ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪੰਜਾਬ ਸਰਕਾਰ ਦੀ ਟੀਮ ਵੱਲੋਂ ਕਰਤਾਰਪੁਰ ਸਾਹਿਬ ਲਾਂਘੇ ਦੇ ਰੂਟਾਂ ਦਾ ਨਿਰੀਖਣ

ਪੰਜਾਬ ਸਰਕਾਰ ਦੀ ਟੀਮ ਵੱਲੋਂ ਕਰਤਾਰਪੁਰ ਸਾਹਿਬ ਲਾਂਘੇ ਦੇ ਰੂਟਾਂ ਦਾ ਨਿਰੀਖਣ

ਪੰਜਾਬ ਦੇ ਵਧੀਕ ਮੁੱਖ ਸਕੱਤਰ (ਗ੍ਰਹਿ) ਨਿਰਮਲ ਸਿੰਘ ਕਲਸੀ ਅਤੇ ਸੂਬੇ ਸਹਿਕਾਰਤਾ ਤੇ ਜੇਲ੍ਹਾਂ ਬਾਰੇ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੀ ਅਗਵਾਈ ਹੇਠ ਅਧਿਕਾਰੀਆਂ ਦੀ ਇੱਕ ਟੀਮ ਅੱਜ ਡੇਰਾ ਬਾਬਾ ਨਾਨਕ ਗਈ ਅਤੇ ਕਰਤਾਰਪੁਰ ਸਾਹਿਬ ਲਾਂਘੇ ਦੇ ਰੂਟ ਦਾ ਨਿਰੀਖਣ ਕੀਤਾ। 


ਇਸ ਮੌਕੇ ਸੀਮਾ ਸੁਰੱਖਿਆ ਬਲ ਭਾਵ ਬੀਐੱਸਐੱਫ਼ ਦੇ ਅਧਿਕਾਰੀ ਵੀ ਟੀਮ ਨਾਲ ਮੌਜੂਦ ਸਨ। ਸ੍ਰੀ ਰੰਧਾਵਾ ਡੇਰਾ ਬਾਬਾ ਨਾਨਕ ਦੇ ਵਿਧਾਇਕ ਵੀ ਹਨ। ਉਨ੍ਹਾਂ ‘ਹਿੰਦੁਸਤਾਨ ਟਾਈਮਜ਼` ਨਾਲ ਗੱਲਬਾਤ ਦੌਰਾਨ ਦੱਸਿਆ ਕਿ ਸੂਬਾ ਸਰਕਾਰ ਨੇ ਸ੍ਰੀ ਕਲਸੀ ਨੂੰ ਇਸ ਪ੍ਰੋਜੈਕਟ ਲਈ ਨੋਡਲ ਅਫ਼ਸਰ ਨਿਯੁਕਤ ਕੀਤਾ ਹੈ। ‘ਗੁਰਦੁਆਰਾ ਕਰਤਾਰਪੁਰ ਸਾਹਿਬ ਨੂੰ ਜਾਣ ਵਾਲੇ ਸਾਰੇ ਸੰਭਾਵੀ ਰੂਟਾਂ ਦਾ ਬਹੁਤ ਬਾਰੀਕਬੀਨੀ ਨਾਲ ਨਿਰੀਖਣ ਕੀਤਾ ਗਿਆ। ਦੋ ਕੁ ਮਹੀਨਿਆਂ ਅੰਦਰ ਇਸ ਸੜਕ ਲਈ ਲੋੜੀਂਦੀ ਜ਼ਮੀਨ ਅਕਵਾਇਰ ਕਰ ਲਈ ਜਾਵੇਗੀ। ਸੂਬਾ ਸਰਕਾਰ ਇੱਕ ਪ੍ਰਵੇਸ਼-ਦੁਆਰ ਬਣਾਏਗੀ। ਕੇਂਦਰ ਸਰਕਾਰ ਇੱਥੇ ਪਾਸਪੋਰਟ ਦਫ਼ਤਰ ਤੇ ਕਸਟਮ ਦਫ਼ਤਰ ਲਈ ਬੁਨਿਆਦੀ ਢਾਂਚਾ ਮੁਹੱਈਆ ਕਰਵਾਏਗੀ। ਨੈਸ਼ਨਲ ਹਾਈਵੇਅ ਅਥਾਰਟੀ ਆਫ਼ ਇੰਡੀਆ ਦੇ ਅਧਿਕਾਰੀਆਂ ਨੇ ਇਸ ਰੂਟ ਨੂੰ ਸ਼ਾਮਲ ਕਰਨ ਦੀ ਮੇਰੀ ਬੇਨਤੀ ਪ੍ਰਵਾਨ ਕਰ ਲਈ ਹੈ। ਇਹ ਉਹੀ ਰੂਟ ਹੈ, ਜਿਸ ਤੋਂ ਸ੍ਰੀ ਗੁਰੂ ਨਾਨਕ ਦੇਵ ਜੀ ਕਰਤਾਰਪੁਰ ਸਾਹਿਬ ਪੁੱਜੇ ਸਨ।`


ਸ੍ਰੀ ਰੰਧਾਵਾ ਨੇ ਦੱਸਿਆ ਕਿ ਸਬੰਧਤ ਵਿਭਾਗਾਂ ਨੇ ਆਪੋ-ਆਪਣੇ ਪ੍ਰਸਤਾਵ ਤਿਆਰ ਕਰ ਲਏ ਹਨ ਤੇ ਦੋ ਕੁ ਦਿਨਾਂ `ਚ ਉਹ ਕੇਂਦਰ ਸਰਕਾਰ ਨੂੰ ਸੌਂਪ ਦਿੱਤੇ ਜਾਣਗੇ। ਉਨ੍ਹਾਂ ਕਿਹਾ ਕਿ ਸਰਕਾਰ ਇਸ ਮਾਮਲੇ `ਤੇ ਪੂਰੀ ਤਰ੍ਹਾਂ ਦ੍ਰਿੜ੍ਹ ਹੈ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਕਰਤਾਰਪੁਰ ਸਾਹਿਬ ਵਿਖੇ ਹੀ ਮਨਾਇਆ ਜਾਵੇ।   

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Pb Govt team inspects Kartarpur Corridor route