ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪੰਜਾਬ ਸਰਕਾਰ ਸਿੱਖਾਂ ਦੇ ਕਾਤਲਾਂ ਨੂੰ ਸਜ਼ਾ ਦਿਵਾਉਣ ਤੋਂ ਨਾਕਾਮ ਰਹੀ: ਕੇਜਰੀਵਾਲ

ਪੰਜਾਬ ਸਰਕਾਰ ਸਿੱਖਾਂ ਦੇ ਕਾਤਲਾਂ ਨੂੰ ਸਜ਼ਾ ਦਿਵਾਉਣ ਤੋਂ ਨਾਕਾਮ ਰਹੀ: ਕੇਜਰੀਵਾਲ

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਉਨ੍ਹਾਂ ਦੋ ਸਿੱਖਾਂ ਦੇ ਕਾਤਲਾਂ ਵਿਰੁੱਧ ਕੋਈ ਵੀ ਕਾਰਵਾਈ ਕਰਨ ਤੋਂ ਪੂਰੀ ਤਰ੍ਹਾਂ ਨਾਕਾਮ ਰਹੀ ਹੈ, ਜਿਹੜੇ ਤਿੰਨ ਵਰ੍ਹੇ ਪਹਿਲਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਖਿ਼ਲਾਫ਼ ਰੋਸ ਪ੍ਰਗਟਾਉਂਦੇ ਹੋਏ ਸ਼ਹੀਦ ਹੋ ਗਏ ਸਨ। ਇੱਥੇ ਵਰਨਣਯੋਗ ਹੈ ਕਿ ਅਕਤੂਬਰ 2015 ਦੌਰਾਨ ਫ਼ਰੀਦਕੋਟ ਜਿ਼ਲ੍ਹੇ `ਚ ਪੁਲਿਸ ਗੋਲੀਬਾਰੀ ਦੌਰਾਨ ਕ੍ਰਿਸ਼ਨ ਭਗਵਾਨ ਸਿੰਘ ਤੇ ਗੁਰਜੀਤ ਸਿੰਘ ਸ਼ਹੀਦ ਹੋ ਗਏ ਸਨ।


ਇਨ੍ਹਾਂ ਸ਼ਹਾਦਤਾਂ ਦੀ ਤੀਜੀ ਬਰਸੀ ਮੌਕੇ ਸ੍ਰੀ ਕੇਜਰੀਵਾਲ ਨੇ ਪੀੜਤ ਪਰਿਵਾਰਾਂ ਨਾਲ ਸੋਗ ਪ੍ਰਗਟਾਇਆ। ਉਨ੍ਹਾਂ ਪੰਜਾਬ ਸਰਕਾਰ ਪ੍ਰਤੀ ਨਿਰਾਸ਼ਾ ਪ੍ਰਗਟਾਉਂਦਿਆਂ ਕਿਹਾ ਕਿ ਉਹ ਦੋਸ਼ੀਆਂ ਨੂੰ ਹਾਲੇ ਤੱਕ ਸਜ਼ਾਵਾਂ ਨਹੀਂ ਦਿਵਾ ਸਕੀ। ਸ੍ਰੀ ਕੇਜਰੀਵਾਲ ਨੇ ਇਸ ਸਬੰਧੀ ਅੱਜ ਟਵੀਟ ਕੀਤਾ।


ਬਹਿਬਲ ਕਲਾਂ ਪਿੰਡ ਵਿੱਚ ਹੋਏ ਗੋਲੀਕਾਂਡ ਲਈ ਪੁਲਿਸ ਵੱਲੋਂ ਆਪਣੇ ਹੀ ਅਧਿਕਾਰੀਆਂ ਵਿਰੁੱਧ ਮੁਕੱਦਮੇ ਦਰਜ ਕੀਤੇ ਜਾ ਚੁੱਕੇ ਹਨ। ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਇਸੇ ਵਰ੍ਹੇ ਸਤੰਬਰ `ਚ ਇਸ ਮਾਮਲੇ ਦੇ ਤਿੰਨ ਦੋਸ਼ੀ ਪੁਲਿਸ ਅਧਿਕਾਰੀਆਂ ਖਿ਼ਲਾਫ਼ ਕਾਰਵਾਈ `ਤੇ ਰੋਕ ਲਾ ਦਿੱਤੀ ਸੀ।   

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Pb Govt fails to punish killers of Sikhs says Kejriwal