ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਸਰਹੱਦ 'ਤੇ ਕਿਸੇ ਵੀ ਤਰ੍ਹਾਂ ਦੀ ਢਿੱਲ ਦੇਣ ਤੋਂ ਕੈਪਟਨ ਦਾ ਇਨਕਾਰ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸਰਹੱਦ 'ਤੇ ਕਿਸੇ ਵੀ ਤਰ੍ਹਾਂ ਦੀ ਢਿੱਲ ਦੇਣ ਨੂੰ ਰੱਦ ਕਰ ਦਿੱਤਾ ਜੋ ਸਖਤੀ ਨਾਲ ਸੀਲ ਹੀ ਰਹਿਣਗੇ ਉਨ੍ਹਾਂ ਕਿਹਾ ਕਿ ਆਪਣੇ ਲੋਕਾਂ ਨੂੰ ਲੈਣ ਲਈ ਸਬੰਧਤ ਸੂਬਿਆਂ ਤੋਂ ਆਉਣ ਵਾਲੀਆਂ ਬੱਸਾਂ ਨੂੰ ਪਰਮਿਟ/ਪ੍ਰਵਾਨਗੀ ਤੋਂ ਬਿਨਾਂ ਪੰਜਾਬ ਵਿੱਚ ਦਾਖਲ ਹੋਣ ਦੀ ਇਜਾਜ਼ਤ ਦੇਣ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ

 

ਉਨ੍ਹਾਂ ਨੇ ਅਧਿਕਾਰੀਆਂ ਨੂੰ ਸਰਹੱਦ ਨੂੰ ਸੀਲ ਕਰਨ ਦੀ ਸਖਤੀ ਨਾਲ ਪਾਲਣਾ ਕਰਵਾਉਣ ਨੂੰ ਯਕੀਨੀ ਬਣਾਉਣ ਦੇ ਹੁਕਮ ਦਿੰਦਿਆਂ ਆਖਿਆ, ''ਅਸੀਂ ਕਿਸੇ ਨੂੰ ਵੀ ਢੁੱਕਵੀਂ ਪ੍ਰਕ੍ਰਿਆਂ ਤੋਂ ਬਿਨਾਂ ਦਾਖਲ ਹੋਣ ਦੀ ਆਗਿਆ ਨਹੀਂ ਦੇਵਾਂਗੇ'' ਕੁਝ ਡਿਪਟੀ ਕਮਿਸ਼ਨਰਾਂ ਨੇ ਦੱਸਿਆ ਕਿ ਉਹ ਆਪਣੇ ਜ਼ਿਲ੍ਹਿਆਂ ਵਿੱਚ ਸਿਰਫ ਜ਼ਰੂਰੀ ਵਸਤਾਂ ਵਾਲੇ ਟਰੱਕਾਂ ਨੂੰ ਹੀ ਦਾਖਲ ਹੋਣ ਦੀ ਇਜਾਜ਼ਤ ਦੇ ਰਹੇ ਹਨ


ਪੰਜਾਬ ਵਿੱਚ ਮੁੱਖ ਮੰਤਰੀ ਨੇ ਇਸ ਰੋਗ ਦੇ ਫੈਲਾਅ ਦੇ ਤਿੰਨ ਸਰੋਤ ਐਨ.ਆਰ.ਆਈਜ਼, ਨਿਜ਼ਾਮੂਦੀਨ ਤਬਲੀਗੀ ਜਮਾਤ ਅਤੇ ਨਾਂਦੇੜ ਤੋਂ ਪਰਤੇ ਲੋਕਾਂ ਨੂੰ ਦੱਸਿਆ ਮੁੱਖ ਮੰਤਰੀ ਨੇ ਕਿਹਾ ਕਿ ਆਪਣੇ ਘਰ ਪਰਤਣ ਵਾਲੇ ਪੰਜਾਬੀਆਂ ਦਾ ਸਵਾਗਤ ਹੈ ਪਰ ਉਨ੍ਹਾਂ ਨੂੰ ਏਕਾਂਤਵਾਸ ਨੂੰ ਸਖਤੀ ਨਾਲ ਅਮਲ ਵਿੱਚ ਲਿਆਉਣਾ ਹੋਵੇਗਾ

 

ਉਨ੍ਹਾਂ ਨੇ ਅਧਿਕਾਰੀਆਂ ਨੂੰ ਕਿਸੇ ਵੀ ਅਣ-ਅਧਿਕਾਰਤ ਵਾਹਨ ਨੂੰ ਸਰਹੱਦ 'ਤੇ ਦਾਖਲ ਹੋਣ ਦੀ ਇਜਾਜ਼ਤ ਨਾ ਦੇਣ ਨੂੰ ਯਕੀਨੀ ਬਣਾਉਣ ਦੀ ਹਦਾਇਤ ਕੀਤੀ ਉਨ੍ਹਾਂ ਨੇ ਤਾੜਨਾ ਕਰਦਿਆਂ ਆਖਿਆ ਕਿ ਜੇਕਰ ਅਸੀਂ ਸਥਿਤੀ 'ਤੇ ਕਾਬੂ ਨਾ ਪਾਇਆ ਤਾਂ ਕੋਈ ਉਦਯੋਗ ਨਹੀਂ ਖੁੱਲ੍ਹੇਗਾ

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Pb cm captain refuses to allow any relaxation at the border