ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਸੰਘਣੀ ਵਸੋਂ ਵਾਲੇ ਇਲਾਕਿਆਂ 'ਚ ਪਟਾਖੇ ਬਣਾਉਣ ਵਾਲਿਆਂ ਖਿਲਾਫ਼ ਸਖਤ ਕਾਰਵਾਈ ਦੇ ਹੁਕਮ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਵਿੱਚ ਸੰਘਣੀ ਵਸੋਂ ਵਾਲੇ ਇਲਾਕਿਆਂ 'ਚ ਗੈਰ-ਕਾਨੂੰਨੀ ਤੌਰ 'ਤੇ ਚੱਲ ਰਹੇ ਪਟਾਖੇ ਬਣਾਉਣ ਵਾਲੇ ਸਾਰੇ ਯੂਨਿਟਾਂ ਖਿਲਾਫ਼ ਤੁਰੰਤ ਕਾਰਵਾਈ ਕਰਨ ਦੇ ਹੁਕਮ ਦਿੱਤੇ ਹਨ।

 

ਮੁੱਖ ਮੰਤਰੀ ਨੇ ਮੁੱਖ ਸਕੱਤਰ ਅਤੇ ਡੀ.ਜੀ.ਪੀ. ਨੂੰ ਅਜਿਹੇ ਗੈਰ-ਕਾਨੂੰਨੀ ਯੂਨਿਟ ਬੰਦ ਕਰਵਾਉਣ ਲਈ ਫੌਰੀ ਕਦਮ ਚੁੱਕਣ ਦੀ ਹਦਾਇਤ ਕੀਤੀ ਅਤੇ ਭਵਿੱਖ ਵਿੱਚ ਅਜਿਹੀ ਮੰਦਭਾਗੀ ਘਟਨਾ ਨਾ ਵਾਪਰਨ ਨੂੰ ਯਕੀਨੀ ਬਣਾਉਣ ਲਈ ਸਾਵਧਾਨੀ ਵਰਤਣ ਲਈ ਆਖਿਆ।

 

ਬੁੱਧਵਾਰ ਨੂੰ ਹੋਏ ਭਿਆਨਕ ਧਮਾਕੇ ਵਾਲੀ ਥਾਂ ਦਾ ਦੌਰਾ ਕਰਨ ਅਤੇ ਇਲਾਜ ਅਧੀਨ ਕੁਝ ਜ਼ਖਮੀਆਂ ਦਾ ਹਾਲ-ਚਾਲ ਪੁੱਛਣ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਆਬਾਦੀ ਵਾਲੇ ਇਲਾਕਿਆਂ ਵਿੱਚ ਅਜਿਹੇ ਯੂਨਿਟ ਚਲਾਉਣ ਦੀ ਹਰਗਿਜ਼ ਇਜਾਜ਼ਤ ਨਹੀਂ ਦੇਵੇਗੀ ਕਿਉਂ ਜੋ ਇਸ ਨਾਲ ਉਥੇ ਰਹਿੰਦੇ ਲੋਕਾਂ ਦੇ ਜਾਨ-ਮਾਲ ਨੂੰ ਖਤਰਾ ਖੜ੍ਹਾ ਹੁੰਦਾ ਹੈ। ਇਸ ਧਮਾਕੇ ਵਿੱਚ 23 ਵਿਅਕਤੀ ਮਾਰੇ ਗਏ ਜਦਕਿ 20 ਵਿਅਕਤੀ ਜ਼ਖਮੀ ਹੋਏ ਹਨ।

 

ਮੁੱਖ ਮੰਤਰੀ ਪਟਾਖਾ ਫੈਕਟਰੀ ਦੇ ਨਾਲ ਲਗਦੇ ਇਲਾਕੇ ਵਿੱਚ ਰਹਿਣ ਵਾਲੇ ਪੀੜਤ ਪਰਿਵਾਰਾਂ ਨੂੰ ਵੀ ਮਿਲੇ ਅਤੇ ਭਰੋਸਾ ਦਿੱਤਾ ਕਿ ਉਨ੍ਹਾਂ ਦੀਆਂ ਜਾਇਦਾਦਾਂ ਅਤੇ ਵਪਾਰਕ ਥਾਵਾਂ ਨੂੰ ਪੁੱਜੇ ਨੁਕਸਾਨ ਦੀ ਭਰਪਾਈ ਲਈ ਸਰਕਾਰ ਵੱਲੋਂ ਢੁਕਵਾਂ ਮੁਆਵਜ਼ਾ ਦਿੱਤਾ ਜਾਵੇਗਾ। ਉਨ੍ਹਾਂ ਨੇ ਗੁਰਦਾਸਪੁਰ ਦੇ ਡਿਪਟੀ ਕਮਿਸ਼ਨਰ ਨੂੰ ਧਮਾਕੇ ਨਾਲ ਜਾਇਦਾਦਾਂ ਨੂੰ ਪਹੁੰਚੇ ਨੁਕਸਾਨ ਦਾ ਅਨੁਮਾਨ ਛੇਤੀ ਲਾਉਣ ਲਈ ਆਖਿਆ ਤਾਂ ਕਿ ਪ੍ਰਭਾਵਿਤ ਵਿਅਕਤੀਆਂ ਨੂੰ ਮੁਆਵਜ਼ਾ ਦਿੱਤਾ ਜਾ ਸਕੇ।

 

ਇਕ ਸਵਾਲ ਦੇ ਜਵਾਬ ਵਿੱਚ ਕੈਪਟਨ ਅਮਰਿੰਦਰ ਸਿੰਘ ਨੇ ਦੱਸਿਆ ਕਿ ਇਸ ਘਟਨਾ ਨਾਲ ਜੁੜੇ ਕਾਰਨਾਂ ਦਾ ਪਤਾ ਲਾਉਣ ਲਈ ਉਨ੍ਹਾਂ ਨੇ ਪਹਿਲਾਂ ਹੀ ਮੈਜਿਸਟ੍ਰੇਟ ਜਾਂਚ ਦੇ ਹੁਕਮ ਦਿੱਤੇ ਹੋਏ ਹਨ।

 

ਇਹ ਪੁੱਛੇ ਜਾਣ 'ਤੇ ਕਿ ਜਨਵਰੀ, 2017 ਵਿੱਚ ਇਸੇ ਥਾਂ 'ਤੇ ਹੋਏ ਧਮਾਕੇ ਦੀ ਘਟਨਾ ਦੀ ਜਾਂਚ ਰਿਪੋਰਟ ਅਜੇ ਲੰਬਿਤ ਹੈ ਤਾਂ ਇਸ ਬਾਰੇ ਕੈਪਟਨ ਅਮਰਿੰਦਰ ਸਿੰਘ ਨੇ ਰਿਪੋਰਟ ਸੌਂਪਣ ਵਿੱਚ ਹੋਈ ਬੇਲੋੜੀ ਦੇਰੀ 'ਤੇ ਹੈਰਾਨੀ ਜ਼ਾਹਰ ਕਰਦਿਆਂ ਕਿਹਾ ਕਿ ਇਸ ਬਾਰੇ ਸਬੰਧਤ ਅਧਿਕਾਰੀਆਂ ਦੀ ਜ਼ਿੰਮੇਵਾਰੀ ਤੈਅ ਕੀਤੀ ਜਾਵੇਗੀ। ਇਸ ਦੇ ਨਾਲ ਹੀ ਉਨ੍ਹਾਂ ਨੇ ਸਪੱਸ਼ਟ ਕੀਤਾ ਕਿ ਉਨ੍ਹਾਂ ਦੀ ਸਰਕਾਰ ਮਾਰਚ, 2017 ਵਿਚ ਸੱਤਾ 'ਚ ਆਈ ਜਦਕਿ ਇਹ ਘਟਨਾ 2 ਮਹੀਨੇ ਪਹਿਲਾਂ ਵਾਪਰੀ ਸੀ ਜਿਸ ਕਰਕੇ ਨਾਲੋ-ਨਾਲ ਵੱਖਰੇ ਤੌਰ 'ਤੇ ਇਹ ਜਾਂਚ ਵੀ ਕਰਵਾਈ ਜਾਵੇਗੀ ਕਿ ਢਾਈ ਸਾਲ ਬੀਤ ਜਾਣ ਦੇ ਬਾਵਜੂਦ ਪਿਛਲੀ ਜਾਂਚ ਨੂੰ ਮੁਕੰਮਲ ਕਿਉਂ ਨਹੀਂ ਕੀਤਾ ਗਿਆ।

 

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਮ੍ਰਿਤਕਾਂ ਦੇ ਵਾਰਸਾਂ ਨੂੰ 2-2 ਲੱਖ ਰੁਪਏ ਦੀ ਐਕਸ-ਗ੍ਰੇਸ਼ੀਆ ਦੇਣ ਤੋਂ ਇਲਾਵਾ ਜ਼ਖਮੀਆਂ ਨੂੰ ਮੁਫ਼ਤ ਇਲਾਜ ਮੁਹੱਈਆ ਕਰਵਾਉਣ ਦਾ ਐਲਾਨ ਪਹਿਲਾਂ ਹੀ ਕੀਤਾ ਹੋਇਆ ਹੈ। ਉਨ੍ਹਾਂ ਦੱਸਿਆ ਕਿ ਜਿਨ੍ਹਾਂ ਪਰਿਵਾਰਾਂ ਦੀਆਂ ਜਾਇਦਾਦਾਂ ਨੂੰ ਨੁਕਸਾਨ ਪਹੁੰਚਿਆ ਹੈ, ਉਸ ਬਾਰੇ ਡਿਪਟੀ ਕਮਿਸ਼ਨਰ ਪਾਸੋਂ ਰਿਪੋਰਟ ਹਾਸਲ ਹੋਣ ਤੋਂ ਤੁਰੰਤ ਬਾਅਦ ਬਣਦਾ ਮੁਆਵਜ਼ਾ ਜਾਰੀ ਕਰ ਦਿੱਤਾ ਜਾਵੇਗਾ।

 

ਤਰਨਤਾਰਨ ਜ਼ਿਲ੍ਹੇ 'ਚ ਹੋਏ ਧਮਾਕੇ ਜਿਸ ਵਿੱਚ ਦੋ ਵਿਅਕਤੀਆਂ ਮਾਰੇ ਗਏ, ਦੇ ਸਬੰਧ ਵਿੱਚ ਪੁੱਛੇ ਸਵਾਲ ਦੇ ਜਵਾਬ 'ਚ ਮੁੱਖ ਮੰਤਰੀ ਨੇ ਕਿਹਾ ਕਿ ਮੁਢਲੀਆਂ ਰਿਪੋਰਟਾਂ ਮੁਤਾਬਕ ਤਿੰਨ ਵਿਅਕਤੀ ਟੋਆ ਪੁੱਟ ਕੇ ਕੁਝ ਰਸਾਇਣਾਂ ਨੂੰ ਮਿਲਾ ਕੇ ਬੋਤਲ ਵਿੱਚ ਬੰਬ ਬਣਾਉਣ ਦੀ ਕੋਸ਼ਿਸ਼ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਜਾਂਚ ਏਜੰਸੀਆਂ ਇਸ ਧਮਾਕੇ ਨਾਲ ਜੁੜੇ ਹਰੇਕ ਪਹਿਲੂ ਨੂੰ ਘੋਖ ਰਹੀਆਂ ਹਨ।

 

 

 

 

.

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:pb cm gives Strict action orders against crackers makers in residential areas