ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

​​​​​​​ਸੁਨੀਲ ਜਾਖੜ ਦੀ ਕੋਠੀ ’ਤੇ ਪੈਟਰੋਲ ਬੰਬ ਨਾਲ ਹਮਲਾ, ਬਚਾਅ

​​​​​​​ਸੁਨੀਲ ਜਾਖੜ ਦੀ ਕੋਠੀ ’ਤੇ ਪੈਟਰੋਲ ਬੰਬ ਨਾਲ ਹਮਲਾ, ਬਚਾਅ

ਪੰਜਾਬ ਕਾਂਗਰਸ ਦੇ ਪ੍ਰਧਾਨ ਸ੍ਰੀ ਸੁਨੀਲ ਜਾਖੜ ਦੀ ਕੋਠੀ ਉੱਤੇ ਹਮਲਾ ਹੋਣ ਦੀ ਖ਼ਬਰ ਹੈ। ਪਤਾ ਲੱਗਾ ਹੈ ਕਿ ਉਨ੍ਹਾਂ ਦੀ ਕੋਠੀ ਉੱਤੇ ਪਥਰਾਅ ਕੀਤਾ ਗਿਆ ਹੈ ਅਤੇ ਪੈਟਰੋਲ ਬੰਬ ਸੁੱਟਿਆ ਗਿਆ ਹੈ ਪਰ ਕਿਸੇ ਤਰ੍ਹਾਂ ਦੇ ਜਾਨੀ ਨੁਕਸਾਨ ਤੋਂ ਬਚਾਅ ਹੋ ਗਿਆ ਹੈ।

 

 

ਪੁਲਿਸ ਨੇ ਇਸ ਮਾਮਲੇ ਵਿੱਚ ਆਮ ਆਦਮੀ ਪਾਰਟੀ ਦੇ ਸਥਾਨਕ ਆਗੂ ਰਮੇਸ਼ ਸੋਨੀ ਨੂੰ ਗ੍ਰਿਫ਼ਤਾਰ ਕੀਤਾ ਹੈ। ਦੱਸਿਆ ਜਾ ਰਿਹਾ ਹੈ ਕਿ ਜਦੋਂ ਇਹ ਘਟਨਾ ਵਾਪਰੀ, ਤਦ ਰਮੇਸ਼ ਸੋਨੀ ਕਥਿਤ ਤੌਰ ’ਤੇ ਨਸ਼ੇ ’ਚ ਸੀ। ਪੁੱਛਗਿੱਛ ਜਾਰੀ ਹੈ।

 

 

ਰਮੇਸ਼ ਸੋਨੀ ਦੀ ਪਤਨੀ ਨੇ ਅਬੋਹਰ ’ਚ ਨਗਰ ਕੌਂਸਰ ਦੀ ਚੋਣ ਲੜਨ ਲਈ ਪਹਿਲਾਂ ਨਾਮਜ਼ਦਗੀ ਕਾਗਜ਼ ਦਾਖ਼ਲ ਕੀਤੇ ਸਨ; ਜੋ ਰੱਦ ਹੋ ਗਏ ਸਨ। ਉਦੋਂ ਵੀ ਰਮੇਸ਼ ਸੋਨੀ ਨੇ ਸ੍ਰੀ ਸੁਨੀਲ ਜਾਖੜ ਨੂੰ ਕਾਫ਼ੀ ਬੁਰਾ–ਭਲਾ ਆਖਿਆ ਸੀ। ਉਸ ਨੇ ਇਸ ਸਬੰਧੀ ਇੱਕ ਪਟੀਸ਼ਨ ਵੀ ਦਾਇਰ ਕੀਤੀ ਸੀ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Petrol Bomb Attack on Sunil Jakhar s residence