ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਆਜ਼ਮ ਖ਼ਾਨ ਵਰਗਿਆਂ ਦੇ ਚੋਣ ਲੜਨ ’ਤੇ ਰੋਕ ਲੱਗੇ: ਕੌਮੀ ਮਹਿਲਾ ਕਮਿਸ਼ਨ

ਆਜ਼ਮ ਖ਼ਾਨ ਵਰਗਿਆਂ ਦੇ ਚੋਣ ਲੜਨ ’ਤੇ ਰੋਕ ਲੱਗੇ: ਕੌਮੀ ਮਹਿਲਾ ਕਮਿਸ਼ਨ

ਕੌਮੀ ਮਹਿਲਾ ਕਮਿਸ਼ਨ ਦੇ ਚੇਅਰਪਰਸਨ ਰੇਖਾ ਸ਼ਰਮਾ ਨੇ ਕਿਹਾ ਹੈ ਕਿ ਆਜ਼ਮ ਖ਼ਾਨ ਵਰਗੇ ਵਿਅਕਤੀਆਂ ਦੇ ਚੋਣ ਲੜਨ ’ਤੇ ਰੋਕ ਲੱਗਣੀ ਚਾਹੀਦੀ ਹੈ। ਸ੍ਰੀਮਤੀ ਰੇਖਾ ਸ਼ਰਮਾ ਦਰਅਸਲ ਸਮਾਜਵਾਦੀ ਪਾਰਟੀ ਦੇ ਰਾਮਪੁਰ ਲੋਕ ਸਭਾ ਹਲਕੇ ਤੋਂ ਉਮੀਦਵਾਰ ਆਜ਼ਮ ਖ਼ਾਨ ਵੱਲੋਂ ਭਾਜਪਾ ਉਮੀਦਵਾਰ ਜਯਾ ਪ੍ਰਦਾ ’ਤੇ ਕੀਤੀ ਇਤਰਾਜ਼ਯੋਗ ਟਿੱਪਣੀ ਬਾਰੇ ਪੁੱਛੇ ਸੁਆਲ ਦਾ ਜੁਆਬ ਦੇ ਰਹੇ ਸਨ।

 

 

ਸ੍ਰੀਮਤੀ ਰੇਖਾ ਸ਼ਰਮਾ ਨੇ ਕਿਹਾ ਕਿ ਉਹ ਸਦਾ ਔਰਤਾਂ ਨੂੰ ਇਹੋ ਆਖਦੇ ਹਨ ਕਿ ਔਰਤਾਂ ਵਿਰੁੱਧ ਇਤਰਾਜ਼ਯੋਗ ਬਿਆਨ ਦੇਣ ਵਾਲੇ ਅਜਿਹੇ ਲੋਕਾਂ ਨੂੰ ਉਹ ਕਦੇ ਵੋਟ ਨਾ ਪਾਉਣ।

 

 

ਇੱਥੇ ਵਰਨਣਯੋਗ ਹੈ ਕਿ ਆਜ਼ਮ ਖ਼ਾਨ ਨੇ ਆਖਿਆ ਸੀ ਕਿ ‘ਜਯਾ ਪ੍ਰਦਾ ਦਾ ਹੇਠਲਾ ਅੰਡਰਵੀਅਰ ਖ਼ਾਕੀ ਰੰਗ ਦਾ ਹੈ।’ ਜਦੋਂ ਇਹ ਬਿਆਨ ਦਿੱਤਾ ਗਿਆ ਸੀ, ਸ੍ਰੀਮਤੀ ਰੇਖਾ ਸ਼ਰਮਾ ਨੇ ਤਦ ਹੀ ਆਪਣੇ ਇੱਕ ਟਵੀਟ ਰਾਹੀਂ ਇਸ ਦਾ ਜ਼ੋਰਦਾਰ ਵਿਰੋਧ ਕੀਤਾ ਸੀ।

 

 

‘ਹਿੰਦੁਸਤਾਨ ਟਾਈਮਜ਼’ ਨਾਲ ਖ਼ਾਸ ਗੱਲਬਾਤ ਦੌਰਾਨ ਸ੍ਰੀਮਤੀ ਰੇਖਾ ਸ਼ਰਮਾ ਨੇ ਕਿਹਾ ਕਿ ਉਨ੍ਹਾਂ ਨੇ ਖ਼ੁਦ ਇਸ ਮਾਮਲੇ ਦਾ ਗੰਭੀਰ ਨੋਟਿਸ ਲਿਆ ਸੀ ਤੇ ਚੋਣ ਕਮਿਸ਼ਨ ਨੂੰ ਇਸ ਮਾਮਲੇ ’ਚ ਕਾਰਵਾਈ ਕਰਨ ਲਈ ਲਿਖਿਆ ਸੀ। ‘ਉਨ੍ਹਾਂ ਨੇ ਆਜ਼ਮ  ਖ਼ਾਨ ਵਿਰੁੱਧ ਕਾਰਵਾਈ ਤਾਂ ਕੀਤੀ ਸੀ ਪਰ ਉਹ ਕੋਈ ਵਾਜਬ ਸਜ਼ਾ ਨਹੀਂ ਸੀ।’

 

 

ਭਾਰਤ ਦੇ ਚੀਫ਼ ਜਸਟਿਸ ਉੱਤੇ ਇੱਕ ਔਰਤ ਨਾਲ ਲੱਗੇ ਛੇੜਖਾਨੀ ਦੇ ਦੋਸ਼ਾਂ ਬਾਰੇ ਪੁੱਛੇ ਸੁਆਲ ਦਾ ਕੋਈ ਜਵਾਬ ਦੇਣ ਤੋਂ ਸ੍ਰੀਮਤੀ ਰੇਖਾ ਸ਼ਰਮਾ ਨੇ ਇਨਕਾਰ ਕਰ ਦਿੱਤਾ। ਉਨ੍ਹਾਂ ਕਿਹਾ ਕਿ ਇਹ ਮਾਮਲਾ ਅਦਾਲਤ ਵਿੱਚ ਹੈ ਤੇ ਉਨ੍ਹਾਂ ਨੇ ਇਸ ਮਾਮਲੇ ਦੀ ਜਾਂਚ ਲਈ ਇੱਕ ਕਮੇਟੀ ਕਾਇਮ ਕਰ ਦਿੱਤੀ ਹੈ ਤੇ ਉਹੀ ਇਸ ਬਾਰੇ ਅਗਲੇਰੀ ਕਾਰਵਾਈ ਕਰੇਗੀ।

 

 

ਸੁਆਲਾਂ ਦੇ ਜੁਆਬ ਦਿੰਦਿਆਂ ਕੌਮੀ ਮਹਿਲਾ ਕਮਿਸ਼ਨ ਦੇ ਚੇਅਰਪਰਸਨ ਨੇ ਕਿਹਾ ਕਿ ਔਰਤਾਂ ਵਿਰੁੱਧ ਘਰੇਲੂ ਹਿੰਸਾ ਦੇ ਸਭ ਤੋਂ ਵੱਧ ਮਾਮਲੇ ਦਰਜ ਹੁੰਦੇ ਹਨ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:People like Azam Khan should be banned from contesting polls NCW