ਬਾਜ਼ਾਰ, ਦਫ਼ਤਰ, ਬੈਂਕ, ਸੇਵਾ ਕੇਂਦਰ ਖੁਲ੍ਹਣ ਨਾਲ ਲੋਕਾਂ ਨੇ ਰਾਹਤ ਮਹਿਸੂਸ ਕੀਤੀ
ਲੋਕਾਂ ਨੂੰ ਮਾਸਕ ਦੀ ਵਰਤੋਂ ਕਰਨ ਅਤੇ ਸਮਾਜਿਕ ਦੂਰੀ ਬਣਾਏ ਰੱਖਣ ਦੀ ਅਪੀਲ
ਭਾਰਤ ਅੰਦਰ ਫੈਲੇ ਕੋਵਿਡ-19 ਦੇ ਸੰਕਟ ਨੇ ਲੋਕਾਂ ਅੰਦਰ ਡਰ ਦਾ ਮਾਹੌਲ ਪੈਦਾ ਕੀਤਾ ਹੋਇਆ ਹੈ। ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਲੋਕਾਂ ਦੀ ਸਿਹਤ ਅਤੇ ਸੁਰੱਖਿਆ ਪ੍ਰਤੀ ਪਹਿਲਕਦਮੀ ਕਰਦਿਆਂ ਪਿਛਲੇ ਦੋ ਮਹੀਨੇ ਤੋਂ ਪੰਜਾਬ ਅੰਦਰ ਕਰਫਿਊ ਅਤੇ ਤਾਲਾਬੰਦੀ ਦੇ ਆਦੇਸ਼ ਜਾਰੀ ਕੀਤੇ ਸਨ।
ਫਾਜਿਲਕਾ ਦੇ ਡਿਪਟੀ ਕਮਿਸ਼ਨਰ ਅਰਵਿੰਦ ਪਾਲ ਸਿੰਘ ਸੰਧੂ ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਲੋਕਾਂ ਦੀਆਂ ਮੁੱਢਲੀਆਂ ਲੋੜਾਂ ਨੂੰ ਪੂਰਾ ਕਰਨ ਲਈ ਕਰਫਿਊ ਅਤੇ ਤਾਲਾਬੰਦੀ ਦੇ ਬਾਵਜੂਦ ਸਮੇਂ ਸਮੇਂ ਹਰੇਕ ਸੁਵਿਧਾ ਮੁਹੱਈਆ ਕਰਵਾਈ ਗਈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਦਿਨ ਦਾ ਕਰਫਿਊ ਹਟਾਉਣ ਨਾਲ ਲੋਕਾਂ ਦੀ ਜ਼ਿੰਦਗੀ ਮੁੜ ਤੋਂ ਪਟੜੀ ’ਤੇ ਆਉਣੀ ਸ਼ੁਰੂ ਹੋ ਗਈ ਹੈ।
ਉਨ੍ਹਾਂ ਕਿਹਾ ਕਿ ਰਾਜ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ’ਤੇ ਜ਼ਿਲ੍ਹੇ ’ਚ ਸਥਿਤ 19 ਸ਼ਹਿਰੀ ਤੇ ਪੇਂਡੂ ਸੇਵਾ ਕੇਂਦਰਾਂ ਦੀਆਂ ਸੇਵਾਵਾਂ ਚਾਲੂ ਕਰ ਦਿੱਤੀਆਂ ਹਨ। ਉਨ੍ਹਾਂ ਦੱਸਿਆ ਕਿ ਸੇਵਾ ਕੇਂਦਰਾਂ ਵਿਖੇ ਰੋਜ਼ਾਨਾ ਲੋਕਾਂ ਦੀ ਆਮਦ 300 ’ਤੇ ਪੁੱਜ ਗਈ ਹੈ। ਉਨ੍ਹਾਂ ਦੱਸਿਆ ਕਿ ਸੇਵਾ ਕੇਂਦਰਾਂ ਵਿਖੇ ਹਾਲ ਦੀ ਘੜੀ ਰੋਟੇਸ਼ਨ ’ਚ ਡਿਊਟੀਆਂ ਲਈ ਅਮਲਾ ਤਾਇਨਾਤ ਕੀਤਾ ਹੈ।
ਵੱਖ-ਵੱਖ ਰਾਜਾਂ ਦੇ 2300 ਤੋਂ ਵਧੇਰੇ ਪ੍ਰਵਾਸੀਆਂ ਨੂੰ ਘਰੋਂ ਘਰੀ ਪਹੰਚਾਇਆ
ਉਨ੍ਹਾਂ ਦੱਸਿਆ ਕਿ ਕੋਵਿਡ-19 ਤਹਿਤ ਸੋਸ਼ਲ ਡਿਸਟੈਸਿੰਗ ਅਤੇ ਮਾਸਕ ਪਾਉਣ ਲਈ ਸਖ਼ਤ ਆਦੇਸ਼ ਜਾਰੀ ਕੀਤੇ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਤੋਂ ਹੁਣ ਤੱਕ ਵੱਖ-ਵੱਖ ਰਾਜਾਂ ਦੇ 2300 ਤੋਂ ਵਧੇਰੇ ਪ੍ਰਵਾਸੀਆਂ ਨੂੰ ਬੱਸਾਂ ਅਤੇ ਸਪੈਸ਼ਲ ਰੇਲ ਗੱਡੀਆਂ ਰਾਹੀ ਘਰਾਂ ਤੱਕ ਪਹੁੰਚਾਇਆ ਗਿਆ।
ਉਨ੍ਹਾਂ ਦੱਸਿਆ ਕਿ ਸਰਕਾਰੀ ਦਫ਼ਤਰਾਂ ਦੇ ਪ੍ਰਸ਼ਾਸਨਿਕ ਕੰਮਾਂ ਨੂੰ ਖੁੱਲ੍ਹੇ ਅੰਦਰ ਸਮਾਜਿਕ ਦੂਰੀ ਬਣਾ ਕੇ ਹਰੇਕ ਮੁਸ਼ਕਲ ਦਾ ਹਲ ਕਰਨ ਨੂੰ ਤਰਜ਼ੀਹ ਦਿੱਤੀ ਜਾ ਰਹੀ ਹੈ।
.....