ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਸੁਖਬੀਰ ਬਾਦਲ ਕਾਰਨ ਲੋਕ ਅਕਾਲੀ ਦਲ ਤੋਂ ਨਾਰਾਜ਼: ਢੀਂਡਸਾ

ਸੁਖਬੀਰ ਬਾਦਲ ਕਾਰਨ ਲੋਕ ਅਕਾਲੀ ਦਲ ਤੋਂ ਨਾਰਾਜ਼: ਢੀਂਡਸਾ

‘ਬਾਗ਼ੀ’ ਸੀਨੀਅਰ ਅਕਾਲੀ ਆਗੂ ਸ੍ਰੀ ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਹੈ ਕਿ ਉਨ੍ਹਾਂ ਦੇ ਪਾਰਟੀ ਪ੍ਰਧਾਨ ਸੁਖਬੀਰ ਬਾਦਲ ਨਾਲ ਹਾਲੇ ਵੀ ਬੁਨਿਆਦੀ ਮਤਭੇਦ ਹਨ ਤੇ ਇਸੇ ਲਈ ਉਹ ਪਹਿਲਾਂ ਆਪਣੇ ਪੁੱਤਰ ਪਰਮਿੰਦਰ ਸਿੰਘ ਢੀਂਡਸਾ ਨੂੰ ਜਨਤਕ ਤੌਰ ਉੱਤੇ ਇਹ ਸਲਾਹ ਦੇ ਚੁੱਕੇ ਹਨ ਕਿ ਉਹ ਪਾਰਟੀ ਟਿਕਟ ਉੱਤੇ ਲੋਕ ਸਭਾ ਚੋਣਾਂ ਨਾ ਲੜਨ। ਚੇਤੇ ਰਹੇ ਕਿ ਪਿਛਲੇ ਕੁਝ ਦਿਨਾਂ ਤੋਂ ਅਜਿਹੀ ਚਰਚਾ ਚੱਲਦੀ ਆ ਰਹੀ ਸੀ ਕਿ ਸ਼੍ਰੋਮਣੀ ਅਕਾਲੀ ਦਲ ਹੁਣ ਲਹਿਰਾ ਹਲਕੇ ਦੇ ਵਿਧਾਇਕ ਪਰਮਿੰਦਰ ਸਿੰਘ ਢੀਂਡਸਾ ਨੂੰ ਸੰਗਰੂਰ ਲੋਕ ਸਭਾ ਹਲਕੇ ਲਈ ਉਮੀਦਵਾਰ ਬਣਾ ਸਕਦਾ ਹੈ। ਪਰ ਸੀਨੀਅਰ ਢੀਂਡਸਾ ਨੇ ਉਨ੍ਹਾਂ ਸਾਰੀਆਂ ਅਟਕਲਾਂ ਤੇ ਕਿਆਸਅਰਾਈਆਂ ਨੂੰ ਅੱਜ ਖ਼ਤਮ ਕਰ ਦਿੱਤਾ।

 

 

ਸ੍ਰੀ ਢੀਂਡਸਾ ਨੇ ਕਿਹਾ ਕਿ ਉਹ ਕਈ ਵਾਰ ਇਹ ਗੱਲ ਦੋਹਰਾ ਚੁੱਕੇ ਹਨ ਕਿ ਉਨ੍ਹਾਂ ਦੇ ਤੇ ਪਾਰਟੀ ਲੀਡਰਸ਼ਿਪ ਵਿਚਾਲੇ ਬੁਨਿਆਦੀ ਮਤਭੇਦ ਹਨ। ਉਨ੍ਹਾਂ ਕਿਹਾ ਕਿ ਪਾਰਟੀ ਵਿਰੁੱਧ ਆਮ ਜਨਤਾ ਵਿੱਚ ਡਾਢਾ ਰੋਹ ਪਾਇਆ ਜਾ ਰਿਹਾ ਹੈ, ਇਸੇ ਲਈ ਉਹ ਪਰਮਿੰਦਰ ਸਿੰਘ ਨੂੰ ਵੀ ਆਖਣਗੇ ਕਿ ਉਹ ਪਾਰਟੀ ਟਿਕਟ ਉੱਤੇ ਲੋਕ ਸਭਾ ਚੋਣਾਂ ਨਾ ਲੜਨ।

 

 

ਰਾਸ਼ਟਰਪਤੀ ਰਾਮ ਨਾਥ ਕੋਵਿੰਦ ਤੋਂ ਪਦਮ ਭੂਸ਼ਨ ਪੁਰਸਕਾਰ ਲੈਣ ਤੋਂ ਬਾਅਦ, ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਮਸਤੂਆਣਾ ਸਾਹਿਬ ਪੁੱਜੇ, ਜਿੱਥੇ ਕੁਝ ਸਿੱਖ ਸੰਗਠਨਾਂ ਨੇ ਉਨ੍ਹਾਂ ਨੂੰ ਸਨਮਾਨਿਤ ਕੀਤਾ।

 

 

ਸ੍ਰੀ ਢੀਂਡਸਾ ਨੇ ਨਾਲ ਹੀ ਇਹ ਵੀ ਕਿਹਾ ਕਿ ਉਹ ਤਾਂ ਪਾਰਟੀ ਤੋਂ ਸੇਵਾ–ਮੁਕਤ ਹੋ ਚੁੱਕੇ ਹਨ। ਚੇਤੇ ਰਹੇ ਕਿ ਬੀਤੇ ਜਨਵਰੀ ਮਹੀਨੇ ਸ੍ਰੀ ਢੀਂਡਸਾ ਨੇ ਸੁਖਬੀਰ ਬਾਦਲ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਦੀ ਮੰਗ ਕੀਤੀ ਸੀ; ਤਾਂ ਜੋ ਪਾਰਟੀ ਵਿਰੁੱਧ ਲੋਕ–ਰੋਹ ਕੁਝ ਹੱਦ ਤੱਕ ਠੰਢਾ ਪੈ ਸਕੇ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:People angry from SAD due to Sukhbir Badal Dhindsa