ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪੰਜਾਬ ਸਰਕਾਰ ਹੁਣ ਲੈਣ ਲੱਗੀ ਪਰਾਲ਼ੀ ਸਾੜਨ ਵਾਲੇ ਕਿਸਾਨਾਂ ਤੋਂ ਹੀ ਸੁਝਾਅ

ਪੰਜਾਬ ਸਰਕਾਰ ਹੁਣ ਲੈਣ ਲੱਗੀ ਪਰਾਲ਼ੀ ਸਾੜਨ ਵਾਲੇ ਕਿਸਾਨਾਂ ਤੋਂ ਹੀ ਸੁਝਾਅ

ਪੰਜਾਬ ਸਰਕਾਰ ਨੇ ਮੌਜੂਦਾ ਸਾਲ ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਵਾਲੇ ਕਿਸਾਨਾਂ ਨਾਲ ਸਿੱਧਾ ਰਾਬਤਾ ਕਾਇਮ ਕਰਕੇ ਇਸ ਰੁਝਾਨ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਦੇ ਨਾਲ-ਨਾਲ ਉਨ੍ਹਾਂ ਦੇ ਵਿਚਾਰ/ਸੁਝਾਅ ਲੈਣ ਦਾ ਫੈਸਲਾ ਕੀਤਾ ਹੈ।


ਅੱਜ ਇੱਥੇ ਕਿਸਾਨ ਭਵਨ ਵਿਖੇ ਝੋਨੇ ਦੀ ਵਢਾਈ ਦਾ ਸੀਜ਼ਨ ਖਤਮ ਹੋਣ ਉਪਰੰਤ ਪਰਾਲੀ ਸਾੜਣ ਵਿਰੋਧੀ ਮੁਹਿੰਮ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਸੂਬੇ ਦੇ ਖੇਤੀਬਾੜੀ ਅਫਸਰਾਂ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਖੇਤੀਬਾੜੀ ਸਕੱਤਰ ਸ੍ਰੀ ਕੇ.ਐਸ. ਪੰਨੂ ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਵਿਆਪਕ ਮੁਹਿੰਮ ਚਲਾਉਣ ਸਦਕਾ ਇਸ ਸਾਲ ਵੱਡੀ ਗਿਣਤੀ ਵਿੱਚ ਕਿਸਾਨਾਂ ਨੇ ਪਰਾਲੀ ਸਾੜਣ ਦੇ ਰੁਝਾਨ ਨੂੰ ਤਿਆਗ ਦਿੱਤਾ ਹੈ ਜਿਸ ਦਾ ਸਵਾਗਤ ਕਰਨਾ ਬਣਦਾ ਹੈ। 


ਉਨ੍ਹਾਂ ਨੇ ਇਸ ਮੁਹਿੰਮ ਵਿੱਚ ਸਹਿਯੋਗ ਕਰਨ ਵਾਲੇ ਕਿਸਾਨਾਂ ਦੀ ਧੰਨਵਾਦ ਕਰਦਿਆਂ ਇਸ ਮੁਹਿੰਮ ਨੂੰ ਸੁਚੱਜੇ ਢੰਗ ਨਾਲ ਚਲਾਉਣ ਵਾਲੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਵੱਲੋਂ ਨਿਭਾਏ ਰੋਲ ਦੀ ਵੀ ਸ਼ਲਾਘਾ ਕੀਤੀ। 

 

ਉਨ੍ਹਾਂ ਕਿਹਾ ਕਿ ਪਰਾਲੀ ਸਾੜਣ ਵਾਲੇ ਬਹੁਤੇ ਕਿਸਾਨਾਂ ਵਿੱਚ ਉਹ ਕਿਸਾਨ ਸ਼ਾਮਲ ਹਨ ਜਿਨ੍ਹਾਂ ਨੂੰ ਜਾਂ ਤਾਂ ਖੇਤੀਬਾੜੀ ਵਿਭਾਗ ਜਾਗਰੂਕ ਨਹੀਂ ਕਰ ਸਕਿਆ ਜਾਂ ਫਿਰ ਪਰਾਲੀ ਆਪਣੇ ਖੇਤਾਂ ਵਿੱਚ ਖਪਾਉਣ ਲਈ ਮਸ਼ੀਨਰੀ ਹਾਸਲ ਨਹੀਂ ਕਰ ਸਕੇ। ਇਸ ਕਰਕੇ ਇਨ੍ਹਾਂ ਕਿਸਾਨਾਂ ਨਾਲ ਨਿੱਜੀ ਤੌਰ 'ਤੇ ਰਾਬਤਾ ਕਾਇਮ ਕਰਕੇ ਉਨ੍ਹਾਂ ਨੂੰ ਪਰਾਲੀ ਸਾੜਣ ਨਾਲ ਵਾਤਾਵਰਣ 'ਤੇ ਪੈਂਦੇ ਪ੍ਰਭਾਵ ਬਾਰੇ ਜਾਣੂੰ ਕਰਵਾਉਣ ਦੇ ਨਾਲ-ਨਾਲ ਪਰਾਲੀ ਦੇ ਨਿਪਟਾਰੇ ਲਈ ਸੂਬਾ ਸਰਕਾਰ ਵੱਲੋਂ ਸਬਸਿਡੀ 'ਤੇ ਮੁਹੱਈਆ ਕਰਵਾਈ ਜਾ ਰਹੀ ਆਧੁਨਿਕ ਖੇਤੀ ਮਸ਼ੀਨਰੀ ਹਾਸਲ ਕਰਨ ਦੀ ਪ੍ਰਕ੍ਰਿਆ ਬਾਰੇ ਵੀ ਜਾਣਕਾਰੀ ਦਿੱਤੀ ਜਾਵੇਗੀ।


ਖੇਤੀਬਾੜੀ ਸਕੱਤਰ ਨੇ ਕਿਹਾ ਕਿ ਸਰਵੇ ਦੌਰਾਨ ਇਸ ਸਾਲ ਪਰਾਲੀ ਸਾੜਣ ਵਾਲੇ ਕਿਸਾਨਾਂ ਨੂੰ ਆਪਣੇ ਕੀਮਤੀ ਵਿਚਾਰ/ਸੁਝਾਅ ਦੇਣ ਲਈ ਆਖਿਆ ਜਾਵੇਗਾ ਤਾਂ ਕਿ ਵਡੇਰੇ ਜਨਕਤ ਹਿੱਤ ਦੇ ਮੱਦੇਨਜ਼ਰ ਇਸ ਸਮੱਸਿਆ ਨੂੰ ਕਾਬੂ ਕੀਤਾ ਜਾ ਸਕੇ। ਇਨ੍ਹਾਂ ਕਿਸਾਨਾਂ ਨੂੰ ਹੋਰ ਵਧੇਰੇ ਜਾਗਰੂਕ ਕਰਨ ਲਈ ਸੂਬਾ ਸਰਕਾਰ ਵੱਲੋਂ ਉਨ੍ਹਾਂ ਖੇਤਾਂ ਵਿੱਚ ਕੈਂਪ-ਕਮ-ਪ੍ਰਦਰਸ਼ਨੀਆਂ ਲਾਉਣ ਦਾ ਫੈਸਲਾ ਕੀਤਾ ਗਿਆ ਜਿੱਥੇ ਪਰਾਲੀ ਸਾੜਣ ਦੀ ਬਜਾਏ ਇਸ ਨੂੰ ਖੇਤਾਂ ਵਿੱਚ ਵਾਹ ਕੇ ਕਣਕ ਦੀ ਬਿਜਾਈ ਕੀਤੀ ਗਈ ਹੈ।


ਸ੍ਰੀ ਪੰਨੂ ਨੇ ਕਿਹਾ ਕਿ ਪਰਾਲੀ ਨੂੰ ਖੇਤਾਂ ਵਿੱਚ ਵਾਹ ਕੇ ਸਫਲ ਤਜਰਬੇ ਕਰਕੇ ਬਾਕੀਆਂ ਲਈ ਰਾਹ ਦਸੇਰੇ ਬਣੇ ਕਿਸਾਨਾਂ ਨੂੰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਨਮਾਨਿਤ ਕੀਤਾ ਜਾਣਾ ਚਾਹੀਦਾ ਹੈ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Pb Govt getting suggestions from Paddy Straw burners