ, ਕੈਬਨਿਟ ਮੰਤਰੀ ਮਨਪ੍ਰੀਤ ਸਿੰਘ ਬਾਦਲ, ਗੁਰਪ੍ਰੀਤ ਸਿੰਘ ਕਾਂਗੜ, ਭਾਰਤ ਭੂਸ਼ਣ ਆਸ਼ੂ, ਸਾਧੂ ਸਿੰਘ ਧਰਮਸੋਤ, ਬਲਬੀਰ ਸਿੰਘ ਸਿੱਧੂ ਅਤੇ ਲੁਧਿਆਣਾ ਤੋਂ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਸਮੇਤ ਵੱਡੀ ਗਿਣਤੀ ਵਿੱਚ ਪਾਰਟੀ ਵਿਧਾਇਕ ਵੀ ਹਾਜ਼ਰ ਸਨ

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:pb cm Captain amarinder singh attacks on the Yogi government