ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਨਗਰ ਕੀਰਤਨ ’ਚ ਹਵਾਈ ਫਾਇਰ ਕਰਨ ਵਾਲਾ ਵਿਅਕਤੀ ਗ੍ਰਿਫਤਾਰ

ਨਗਰ ਕੀਰਤਨ ਦੌਰਾਨ ਇਕ ਨੌਜਵਾਨ ਨੇ ਆਪਣੇ ਪਿਤਾ ਦੀ ਲਾਇਸੈਂਸ ਰਾਈਫਲ ਨਾਲ ਹਵਾਈ ਫਾਇਰਿੰਗ ਕਰ ਦਿੱਤੀ। ਉਸ ਦਾ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਿਹਾ ਹੈ।

 

ਨਾਮੀ ਅਖਬਾਰ ਅਮਰ ਉਜਾਲਾ ਦੀ ਖਬਰ ਮੁਤਾਬਕ ਵੀਡੀਓ ਨੂੰ ਵੇਖਦਿਆਂ ਹੀ ਹਰਕਤ ਵਿੱਚ ਆਈ ਗੋਬਿੰਦਗੜ੍ਹ ਪੁਲਿਸ ਨੇ ਗੋਲੀਆਂ ਚਲਾਉਣ ਵਾਲੇ ਨੌਜਵਾਨ ਜਤਿੰਦਰ ਸਿੰਘ ਅਤੇ ਉਸਦੇ ਪਿਤਾ ਨਸੀਬ ਸਿੰਘ ਦੇ ਖਿਲਾਫ ਅਸਲਾ ਐਕਟ ਦੀਆਂ ਵੱਖ ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ।

 

ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਨਗਰ ਕੀਰਤਨ ਐਤਵਾਰ ਸਵੇਰੇ ਗੁਰਦੁਆਰਾ ਪਾਤਸ਼ਾਹੀ ਛੇ ਤੋਂ ਮੰਡੀ ਗੋਬਿੰਦਗੜ੍ਹ ਦੇ 550ਵੇਂ ਪ੍ਰਕਾਸ਼ ਪੁਰਵ 'ਤੇ ਕੱਢਿਆ ਗਿਆ। ਜਿਵੇਂ ਹੀ ਦੁਪਿਹਰ ਨਗਰ ਕੀਰਤਨ ਸੰਗਤਪੁਰਾ ਖੇਤਰ ਵਿਚ ਪਹੁੰਚਿਆ, ਜਤਿੰਦਰ ਸਿੰਘ ਨੇ ਆਪਣੇ ਪਿਤਾ ਨਸੀਬ ਸਿੰਘ ਦੇ ਲਾਇਸੰਸਸ਼ੁਦਾ 12 ਬੋਰ ਰਾਈਫਲ ਨਾਲ ਗੋਲੀਆਂ ਚਲਾ ਦਿੱਤੀਆਂ।

 

ਇਸ ਨੂੰ ਵੇਖਦਿਆਂ ਘਰਾਂ ਦੀਆਂ ਛੱਤਾਂ 'ਤੇ ਖੜੇ ਲੋਕ ਡਰ ਗਏ ਤੇ ਉਨ੍ਹਾਂ 'ਚ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ। ਜਿਵੇਂ ਹੀ ਇਸ ਗੋਲੀਬਾਰੀ ਦੀ ਵੀਡੀਓ ਸੋਸ਼ਲ ਮੀਡੀਆ ਉੱਤੇ ਵਾਇਰਲ ਹੋਈ, ਪੁਲਿਸ ਅਤੇ ਸਿਵਲ ਪ੍ਰਸ਼ਾਸਨ ਹਰਕਤ ਵਿੱਚ ਆ ਗਿਆ। ਸਬ-ਇੰਸਪੈਕਟਰ ਕੁਲਦੀਪ ਸਿੰਘ ਨੇ ਦੱਸਿਆ ਕਿ ਕੇਸ ਦਰਜ ਕਰਨ ਤੋਂ ਬਾਅਦ ਹਵਾ ਵਿੱਚ ਫਾਇਰ ਕਰਨ ਵਾਲੇ ਨੌਜਵਾਨ ਅਤੇ ਉਸਦੇ ਪਿਤਾ ਨੂੰ ਲਾਇਸੰਸਸ਼ੁਦ ਰਾਈਫਲ ਸਮੇਤ ਕਾਬੂ ਕਰ ਲਿਆ ਗਿਆ ਹੈ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Person who fires air in city kirtan arrested