ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪੰਜਾਬ ’ਚ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ’ਚ ਹੋਇਆ ਵਾਧਾ

ਕੋਰੋਨਾ ਮਹਾਂਮਾਰੀ ਦੇ ਮੱਦੇਨਜ਼ਰ ਦੇਸ਼ ਭਰ ਚ ਲਾਗੂ ਕੀਤੀ ਗਈ ਤਾਲਾਬੰਦੀ ਨੇ ਕਾਰੋਬਾਰੀ ਗਤੀਵਿਧੀਆਂ ਨੂੰ ਲਗਭਗ ਰੋਕ ਦਿੱਤਾ ਹੈ। ਇਸ ਸਮੇਂ ਦੌਰਾਨ ਮਾਲੀਏ ਦਾ ਘਾਟਾ ਚੁੱਕ ਰਹੀਆਂ ਸਰਕਾਰਾਂ ਆਰਥਿਕ ਮਜ਼ਬੂਤੀ ਨੂੰ ਬਣਾਈ ਰੱਖਣ ਲਈ ਕੋਸ਼ਿਸ਼ ਕਰ ਰਹੀਆਂ ਹਨ। ਇਸੇ ਕਾਰਨ ਕਈਂ ਸੂਬਿਆਂ ਨੇ ਪੈਟਰੋਲ ਦੀਆਂ ਕੀਮਤਾਂ ਵਿੱਚ ਵਾਧਾ ਕਰ ਦਿੱਤਾ ਹੈ। ਅਸਾਮ, ਨਾਗਾਲੈਂਡ ਅਤੇ ਦਿੱਲੀ ਤੋਂ ਬਾਅਦ ਮੰਗਲਵਾਰ ਨੂੰ ਪੰਜਾਬ ਸਰਕਾਰ ਨੇ ਵੀ ਪੈਟਰੋਲ ਦੀਆਂ ਕੀਮਤਾਂ ਚ ਵਾਧੇ ਦਾ ਐਲਾਨ ਕਰ ਦਿੱਤਾ ਹੈ।

 

ਮੰਗਲਵਾਰ ਨੂੰ ਜਾਰੀ ਕੀਤੀ ਗਈ ਜਾਣਕਾਰੀ ਅਨੁਸਾਰ ਨਵੀਂ ਕੀਮਤਾਂ ਪੰਜਾਬ ਚ ਅੱਧੀ ਰਾਤ ਤੋਂ ਲਾਗੂ ਹੋ ਜਾਣਗੀਆਂ। ਇਸ ਤੋਂ ਬਾਅਦ ਸੂਬੇ ਚ ਪੈਟਰੋਲ ਅਤੇ ਡੀਜ਼ਲ 2-2 ਰੁਪਏ ਪ੍ਰਤੀ ਲੀਟਰ ਮਹਿੰਗੇ ਹੋ ਜਾਣਗੇ।

 

ਇਸ ਤੋਂ ਪਹਿਲਾਂ ਦਿੱਲੀ ਦੀ ਕੇਜਰੀਵਾਲ ਸਰਕਾਰ ਨੇ ਵੀ ਪੈਟਰੋਲੀਅਮ ਉਤਪਾਦਾਂ 'ਤੇ ਵੈਟ ਵਧਾਉਣ ਦਾ ਫੈਸਲਾ ਕੀਤਾ ਸੀ। ਮੰਗਲਵਾਰ ਨੂੰ ਦਿੱਲੀ ਚ ਪੈਟਰੋਲ 'ਤੇ ਵੈਟ ਚ 27 ਪ੍ਰਤੀਸ਼ਤ ਅਤੇ ਡੀਜ਼ਲ 'ਤੇ 30 ਪ੍ਰਤੀਸ਼ਤ ਦਾ ਵਾਧਾ ਹੋਇਆ ਹੈ। ਨਵੀਂਆਂ ਕੀਮਤਾਂ ਦੇ ਅਨੁਸਾਰ ਮੰਗਲਵਾਰ ਨੂੰ ਦਿੱਲੀ ਵਿੱਚ ਪੈਟਰੋਲ 71.26 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 7 ਰੁਪਏ ਤੋਂ ਵੱਧ ਦੇ ਵਾਧੇ ਤੋਂ ਬਾਅਦ 69.29 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ।

 

ਧਿਆਨ ਦੇਣ ਯੋਗ ਹੈ ਕਿ ਪਿਛਲੇ ਸਾਲ ਅਪ੍ਰੈਲ ਮਹੀਨੇ ਦੀ ਤੁਲਨਾ ਚ ਅਪ੍ਰੈਲ 2020 ਵਿਚ ਪੈਟਰੋਲ ਅਤੇ ਡੀਜ਼ਲ ਦੀ ਕੁੱਲ ਖਪਤ ਚ ਲਗਭਗ 70% ਦੀ ਕਮੀ ਆਈ ਹੈ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Petrol and diesel prices increased in Punjab